ਮਹਿਲ ਕਲਾਂ 15 ਸਤੰਬਰ (ਜਗਸੀਰ ਸਿੰਘ ਸਹਿਜੜਾ) ਬੀ ਕੇ ਯੂ ਲੱਖੋਵਾਲ, ਬੀ ਕੇ ਯੂ ਰਾਜੇਵਾਲ ਅਤੇ ਬੀ ਕੇ ਯੂ ਸਿੱਧੂਪੁਰ ਵੱਲੋਂ ਸੂਬਾ ਕਮੇਟੀਆਂ ਦੇ ਸੱਦੇ ਉਪਰ 11 ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ ਨੂੰ ਵਾਪਸ ਕਰਾਉਣ ਨੂੰ ਲੈ ਕੇ ਰਾਜ ਭਰ ਅੰਦਰ ਮੁੱਖ ਮਾਰਗਾਂ ਉੱਪਰ ਟਰੈਫ਼ਿਕ ਆਵਾਜਾਈ ਠੱਪ ਕਰਕੇ ਧਰਨੇ ਦੇਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਬੀ ਕੇ ਯੂ ਲੱਖੋਵਾਲ ਰਾਜੇਵਾਲ ਅਤੇ ਸਿੱਧੂਪੁਰ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਉੱਪਰ ਆਵਾਜਾਈ ਪੂਰੀ ਤਰ੍ਹਾਂ ਠੱਪ ਕਰਕੇ ਧਰਨਾ ਦੇ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਧਰਨਾ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਸਮੇਤ ਕਿਸਾਨ ਵਿਰੋਧੀ ਫ਼ੈਸਲੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਉੱਪ ਪ੍ਰਧਾਨ ਜਗਤਾਰ ਸਿੰਘ ਛੀਨੀਵਾਲ ਬਹਾਲ ਸਿੰਘ ਕੁਰੜ ਪੰਚ ਨਿਰਭੈ ਸਿੰਘ ਢੀਂਡਸਾ ਬੀ ਕੇ ਯੂ ਸਿੱਧੂਪੁਰ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲਮਾਜਰਾ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਅਕਾਲੀ ਪ੍ਰਧਾਨ ਕੁਲਦੀਪ ਸਿੰਘ ਸਹਿਜੜਾ ਮਨਜੀਤ ਸਿੰਘ ਸਹਿਜੜਾ ਨੇ ਧਰਨੇ ਸਮੇਂ ਕਿਸਾਨਾਂ ਤੇ ਜਥੇਬੰਦੀਆਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਸਾ ਬਿਜਲੀ ਸੋਧ ਬਿਲ ਅਤੇ ਕਿਸਾਨ ਵਿਰੋਧੀ ਫੈਸਲੇ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਅਤੇ ਧਨਾਡ ਲੋਕਾਂ ਪੱਖੀ ਕਾਨੂੰਨ ਬਣਾ ਕੇ ਜਿਣਸਾਂ ਖਰੀਦਣ ਦਾ ਪ੍ਬੰਧ ਕਾਰਪੋਰੇਟ ਘਰਾਣਿਆਂ ਨੂੰ ਸੌਂਪ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੈਸ਼ਨ ਦੌਰਾਨ ਪੇਸ਼ ਕੀਤੇ ਬਿੱਲ ਸਮੇਂ ਅਕਾਲੀਆਂ ਦਾ ਪਾਰਲੀਮੈਂਟ ਵਿੱਚੋਂ ਗ਼ੈਰਹਾਜ਼ਰ ਰਹਿਣਾ ਕਿਸਾਨ ਵਿਰੋਧੀ ਹੋਣ ਦਾ ਚਿਹਰਾ ਸਾਹਮਣੇ ਆਇਆ ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਨ ਦਾ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਹੈ ਪਰ ਦੂਜੇ ਪਾਸੇ ਦੇਸ਼ ਦੇ ਛੇ ਮੁੱਖ ਮੰਤਰੀਆਂ ਵੱਲੋਂ ਆਰਡੀਨੈੱਸ ਤੇ ਹੱਕ ਵਿੱਚ ਲਿਖ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਭੇਜਿਆ ਗਿਆ ਹੈ ਉਨ੍ਹਾਂ ਸਮੂਹ ਕਿਸਾਨਾਂ ਨੂੰ ਸਿਆਸੀ ਪਾਰਟੀਆਂ ਦਾ ਖਹਿੜਾ ਛੱਡ ਕੇ ਆਪਣੇ ਹੱਕ ਪ੍ਰਾਪਤ ਕਰਨ ਲਈ ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕ ਪਲੇਟਫਾਰਮ ਤੇ ਆ ਕੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਇਸ ਮੌਕੇ ਬੀ ਕੇ ਯੂ ਲੱਖੋਵਾਲ ਦੇ ਆਗੂ ਜਸਵਿੰਦਰ ਸਿੰਘ ਨਾਈਵਾਲਾ ਮੋਹਨ ਸਿੰਘ ਰਾਏਸਰ ਪ੍ਰੈਸ ਸਕੱਤਰ ਡਾ ਜਰਨੈਲ ਸਿੰਘ ਸਹੌਰ ਸਿੱਧੂਪੁਰ ਦੇ ਆਗੂ ਬਲਦੇਵ ਸਿੰਘ ਮੂੰਮ ਰਾਜੇਵਾਲ ਦੇ ਆਗੂ ਮਲਕੀਤ ਸਿੰਘ ਕੁਰੜ ਨੇ ਤਿੰਨ ਕਿਸਾਨ ਜਥੇਬੰਦੀਆਂ ਦੀ ਏਕਤਾ ਨਾਲ ਲੜੇ ਜਾ ਰਹੇ ਸੰਘਰਸ਼ ਦੀ ਵਧਾਈ ਦਿੰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੋਨਾ ਦੀ ਆੜ ਹੇਠ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਬਿਜਲੀ ਸੋਧ ਬਿਲ ਪਾਸ ਕਰਕੇ ਸਿੱਧੇ ਤੌਰ ਤੇ ਐਮਐਸਪੀ ਖਤਮ ਕਰਕੇ ਮੰਡੀ ਬੋਰਡ ਨੂੰ ਤੋੜ ਕੇ ਜਿਣਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਖਰੀਦਣ ਦਾ ਪ੍ਰਬੰਧ ਕਾਰਪੋਰੇਟ ਘਰਾਣਿਆਂ ਅਤੇ ਧਨਾਡ ਲੋਕਾਂ ਨੂੰ ਸੌਂਪ ਕੇ ਕਿਸਾਨਾਂ ਦੇ ਖੇਤੀਬਾੜੀ ਦੇ ਧੰਦਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਨੋਟਬੰਦੀ ਜੀਐਸਟੀ ਵਰਗੇ ਫ਼ੈਸਲਿਆਂ ਨੇ ਦੇਸ਼ ਦੇ ਕਿਸਾਨ ਮਜ਼ਦੂਰ ਦੁਕਾਨਦਾਰ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਕੇ ਰੱਖ ਦਿੱਤਾ ਉਨ੍ਹਾਂ ਕਿਹਾ ਕਿ ਔਖੇ ਸੰਕਟ ਵਿਚੋਂ ਗੁਜ਼ਰ ਰਹੀ ਕਿਸਾਨੀ ਉੱਪਰ ਕੇਂਦਰ ਸਰਕਾਰ ਵੱਲੋਂ ਅਜਿਹੇ ਹਮਲੇ ਕਰਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਮੋਟਰਾਂ ਦੇ ਬਿਲ ਲਾਉਣ ਸਮੇਤ ਹੋਰ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਬਿਜਲੀ ਸੋਧ ਬਿਲ ਤੋਂ ਇਲਾਵਾ ਹੋਰ ਕਿਸਾਨ ਵਿਰੋਧੀ ਫ਼ੈਸਲਿਆਂ ਕਾਰਨ ਅੱਜ ਦੇਸ਼ ਦੇ ਕਿਸਾਨ ਜੇ ਖੇਤੀਬਾੜੀ ਧੰਦਿਆਂ ਨੂੰ ਕੇਂਦਰ ਸਰਕਾਰ ਤਬਾਹ ਕਰਨ ਤੇ ਤੁਲੀ ਹੋਈ ਹੈ ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਨੂੰ ਅੱਗੇ ਆ ਕੇ ਜਥੇਬੰਦੀਆਂ ਦੀਆ ਅਗਵਾਈ ਕਰਕੇ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਹੋਰ ਵਰਗਾਂ ਦੇ ਹਿੱਤਾਂ ਲਈ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣਾ ਚਾਹੀਦਾ ਹੈ ਉਨ੍ਹਾਂ ਕਿਸਾਨ ਮਜ਼ਦੂਰਾਂ ਦੇ ਇਕੱਠਾਂ ਤੇ ਲਾਈਆਂ ਪਾਬੰਦੀਆਂ ਰੱਦ ਕਰਨ, ਸਵਾਮੀਨਾਥਨ ਰਿਪੋਰਟ ਲਾਗੂ ਕਰਨ ਲਈ, ਸਾਰੀਆਂ ਫਸਲਾਂ ਦਾ ਘੱਟੋ- ਘੱਟ ਸਮਰਥਨ ਮੁੱਲ ਲਾਗੂ ਕਰਨ ਦੀ ਮੰਗ ਕੀਤੀ ਉਕਤ ਜਥੇਬੰਦੀ ਤਿੰਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿੱਲ ਵਾਪਸ ਨਾ ਲਏ ਤਾਂ ਜਥੇਬੰਦੀਆਂ ਪਾਰਲੀਮੈਂਟ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਣਗੀਆਂ ਇਸ ਮੌਕੇ ਦੁਕਾਨਦਾਰ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਗਗਨ ਸਰਾਂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆਂ ਖਿਲਾਫ ਲੜੇ ਜਾ ਰਹੇ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਧਰਨਾਕਾਰੀ ਕਿਸਾਨਾਂ ਨੂੰ ਮਾਸਕ ਵੰਡੇ ਗਏ ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ,ਭਾਰਤੀ ਕਿਸਾਨ ਯੂਨੀਅਨ (ਕਾਦੀਆ)ਅਤੇ ਬੀ ਕੇ ਯੂ ਰਾਜੇਵਾਲ ਦੇ ਬਲਾਕ ਮਹਿਲਕਲਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਬਲਾਕ ਰਾਏਕੋਟ ਦੇ ਪ੍ਰਧਾਨ ਅਵਤਾਰ ਸਿੰਘ ਤਰਲੋਚਨ ਸਿੰਘ ਬਰਮੀ ਦਰਬਾਰਾ ਸਿੰਘ ਗਹਿਲ ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ ਬੀ ਕੇ ਯੂ ਲੱਖੋਵਾਲ ਦੇ ਆਗੂ ਮਿੱਤਰਪਾਲ ਸਿੰਘ ਆਗੇ ਵਾਲਾ ਸਤਨਾਮ ਸਿੰਘ ਰਾਏਸਰ ਬਲਵੰਤ ਸਿੰਘ ਢਿੱਲੋਂ ਹਰਭਜਨ ਸਿੰਘ ਕਲਾਲਾ ਮੱਘਰ ਸਿੰਘ ਸਹਿਜੜਾ ਹਰਜੀਤ ਸਿੰਘ ਬਿੱਟੂ ਗਾਗੇਵਾਲ ਸੁਖਵਿੰਦਰ ਸਿੰਘ ਸੁੱਖੀ ਚੰਨਣਵਾਲ ਜੱਗਾ ਸਿੰਘ ਛੀਨੀਵਾਲ ਵਿੱਕੀ ਧਾਲੀਵਾਲ ਸਰਬਜੀਤ ਸਿੰਘ ਸਹੌਰ ਗੁਰਚਰਨ ਸਿੰਘ ਸਹਿਜੜਾ ਗੁਰਨਾਮ ਸਿੰਘ ਠੀਕਰੀਵਾਲ ਅੰਮ੍ਰਿਤਪਾਲ ਗਾਗੇਵਾਲ ਮਨਜੀਤ ਸਿੰਘ ਹਮੀਦੀ ਦੁਕਾਨਦਾਰ ਯੂਨੀਅਨ ਦੇ ਆਗੂ ਕਰਮ ਸਿੰਘ ਉੱਪਲ ਗੁਰਮੀਤ ਸਿੰਘ ਸਹੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।