?ਭਲਕੇ (13 ਅਪਰੈਲ) ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਮਹਾਮਾਰੀ ਦੇ ਖਾਤਮੇ ਲਈ ਅਰਦਾਸ ਕਰਨ ਲਈ ਆਖਿਆ
ਚੰਡੀਗੜ ( ਰਾਜਿੰਦਰ ਭਦੌੜੀਆ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਾਸੀਆਂ ਨੂੰ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ•ੀਆਂ ਦੀ ਸੁਰੱਖਿਆ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਭਲਕੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਜਾਨਲੇਵਾ ਦੁਸ਼ਮਣ ਕੋਵਿਡ-19 ‘ਤੇ ਸੂਬੇ ਦੀ ਜਿੱਤ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਵਿਸਾਖੀ ਦੇ ਤਿਉਹਾਰ ਦੀ ਪੂਰਵ ਸੰਧਿਆ ‘ਤੇ ਪੰਜਾਬ ਦੇ ਲੋਕਾਂ ਦੇ ਨਾਂ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਦੀ ਵਿਸਾਖੀ ਪਹਿਲਾਂ ਨਾਲੋਂ ਵੱਖਰੀ ਹੈ ਜਿਸ ਕਰਕੇ ਲੋਕ ਵਿਸ਼ਾਲ ਇਕੱਠਾਂ ਦੇ ਰੂਪ ਵਿੱਚ ਰਵਾਇਤੀ ਜੋਸ਼ੋ-ਖਰੋਸ਼ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਬਾਹਰ ਨਹੀਂ ਨਿਕਲ ਸਕਦੇ। ਉਨ•ਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਦਾ ਆਪਣੇ ਘਰਾਂ ਵਿੱਚ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸੂਬੇ ਤੋਂ ਕੋਵਿਡ-19 ਦੇ ਮੁਕੰਮਲ ਖਾਤਮੇ ਲਈ ਅਰਦਾਸ ਕਰਕੇ ਮਨਾਇਆ ਜਾਵੇ।
ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ, ”ਆਓ ਅਸੀਂ ਸਾਰੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ•ਦੀ ਕਲਾ ਵਿੱਚ ਰੱਖੇ ਅਤੇ ਸਾਡੇ ਲੋਕ ਸੁਰੱਖਿਅਤ ਤੇ ਸਦਾ ਖੁਸ਼ ਰਹਿਣ।” ਉਨ•ਾਂ ਕਿਹਾ ਕਿ ਇਹ ਅਪੀਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੋਕਾਂ ਨੂੰ ਕੀਤੀ ਗਈ ਹੈ ਕਿ ਉਹ ਇਸ ਸਾਲ ਵਿਸਾਖੀ ਮਨਾਉਣ ਲਈ ਇਕੱਠੇ ਜਾਂ ਬਾਹਰ ਨਾ ਹੋਣ।
ਇਹ ਆਸ ਤੇ ਵਿਸ਼ਵਾਸ ਕਰਦੇ ਹੋਏ ਕਿ ਪੰਜਾਬ ਇਸ ਮਹਾਮਾਰੀ ਉਤੇ ਜਿੱਤ ਪ੍ਰਾਪਤ ਕਰੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਖਿਲਾਫ ਆਪਣਾ ਫਰਜ਼ ਨਿਭਾਉਣ ਜਿਸ ਤਰ•ਾਂ ਲੱਖਾਂ ਕਰਮਚਾਰੀ ਉਨ•ਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਅੱਗੇ ਹੋ ਕੇ ਡਟੇ ਹੋਏ ਹਨ। ਉਨ•ਾਂ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ ਅਤੇ ਹੋਰ ਸਿਹਤ, ਸਫਾਈ ਕਰਮਚਾਰੀਆਂ, ਪੁਲਿਸ, ਮਾਲ ਵਿਭਾਗ, ਧਾਰਮਿਕ ਸੰਸਥਾਵਾਂ, ਐਨ.ਜੀ.ਓਜ਼ ਸਣੇ ਇਸ ਸੰਕਟ ਵਿੱਚ ਸੰਘਰਸ਼ ਕਰ ਰਹੇ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ ਜਿਹੜੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਫਰੰਟਲਾਈਨ ‘ਤੇ ਕੰਮ ਕਰ ਰਹੇ ਹਨ। ਉਨ•ਾਂ ਐਸ.ਐਸ.ਪੀਜ਼ ਅਤੇ ਡੀ.ਸੀਜ਼ ਦਾ ਵੀ ਧੰਨਵਾਦ ਕੀਤਾ ਜਿਹੜੇ ਸਾਰੀ ਸਥਿਤੀ ਦਾ ਪ੍ਰਬੰਧਨ ਪੂਰੀ ਕਾਰਜਕੁਸ਼ਲਤਾ ਨਾਲ ਕਰ ਰਹੇ ਹਨ ਅਤੇ ਉਨ•ਾਂ ‘ਤੇ ਵਿਸ਼ਵਾਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਅਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਇਸੇ ਤਰ•ਾਂ ਤਨਦੇਹੀ ਤੇ ਲਗਨ ਨਾਲ ਕੰਮ ਕਰਦੇ ਰਹਿਣਗੇ।