ਪਿੰਡ ਜੰਡਾਲੀ ਕਲਾਂ, ਪੰਜਗਰਾਈਆਂ ਅਤੇ ਅਹਿਮਦਗੜ੍ਹ ਛੰਨਾ ਤੋਂ ਲਏ ਗਏ ਕੋਵਿਡ-19 ਦੇ ਨਮੂਨੇ
ਸੰਦੌੜ 11 ਸਤੰਬਰ:(ਰਿਖੀ)
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ਼ ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਵੱਖ ਵੱਖ ਪਿੰਡਾਂ ਵਿਚ ਕੋਵਿਡ -19 ਦੇ ਨਮੂਨੇ ਲਏ ਗਏ ਇਸ ਮੌਕੇ ਬਲਾਕ ਦੇ ਪਿੰਡਾਂ ਵਿੱਚ ਚੱਲ ਰਹੀ ਸੈਪਲਿੰਗ ਦਾ ਜਾਇਜਾ ਲੈਣ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਕਈ ਪਿੰਡਾਂ ਦਾ ਦੌਰਾ ਕੀਤਾ ਇਸ ਮੌਕੇ ਉਹਨਾਂ ਨੇ ਕਿਹਾ ਕਿ ਬਲਾਕ ਅਧੀਨ ਕੋਵਿਡ 19 ਦੇ ਰੋਜਾਨਾ 100 ਦੇ ਕਰੀਬ ਨਮੂਨੇ ਲੈ ਕੇ ਭੇਜੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ। ਉਨਾਂ ਕਿਹਾ ਕਿ ਜਾਂਚ ਨਾਲ ਹੀ ਕੋਰੋਨਾਵਾਇਰਸ ਨੂੰ ਖਤਮ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ। ਜੇਕਰ ਕਿਸੇ ਨੂੰ ਖਾਂਸੀ, ਜੁਕਾਮ, ਹਲਕਾ ਬੁਖਾਰ, ਸਿਰ ਦਰਦ ਆਦਿ ਦੇ ਲੱਛਣ ਹੋਣ ਦੀ ਸੂਰਤ ‘ਚ ਤੁਰੰਤ ਨੇੜਲੇ ਸਿਹਤ ਕੇਂਦਰ ਵਿਖੇ ਰਾਬਤਾ ਕਰਕੇ ਜਾਂਚ ਕਰਵਾਉਣ ।ਇਸ ਮੌਕੇ ਨੋਡਲ ਅਫ਼ਸਰ ਡਾ.ਰੀਤੂ ਸੇਠੀ, ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਨਿਰਭੈ ਸਿੰਘ, ਗੁਲਜ਼ਾਰ ਖਾਂ, ਡਾ. ਇਰਫਾਨ , ਸੰਦੀਪ ਕੌਰ, ਰਣਦੀਪ ਕੌਰ, ਰਾਜੇਸ਼ ਰਿਖੀ, ਧਰਮਜੀਤ ਸਿੰਘ, ਦਲਜੀਤ ਸਿੰਘ, ਹਰੀਜੋਤ ਕੌਰ, ਜਸਪ੍ਰੀਤ ਕੌਰ ਸਮੇਤ ਸਬ ਸੈਂਟਰਾਂ ਦਾ ਸਮੂਹ ਸਟਾਫ ਹਾਜ਼ਰ ਸੀ ।