5.4 C
United Kingdom
Friday, March 6, 2026

More

    ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਡੀਸੀ ਦਫਤਰ ਅੱਗੇ ਧਰਨਾ ਲਾਇਆ

    ਅਸ਼ੋਕ ਵਰਮਾ
    ਬਠਿੰਡਾ,22 ਸਤੰਬਰ।ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ ਤੇ ਬਲਾਕ ਬਠਿੰਡਾ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ  ਨੇ ਅੱਜ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜਿਲਾ ਪ੍ਰਸ਼ਾਸ਼ਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੇ ਸਮਾਜਿਕ ਸਰੁੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਮੌਕੇ ਬਲਾਕ ਪ੍ਰਧਾਨ ਅੰਮਿ੍ਰਤਪਾਲ ਕੌਰ ਬੱਲੂਆਣਾ ਨੇ ੇ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਦੇ ਅਕਤੂਬਰ 2018 ਦੇ ਮਾਣਭੱਤੇ ਵਿੱਚੋਂ ਕ੍ਰਮਵਾਰ ਕੱਟੇ 600 ਤੇ 300 ਰੁਪਏ ਦੀ ਅਦਾਇਗੀ ਬਕਾਏ ਸਮੇਤ ਕੀਤੀ ਜਾਵੇ, ਪੋਸ਼ਣ ਅਭਿਆਨ ਤਹਿਤ ਉਤਸ਼ਾਹ ਵਰਧਕ ਰਾਸ਼ੀ ਵਰਕਰ ਨੂੰ 500 ਰੁਪਏ ਤੇ ਹੈਲਪਰ ਨੂੰ 250 ਰੁਪਏ, ਜੋ ਅਕਤੂਬਰ 2018 ਤੋਂ ਲਾਗੂ ਹੈ, ਦੀ ਅਦਾਇਗੀ ਬਕਾਏ ਸਮੇਤ ਕੀਤੀ ਜਾਵੇ, ਪੀ.ਐਨ.ਐਮ.ਆਈ ਅਧੀਨ ਗਰਭਵਤੀ ਔਰਤਾਂ ਲਈ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦਾ ਫਾਰਮ ਭਰਨ ਲਈ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਪ੍ਰਤੀ ਫਾਰਮ, ਜੋ ਦਸੰਬਰ 2017 ਤੋਂ ਲਾਗੂ ਹੋਇਆ ਸੀ, ਵੀ ਬਕਾਏ ਸਮੇਤ ਦਿੱਤੇ ਜਾਣ, ਪ੍ਰੀ-ਨਰਸਰੀ ਸਕੂਲਾਂ ਵਿੱਚ ਦਾਖ਼ਲ ਕੀਤੇ ਗਏ 3 ਤੋਂ 6 ਸਾਲ ਦੇ ਬੱਚੇ ਆਂਗਣਵਾੜੀ ਕੇਂਦਰਾਂ ’ਚ ਵਾਪਸ ਭੇਜੇ ਜਾਣ।
                                 ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਦੀਆਂ ਵਰਕਰਾਂ/ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣਭੱਤਾ ਲਾਗੂ ਕੀਤੇ ਜਾਵੇ, ਪੰਜਾਬ ’ਚ ਕੰਮ ਕਰ ਰਹੀਆਂ 200 ਦੇ ਕਰੀਬ ਕਰੈਚ ਵਰਕਰਾਂ/ਹੈਲਪਰਾਂ ਦਾ ਪਿਛਲੇ ਦੋ ਸਾਲ ਤੋਂ ਰੁਕਿਆ ਪਿਆ ਮਾਣਭੱਤਾ ਤੁਰੰਤ ਦਿੱਤਾ ਜਾਵੇ ਤੇ ਇਨਾਂ ਵਰਕਰਾਂ/ਹੈਲਪਰਾਂ ਦੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ। ਆਗੂਆਂ ਨੇ ਕਿਹਾ ਕਿ 2015 ’ਚ ਗ਼ਲਤ ਸਰਟੀਫਿਕੇਟ ਤੇ ਜਾਅਲੀ ਡਿਗਰੀਆਂ ਪੇਸ਼ ਕਰਕੇ ਬਣੀਆਂ ਸੁਪਰਵਾਈਜਰਾਂ ਨੂੰ ਤੁਰੰਤ ਨੌਕਰੀ ਤੋਂ ਫ਼ਾਰਗ ਕੀਤਾ ਜਾਵੇ ਤੇ ਉਨਾਂ ਖ਼ਿਲਾਫ਼ 420 ਦੇ ਪਰਚੇ ਦਰਜ ਕੀਤੇ ਜਾਣ। ਉਨਾਂ ਕਿਹਾ ਕਿ  ਉਨਾਂ ਦੀ ਥਾਂ, ਜਿਨਾਂ ਦੇ ਹੱਕ ਮਾਰੇ ਗਏ ਹਨ, ਨੂੰ ਸੁਪਰਵਾਈਜਰ ਬਣਾਇਆ ਜਾਵੇ, ਆਂਗਣਵਾੜੀ ਵਰਕਰ/ਹੈਲਪਰ ਨੂੰ ਮੀਟਿੰਗ ਅਟੈਚ ਕਰਨ ਲਈ ਦਿੱਤੇ ਜਾਂਦੇ ਟੀ.ਏ ਦੀ ਰਾਸ਼ੀ 20 ਰੁਪਏ ਤੋਂ ਵਧਾ ਕੇ 200 ਰੁਪਏ ਪ੍ਰਤੀ ਮਹੀਨੇ ਕੀਤਾ ਜਾਵੇ, ਆਂਗਣਵਾੜੀ ਕੇਂਦਰਾਂ ’ਚ ਪਕਾਏ ਜਾਣ ਵਾਲੇ ਰਾਸ਼ਨ ਲਈ ਬਾਲਣ ਦੇ 40 ਪੈਸੇ ਪ੍ਰਤੀ ਲਾਭਪਾਤਰੀ ਤੋਂ ਵਧਾ ਕੇ 1 ਰੁਪਏ ਕੀਤਾ ਜਾਵੇ ਅਤੇ ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ। ਪ੍ਰਦਰਸ਼ਨ ਵਿਚ ਗੁਰਮੀਤ ਕੌਰ, ਸੋਮਾ ਰਾਣੀ, ਰੂਪ ਰਾਣੀ, ਗੁਰਚਰਨ ਕੌਰ, ਰਣਜੀਤ ਕੌਰ, ਮਨਪ੍ਰੀਤ ਸਿਵੀਆਂ, ਕੁਲਦੀਪ ਕੌਰ, ਰੁਪਿੰਦਰ ਕੌਰ, ਦਰਸ਼ਨਾ, ਮਨਮੀਤ ਆਦਿ ਸ਼ਾਮਿਲ ਹੋਈਆਂ।        

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!