4.4 C
United Kingdom
Saturday, March 7, 2026

More

    ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਲੱਗੇਗਾ ਰੋਜ਼ਗਾਰ ਮੇਲਾ

    ਅਸ਼ੋਕ ਵਰਮਾ
    ਮਾਨਸਾ, 21 ਸਤੰਬਰ : ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਮੈਗਾ ਰੋਜ਼ਗਾਰ ਮੇਲਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਮਾਨਸਾ ਵਿਖੇ 24 ਸਤੰਬਰ 2020 ਨੂੰ ਰੋਇਲ ਗਰੁੱਪ ਆਫ਼ ਕਾਲਜ਼ਿਜ ਬੋੜਾਵਾਲ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲੇ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ-ਕਮ-ਚੇਅਰਮੇਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋਂ ਰੋਇਲ ਗਰੁੱਪ ਆਫ਼ ਕਾਲਜ਼ਿਜ ਬੋੜਾਵਾਲ ਵਿਖੇ ਦੌਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੱਗਣ ਵਾਲੇ ਮੇਲਿਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਇਸ ਲਈ ਸਮਾਂ ਰਹਿੰਦਿਆਂ ਦੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ।
    ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੇਰੋਜਗਾਰ ਪ੍ਰਾਰਥੀਆਂ ਨੂੰ ਇਨ੍ਹਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਅਤੇ ਪ੍ਰਾਰਥੀਆਂ ਨੂੰ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਹਿੱਸਾ ਲਿਆ ਜਾਵੇਗਾ ਅਤੇ ਨੌਜਵਾਨਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਵੀ ਮੌਜੂਦ ਸਨ।
    ਇਸੇ ਤਹਿਤ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਬੁਢਲਾਡਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਸ਼੍ਰੀ ਬਿਕਰਮਜੀਤ ਸਿੰਘ ਘੁੰਮਣ (ਕਰੀਅਰ ਕਾਊਂਸਲਰ) ਵੱਲੋਂ ਆਯੋਜਿਤ ਕਰੀਅਰ ਕਾਊਂਸਲਿੰਗ ਸੈਸ਼ਨ ਵਿੱਚ ਸ਼ਾਮਿਲ ਵੱਖ-ਵੱਖ ਪਿੰਡਾ ਦੇ 122 ਬੇਰੋਜ਼ਗਾਰ ਪ੍ਰਾਰਥੀਆਂ ਦੀ ਕਾਊਸਲਿੰਗ ਕੀਤੀ ਗਈ ਅਤੇ ਇਹਨਾਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੇਲਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਰੋਜ਼ਗਾਰ ਮੇਲਿਆ ਵਿੱਚ ਉਪਲੱਬਧ ਅਸਾਮੀਆ ਦੀ ਜਾਣਕਾਰੀ ਵੀ ਦਿੱਤੀ ਗਈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!