ਮਲੇਰਕੋਟਲਾ, 23 ਸਤੰਬਰ (ਥਿੰਦ)-25 ਸਤੰਬਰ ਨੂੰ ਕਿਸਾਨਾਂ ਵਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਆਮ ਆਦਮੀ ਪਾਰਟੀ ਵਲੋਂ ਸਮਰਥਨ ਕੀਤਾ ਜਾਂਦਾ ਹੈ। ਮੋਦੀ ਸਰਕਾਰ ਵਲੋਂ ਲਿਆਂਦੇ ਨਵੇਂ ਕਾਨੂੰਨ ਕਿਸਾਨ ਮਾਰੂ ਹਨ।ਇਹਨਾਂ ਬਿੱਲਾਂ ਨਾਲ ਕਿਸਾਨੀ ਦੀ ਤਬਾਹੀ ਹੋ ਜਾਵੇਗੀ ਕਿਉਂਕਿ ਕਿਸਾਨ ਦੇ ਸਿਰ ਤੇ ਪਹਿਲਾਂ ਹੀ ਕਰਜ਼ੇ ਦੀ ਪੰਡ ਭਾਰੀ ਹੈ।ਕਿਸਾਨ ਮਜ਼ਬੂਰੀ ਬਸ ਆਤਮ ਹੱਤਿਆ, ਖੁਦਕੁਸ਼ੀਆਂ ਕਰ ਰਿਹਾ ਹੈ।੨੪ ਸਤੰਬਰ ਨੂੰ ਆਮ ਆਦਮੀ ਪਾਰਟੀ ਸਥਾਨਕ ਸਰਹੰਦੀ ਗੇਟ ਵਿਖੇ ਰੋਸ ਪ੍ਰਦਰਸ਼ਨ ਕਰੇਗੀ ਅਤੇ 25 ਸਤੰਬਰ ਨੂੰ ਪੰਜਾਬ ਬੰਦ ਕਰਕੇ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕਰ ਦੇਵੇਗੀ।ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਿਸਾਨ ਭਰਾਵਾਂ ਦਾ ਸਾਥ ਦੇਵੇਗੀ ਅਤੇ ਕਿਸਾਨਾਂ ਦੇ ਹਰ ਸੰਘਰਸ਼ ਵਿਚ ਮੋਹਰੀ ਰੋਲ ਅਦਾ ਕਰੇਗੀ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਆਜ਼ਮ ਦਾਰਾ ਨੇ ਕੀਤਾ।