5.4 C
United Kingdom
Friday, March 6, 2026

More

    ਜੰਮੂ ਕਸ਼ਮੀਰ ਪੁਲਿਸ ਦੇ ਸਾਬਕਾ ਅਧਿਕਾਰੀ 3 ਨੂੰ ਜੇਲ੍ਹ ਭੇਜਿਆ

    ਦਿੱਲੀ (ਪੰਜ ਦਰਿਆ ਬਿਊਰੋ)
    ਪਿਛਲੇ ਕਾਫੀ ਸਮੇਂ ਤੋਂ ਚਰਚਾ ‘ਚ ਰਹੇ ਜੰਮੂ ਕਸ਼ਮੀਰ ਪੁਲੀਸ ਦੇ ਸਾਬਕਾ ਅਧਿਕਾਰੀ ਦਵਿੰਦਰ ਸਿੰਘ ਨੂੰ ਇਕ ਮਹੀਨੇ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸਾਬਕਾ ਪੁਲੀਸ ਅਫ਼ਸਰ ਨੂੰ ਹਿਜ਼ਬੁਲ ਮੁਜਾਹੀਦੀਨ ਦੇ ਦੋ ਦਹਿਸ਼ਤਗਰਦਾਂ ਨਾਲ ਸ੍ਰੀਨਗਰ-ਜੰਮੂ ਕੌਮੀ ਮਾਰਗ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸੇ ਕੇਸ ਨਾਲ ਸੰਬੰਧਤ ਕਾਰਵਾਈ ਦੌਰਾਨ ਵਿਸ਼ੇਸ਼ ਜੱਜ ਅਜੈ ਕੁਮਾਰ ਨੇ 6 ਮਈ ਤੱਕ ਦਵਿੰਦਰ ਨੂੰ ਜੇਲ੍ਹ ਭੇਜ ਦਿੱਤਾ। ਦਿੱਲੀ ਪੁਲੀਸ ਕੋਲ ਦਵਿੰਦਰ ਸਿੰਘ ਦੀ 30 ਦਿਨਾਂ ਦੀ ਹਿਰਾਸਤ ਖ਼ਤਮ ਹੋਣ ‘ਤੇ ਉਸ ਨੂੰ ਸ਼ੁੱਕਰਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਪੁਲੀਸ ਨੇ ਅਦਾਲਤ ਕੋਲੋਂ ਹੋਰ ਪੁੱਛਗਿੱਛ ਦੀ ਲੋੜ ਨਾ ਹੋਣ ਦੀ ਗੱਲ ਕਹੀ ਸੀ। ਅਦਾਲਤ ਨੇ ਤਿੰਨ ਹੋਰ ਮੁਲਜ਼ਮਾਂ- ਜਾਵੇਦ ਇਕਬਾਲ, ਸਈਦ ਨਵੀਦ ਮੁਸ਼ਤਾਕ ਤੇ ਇਮਰਾਨ ਸ਼ਫ਼ੀ ਮੀਰ ਨੂੰ ਵੀ ਜੇਲ੍ਹ ਭੇਜ ਦਿੱਤਾ ਹੈ। ਡੀਐੱਸਪੀ ਦਵਿੰਦਰ ਸਿੰਘ ਨੂੰ ਜੰਮੂ ਕਸ਼ਮੀਰ ਪੁਲੀਸ ਨੇ ਜਨਵਰੀ ਵਿਚ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਸੀ। ਦਿੱਲੀ ਪੁਲੀਸ ਨੇ ਕਿਹਾ ਸੀ ਕਿ ਸਈਦ ਨਵੀਦ ਮੁਸ਼ਤਾਕ ਤੇ ਹੋਰ ਦਿੱਲੀ ਤੇ ਮੁਲਕ ਵਿਚ ਹੋਰਨਾਂ ਥਾਵਾਂ ਅਤੇ ਸੁਰੱਖਿਆ ਪ੍ਰਾਪਤ ਵਿਅਕਤੀਆਂ ‘ਤੇ ਅਤਿਵਾਦੀ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ। ਹੁਣ ਉਹ ਜੇਲ੍ਹ ਦਾ ਦਾਣਾ ਪਾਣੀ ਛਕਣਗੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!