4.2 C
United Kingdom
Saturday, March 7, 2026

More

    ਬੀਕੇਯੂ ਉਗਰਾਹਾਂ ਵੱਲੋਂ ਹਰਿਆਣਾ ‘ਚ ਕਿਸਾਨਾਂ ‘ਤੇ ਲਾਠੀਚਾਰਜ ਦੀ ਨਿਖੇਧੀ

    ਅਸ਼ੋਕ ਵਰਮਾ
    ਚੰਡੀਗੜ 11 ਸਤੰਬਰ । ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕੱਲ ਪਿਪਲੀ (ਹਰਿਆਣਾ) ਵਿਖੇ ਕੇਂਦਰੀ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਵਿਰੁੱਧ ਸ਼ਾਂਤਮਈ ਸੰਘਰਸ਼ ਕਰ ਰਹੇ ਹਜ਼ਾਰਾਂ ਕਿਸਾਨਾਂ ਉੱਤੇ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸ ਪੁਲਿਸ ਜਬਰ ਲਈ ਜਿੰਮੇਵਾਰ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸੰਬੰਧੀ ਅੱਜ ਇੱਥੇ ਸਾਂਝਾ ਪਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਸੰਘਰਸ਼ਸ਼ੀਲ ਕਿਸਾਨਾਂ ਉੱਤੇ ਪੁਲਸੀ ਜਬਰ ਰਾਹੀਂ ਦਾਬਾ ਪਾ ਕੇ ਪੰਜਾਬ ਹਰਿਆਣੇ ਦੀਆਂ ਸੂਬਾਈ ਹਕੂਮਤਾਂ ਕੇਂਦਰੀ ਕਿਸਾਨ- ਦੁਸ਼ਮਣ ਮੋਦੀ ਹਕੂਮਤ ਦਾ ਪੱਖ ਹੀ ਪੂਰ ਰਹੀਆਂ ਹਨ ਜਿਸ ਤੋਂ ਸਪਸ਼ਟ ਹੈ ਕਿ ਕਿਸਾਨ ਹਿਤੈਸੀ ਹੋਣ ਦੇ ਦਾਅਵੇ ਕਾਗਜੀ ਤੇ ਬੇਬੁਨਿਆਦ ਹਨ।
                     ਉਨਾਂ ਕਿਹਾ ਕਿ ਇਸ ਦੇ ਉਲਟ ਇਹ ਜਾਬਰ ਚਾਲ ਕਿਸਾਨਾਂ ਦੇ ਰੋਹ ਨੂੰ ਹੋਰ ਪ੍ਰਚੰਡ ਕਰ ਰਹੀ ਹੈ ਅਤੇ ਹਕੂਮਤੀ ਗਿਣਤੀਆਂ ਮਿਣਤੀਆਂ ਪੁੱਠੀਆਂ ਪੈ ਰਹੀਆਂ ਹਨ। ਕਿਸਾਨ ਆਗੂਆਂ ਨੇ  ਕਿਹਾ ਕਿ ਲੋਕ ਰਾਜ ਵਿੱਚ ਹਰ ਨਾਗਰਿਕ ਨੰੂ ਆਪਣੀ ਅਵਾਜ ਉਠਾਉਣ ਦਾ ਹੱਕ ਹਾਸਲ ਹੈ ਪਰ ਕਰੋਨਾ ਦੀ ਆੜ ’ਚ ਹੁਣ ਸਰਕਾਰ ਜਨਤਾ ਦੀ ਅਵਾਜ ਡੰਡੇ ਦੇ ਜੋਰ ਨਾਲ ਦਬਾਉਣ ਦੇ ਰਾਹ ਤੇ ਤੁਰ ਪਈ ਹੈ। ਉਨਾਂ ਦੋਸ਼ ਲਾਇਆ ਕਿ ੇ ਮੌਜੂਦਾ ਹਾਕਮ ਅਮਨ ਕਾਨੰੂਨ ਨੰੂ ਕਾਇਮ ਰੱਖਣ ਵਾਲੀ ਪੁਲਿਸ ਨੰੂ ਲੋਕਾਂ ਦੀ ਅਵਾਜ ਬੰਦ ਕਰਨ ਲਈ ਵਰਤ ਰਹੇ ਹਨ ਜਿਸ ਨੂੰ ਕਿਸਾਨ ਬਰਦਾਸ਼ਤ ਨਹੀ ਕਰਨਗੇ । ਕਿਸਾਨ ਆਗੂਆਂ ਨੇ  ਦੇਸ਼ ਭਰ ਦੇ ਕਿਸਾਨਾਂ ਨੂੰ ਆਰਡੀਨੈਂਸਾਂ ਵਿਰੋਧੀ ਘੋਲ਼ ਨੂੰ ਹੋਰ ਵਿਸ਼ਾਲ ਤੇ ਪ੍ਰਚੰਡ ਕਰਦੇ ਹੋਏ ਅੰਤਿਮ ਜਿੱਤ ਤੱਕ ਲੜਨ ਦਾ ਤਹੱਈਆ ਕਰਨ ਦਾ ਸੱਦਾ ਦਿੱਤਾ ਹੈ।      

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!