13.7 C
United Kingdom
Monday, June 22, 2026

More

    ਸ਼੍ਰੋਮਣੀ ਅਕਾਲੀ ਦਲ (ਅ) ਅਤੇ ਬਹੁਜਨ ਸਮਾਜ ਪਾਰਟੀ ਦੀਆ ਇਕਾਈਆਂ ਵੱਲੋਂ ਇਕੱਠੇ ਹੋ ਕੇ ਚੋਣਾਂ ਲੜਨ ਦਾ ਐਲਾਨ

    ਮਹਿਲ ਕਲਾਂ 14 ਸਤੰਬਰ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਬਹੁਜਨ ਸਮਾਜ ਪਾਰਟੀ ਦਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਾਝੀ ਮੀਟਿੰਗ ਗੁਰਦੁਆਰਾ ਭਗਤ ਰਵੀਦਾਸ ਬਰਨਾਲਾ ਵਿਖੇ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ, ਇਸਤਰੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਸੁਖਜੀਤ ਕੌਰ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖੁੱਡੀ, ਗੁਰਤੇਜ ਸਿੰਘ ਅਸਪਾਲ ਖੁਰਦ, ਜਿਲਾ ਮੀਤ ਪ੍ਰਧਾਨ ਸੁਖਚੈਨ ਸਿੰਘ ਸੰਘੇੜਾ,ਬਹੁਜਨ ਸਮਾਜ ਪਾਰਟੀ ਦੇ ਜਿਲਾ ਪ੍ਰਧਾਨ ਜਸਵੀਰ ਸਿੰਘ ,ਹਲਕਾ ਇੰਚਾਰਜ ਬਲਰਾਜ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਦੋ ਦੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਘੱਟ ਗਿਣਤੀ ਕੌਮਾਂ ਸਮੇਤ ਦਲਿਤ ਭਾਈਚਾਰੇ ਤੇ ਹਰ ਰੋਜ਼ ਹਮਲੇ ਹੋ ਰਹੇ ਹਨ।ਅੱਜ ਦੇ ਹਾਲਾਤ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਬਹੁਜਨ ਸਮਾਜ ਪਾਰਟੀ ਨੇ ਸਾਝੇ ਤੋਰ ਫੈਸਲਾ ਕੀਤਾ ਕਿ ਪੰਜਾਬ ਅੰਦਰੋਂ ਸ੍ਰੋਮਣੀ ਅਕਾਲੀ ਦਲ ਬ ਤੇ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆ ਨਗਰ ਕੌਂਸਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵਿਧਾਨ ਸਭਾ ਚੋਣਾਂ ਵਿੱਚ ਇਕੱਠੀਆਂ ਲੜ ਕੇ ਪੰਜਾਬ ਪੰਜਾਬੀਅਤ ਅਤੇ ਸਿੱਖ ਕੌਮ ਦੀ ਅਵਾਜ਼ ਬੁਲੰਦ ਕਰਨ ਵਾਲੀ ਪਾਰਟੀ ਨੂੰ ਅੱਗੇ ਲਿਆਉਣ ਦੀ ਅਪੀਲ ਕੀਤੀ। ਆਉਣ ਵਾਲੇ ਸਮੇਂ ਵਿੱਚ ਪਿੰਡਾਂ ਤੇ ਸ਼ਹਿਰਾਂ ਅੰਦਰ ਸਾਝੀਆ ਮੀਟਿੰਗਾ ਕਰਕੇ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਵੇਗਾ। ਇਸ ਮੌਕੇ ਓਕਾਰ ਸਿੰਘ ਭਦੌੜ, ਬਲਜਿੰਦਰ ਸਿੰਘ ,ਜੱਸੀ ਸਿੰਘ ਧਨੋਲਾ, ਜਸਵੀਰ ਸਿੰਘ ਬਿੱਲਾ ਸੰਘੇੜਾ, ਸੁਰਜੀਤ ਸਿੰਘ ਰਾਏਸਰ, ਗੁਰਵਿੰਦਰ ਸਿੰਘ ਸੰਘੇੜਾ ਆਦਿ ਆਗੂ ਹਾਜਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!