12.5 C
United Kingdom
Saturday, September 5, 2026

More

    ਪ੍ਰਸ਼ਾਸ਼ਨ ਦੀ ਚੁੱਪ ਤੋੜਨ ਲਈ ਗਰਜੇ ਕਿਸਾਨਾਂ ਨੇ ਫੂਕੀ ਸਰਕਾਰ ਦੀ ਅਰਥੀ

    ਅਸ਼ੋਕ ਵਰਮਾ
    ਬਠਿੰਡਾ,16 ਸਤੰਬਰ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸ਼ਨ ਨੇ ਮੰਨੀਆਂ ਮੰਗਾਂ ਨਾਂ ਲਾਗੂ ਕੀਤੀਆਂ ਤਾਂ ਉਹ ਸੰਘਰਸ਼ ਨੂੰ ਹੋਰ ਵੀ ਤੇਜ ਕਰਨਗੇ। ਆਗੂਆਂ ਨੇ ਆਖਿਆ ਕਿ ਜੇਕਰ ਫਿਰ ਵੀ ਅਫਸਰਾਂ ਨੇ ਚੁੱਪ ਨਾ ਤੋੜੀ ਤਾਂ ਉਹ ਸੰਘਰਸ਼ ਨੂੰ ਸੂਬਾ ਪੱਧਰ ਤੇ ਲਿਜਾਣ ਦਾ ਵਿਚਾਰ ਕਰ ਸਕਦੇ ਹਨ। ੳਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ 2 ਸਤੰਬਰ ਤੋਂ ਡੀਸੀ ਦਫਤਰ ਬਠਿੰਡਾ ਅੱਗੇ ਚੱਲ ਰਿਹਾ ਦਿਨ ਰਾਤ ਦਾ ਧਰਨਾ ਅੱਜ 15ਵੇਂ ਦਿਨ ‘ਚ ਸ਼ਾਮਲ ਹੋ ਗਿਆ। ਕਿਸਾਨਾਂ ਨੇ ਅੱਜ ਬੱਸ ਅੱਡਾ ਚੌਕ ਤਕ ਮਾਰਚ ਕੀਤਾ ਅਤੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਅਰਥੀ ਸਾੜਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਬਲਦੇਵ ਸਿੰਘ ਸੰਦੋਹਾ, ਰੇਸ਼ਮ ਸਿੰਘ ਯਾਤਰੀ, ਮੁਖਤਿਆਰ ਸਿੰਘ ਕੁੱਬੇ, ਰਣਜੀਤ ਸਿੰਘ ਜੀਦਾ ਨੇ ਕਿਹਾ ਕਿ ਪ੍ਰਸ਼ਾਸਨ ਅਧਿਕਾਰੀ ਆਪਣੇ ਕੀਤੇ ਹੋਏ ਵਾਅਦੇ ਤੋਂ ਮੁੱਕਰ ਗਏ  ਹਨ ਅਤੇ ਐਨੇ ਦਿਨਾਂ ਬਾਅਦ ਵੀ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਹੈ। ਇਸ ਮੌਕੇ ਜੱਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੂੰ ਸਾਥੀਆਂ ਸਮੇਤ ਗਿ੍ਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਜਿੰਨਾਂ ਮਰਜੀ ਜਬਰ ਕਰ ਲੈਣ ਸੰਘਰਸ਼ਾਂ ਨੂੰ ਦਬਾਅ ਨਹੀਂ ਸਕਦੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਜਗਸੀਰ ਸਿੰਘ ਦੇ ਲੜਕੇ ਨੂੰ ਸਰਕਾਰੀ ਨੌਕਰੀ ਮੰਡੀ ਕਲਾਂ ਨਗਰ ਪੰਚਾਇਤ ਭੰਗ ਕਰ ਕੇ ਗਰਾਮ ਪੰਚਾਇਤ ਬਨਾਉਣ, ਪਰਾਲੀ ਸਬੰਧੀ ਪਾਏ ਕੇਸ ਅਤੇ ਜੁਰਮਾਨੇ ਖਤਮ ਨਹੀਂ ਕੀਤੇ ਜਾਂਦੇ ਤਦ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਆਗੂ ਭੋਲਾ ਸਿੰਘ ਕੋਟੜਾ, ਬਾਜਾ ਸਿੰਘ ਮੰਡੀ ਕਲਾਂ, ਕੁਲਵੰਤ ਸਿੰਘ ਨੇਹੀਆਂ ਵਾਲਾ ਅਤੇ ਪਰਮਿੰਦਰ ਸਿੰਘ ਆਦਿ ਆਗੂ ਹਾਜਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!