7.5 C
United Kingdom
Sunday, March 8, 2026

More

    ਸਕੂਲ ਲੈਬ ਸਟਾਫ ਯੂਨੀਅਨ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ

    ਅਸ਼ੋਕ ਵਰਮਾ
    ਬਠਿੰਡਾ,22 ਸਤੰਬਰ : ਸਰਕਾਰੀ ਸਕੂਲਜ ਲੈਬਾਰਟਰੀ ਸਟਾਫ ਯੂਨੀਅਨ ਪੰਜਾਬ ਨੇ ਵੀ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦਿੱਤੀ ਹੈ। ਜਥੇਬੰਦੀ ਦੇ ਸੂਬਾਈ ਆਗੂਆਂ ਸੁਖਮਿੰਦਰ ਸਿੰਘ ਮੋਗਾ ਅਤੇ ਗੁਰਵਿੰਦਰ ਸੰਧੂ ਬਠਿੰਡਾ ਦੀ ਅਗਵਾਈ ਹੇਠ ਐਸ.ਐਲ.ਏ. ਸਾਥੀਆਂ ਨੇ ਪਿੰਡ ਬਾਦਲ ਵਿਖੇ ਚੱਲ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਜਥੇਬੰਦੀ ਦੀ ਜਿਲਾ ਇਕਾਈ ਮੋਗਾ ਦੇ ਪ੍ਰਧਾਨ ਸੁਖਮਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ 15 ਸਤੰਬਰ ਤੋਂ ਇਸ ਪੱਕੇ ਮੋਰਚੇ ਵਿੱਚ ਮੌਜੂਦ ਹਨ ਅਤੇ ਇਸ ਧਰਨੇ ਦੇ ਆਖਿਰੀ ਦਿਨ ਤੱਕ ਆਪਣੇ ਕਿਸਾਨ ਸਾਥੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਡਟੇ ਰਹਿਣਗੇ। ਯੂਨੀਅਨ ਦੀ ਜਿਲਾ ਇਕਾਈ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਇਹ ਖੇਤੀ ਸੋਧ ਬਿੱਲ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਦਾ ਹੀ ਹਿੱਸਾ ਹਨ ਜਿੰਨਾਂ ਦੀ ਮਾਰ ਸਮੂਹ ਕਿਰਤੀ ਲੋਕਾਂ ‘ਤੇ ਪੈ ਰਹੀ ਹੈ।
                   ਉਨਾਂ ਅੱਗੇ ਕਿਹਾ ਕਿ ਜਿਸ ਤਰਾਂ ਇਨਾਂ ਖੇਤੀ ਸੋਧ ਬਿੱਲਾਂ ਰਾਹੀਂ ਸਮੂਹ ਖੇਤੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਿਆ ਜਾ ਰਿਹਾ ਹੈ, ਉਸੇ ਤਰਾਂ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਦੀ ਆੜ ਵਿੱਚ ਸਰਕਾਰੀ ਅਦਾਰਿਆਂ ਨੂੰ ਵੀ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਦੀਆਂ ਇਨਾਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਦਾ ਟਾਕਰਾ ਕਰਨ ਲਈ ਕਿਸਾਨਾਂ, ਮਜਦੂਰਾਂ ਅਤੇ ਮੁਲਾਜ਼ਮਾਂ ਦਾ ਏਕਾ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ‘ਤੇ ਦੋਹਾਂ ਆਗੂਆਂ ਨੇ ਆਪਣੇ ਸਾਥੀਆਂ ਸਮੇਤ ਕਿਸਾਨਾਂ ਦੇ 25 ਅਗਸਤ ਦੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਆਗੂਆਂ ਨੇ ਸਮੂਹ ਪੰਜਾਬੀਆਂ ਨੂੰ ਇਸ ਕਿਸਾਨ ਮਾਰੂ ਅਤੇ ਪੰਜਾਬ ਦੇ ਹਰ ਵਰਗ ਨੂੰ ਤਬਾਹ ਕਰਨ ਵਾਲੇ ਕਾਨੂੰਨਾਂ ਖਿਲਾਫ ਡਟਣ ਦਾ ਸੱਦਾ ਵੀ ਦਿੱਤਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!