9.6 C
United Kingdom
Saturday, March 7, 2026

More

    ਡੀ ਸੀ ਮੋਗਾ ਨੇ ਵਿਸਾਖੀ ਦੇ ਤਿਉਹਾਰ ਨੂੰ ਘਰਾਂ ਵਿੱਚ ਰਹਿ ਕੇ ਮਨਾਉਣ ਦੀ ਕੀਤੀ ਅਪੀਲ

    ਮੋਗਾ/ਨਿਹਾਲ ਸਿੰਘ ਵਾਲਾ (ਮਿੰਟੂ ਖੁਰਮੀ, ਸੁਖਮੰਦਰ ਹਿੰਮਤਪੁਰੀ)
    ਸਿੱਖਾਂ ਦੇ ਦਸਵੇ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਾਜੇ ਗਏ ਖਾਲਸਾ ਪੰਥ ਦੀ ਸਾਜਨਾ ਦਾ ਦਿਵਸ ਹਰ ਸਾਲ 13 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਕਰੋਨਾ ਵਾਈਰਸ ਦੇ ਬੁਰੇ ਪ੍ਰਭਾਵ ਨੂੰ ਰੋਕਣ ਅਤੇ ਇਸ ਬਿਮਾਰੀ ਤੋ ਆਮ ਲੋਕਾਂ ਨੁੂੰ ਬਚਾਉਣ ਲਈ ਜ਼ਿਲ੍ਹੇ ਵਿੱਚ ਕਰਫਿਊ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਾਲ ਦੇ ਪਵਿੱਤਰ ਵਿਸਾਖੀ ਦਿਹਾੜੇ ਨੁੰ ਸਾਰੇ ਲੋਕ ਆਪਣੇ ਘਰਾਂ ਵਿਚ ਰਹਿ ਕੇ ਹੀ ਮਨਾਉਣ, ਤਾਂ ਕਿ ਸਾਡੇ ਸਾਰਿਆਂ ਦੇ ਸਾਥ ਨਾਲ ਕੋਵਿਡ 19 ਵਿਰੁੱਧ ਲੜੀ ਜਾ ਰਹੀ ਜੰਗ ਪ੍ਰਭਾਵਿਤ ਨਾ ਹੋਵੇ ਅਤੇ ਅਸੀਂ ਇਸ ਜੰਗ ਵਿਚ ਜੇਤੂ ਰਹੀਏ।
    ਇਨ੍ਹਾਂ ਸ਼ਬਦਾਂ ਕਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਇਸ ਸਬੰਧੀ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਸਰਕਾਰ ਨੇ ਵੀ ਕੋਵਿਡ 19 ਦੇ ਚੱਲਦੇ ਇਕੱਠ ਕਰਨ ਉਤੇ ਰੋਕ ਲਗਾਈ ਹੋਈ ਹੈ, ਸੋ ਸਾਰੇ ਜ਼ਿਲ੍ਹਾ ਵਾਸੀ ਇਸ ਵਾਰ ਇੰਨਾਂ ਵੱਡੇ ਤਿਉਹਾਰਾਂ ਨੂੰ ਆਪਣੇ-ਆਪਣੇ ਘਰਾਂ ਵਿਚ ਹੀ ਮਨਾਉਣ।
    ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ, ਜੋ ਕਿ 2021 ਵਿਚ ਆਉਣਾ ਹੈ, ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਪੰਜਾਬ ਸਰਕਾਰ ਨੇ ਜੰਗੀ ਪੱਧਰ ਉਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ ਅਤੇ ਇਸ 12 ਅਪ੍ਰੈਲ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਡਾ ਸਮਾਗਮ ਕਰਕੇ ਇੰਨਾਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਨੂੰ ਸ਼ੁਰੂ ਕਰਨ ਦੀ ਯੋਜਨਾ ਸੀ, ਪਰ ਕੋਵਿਡ 19 ਕਾਰਨ ਇਹ ਪ੍ਰੋਗਰਾਮ ਵੀ ਅੱਗੇ ਪਾ ਦਿੱਤਾ ਗਿਆ ਹੈ। ਉਨਾਂ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਅਜੇ ਆਪਣੇ ਕੋਲ ਇਕ ਸਾਲ ਦਾ ਸਮਾਂ ਬਾਕੀ ਹੈ, ਸੋ ਇਨਾਂ ਪ੍ਰੋਗਰਾਮਾਂ ਦੀ ਰੂਪ-ਰੇਖਾ ਮੁੜ ਉਲੀਕੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਦਾ ਪ੍ਰਕਾਸ਼ ਪੁਰਬ ਆਪਾਂ ਸਾਰੇ ਆਪਣੇ ਘਰਾਂ ਵਿਚ ਸਰਬਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਮਨਾਈ ਜਾਵੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!