3.5 C
United Kingdom
Sunday, March 8, 2026

More

    ਪੰਜਾਬ ਦੇ ਦਲਿਤ ਵਿਦਿਆਰਥੀਆਂ ਤੋਂ ਫੀਸਾਂ ਮੰਗਣ ਲਈ ਹੋਣਗੇ ਮਜਬੂਰ ਕਾਲਜ:ਜੈਕ

    ਅਸ਼ੋਕ ਵਰਮਾ
    ਬਠਿੰਡਾ, 23 ਸਤੰਬਰ । ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਦਲਿਤ ਵਿਦਿਆਰਥੀਆਂ ਦੀ ਸਿੱਖਿਆ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਸਬੰਧੀ ਕੋਈ ਗੰਭੀਰਤਾ ਨਾ ਦਿਖਾਉਣ ਕਰ ਕੇ ਪੰਜਾਬ ਦੇ 1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ 13 ਐਸੋਸੀਏਸ਼ਨਾਂ ਦੀ ਜੁਆਇੰਟ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਜੇਕਰ ਉਨਾਂ ਨੂੰ ਬਣਦੀ ਰਾਸ਼ੀ ਨਾਂ ਜਾਰੀ ਕੀਤੀ ਤਾਂ ਉਹ ਵਿਅਿਾਰਥੀਆਂ ਤੋਂ ਫੀਸਾਂ ਮੰਗਣ ਲਈ ਮਜਬੂਰ ਹੋਣਗੇ। ਅੱਜ ਬਠਿੰਡਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ  ਜੈਕ ਦੇ ਚੇਅਰਮੈਨ ਡਾ.ਗੁਰਮੀਤ ਸਿੰਘ ਧਾਲੀਵਾਲ  ਨੇ ਦਸਿਆ ਕਿ ਕੇਂਦਰ ਸਰਕਾਰ ਵੱਲੋਂ 2010 ਤੋਂ ਐਸ.ਸੀ. ਵਿਦਿਆਰਥੀਆਂ ਦੀ ਪੜਾਈ ਲਈ ਪੋਸਟ ਮੈਟਿ੍ਰਕ ਸਕਾਰਲਰਸ਼ਿਪ ਸਕੀਮ ਚਾਲੂ ਕੀਤੀ ਗਈ ਸੀ ਜਿਸ ਮੁਤਾਬਕ ਯੋਗ ਐਸ.ਸੀ. ਵਿਦਿਆਰਥੀਆਂ ਦੀ ਪੜਾਈ ਦਾ ਸਾਰਾ ਖਰਚਾ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਕਰਨਾ ਹੁੰਦਾ ਹੈ । ਹਰ ਸਾਲ ਲਗਭਗ 3 ਤਿੰਨ ਲੱਖ ਦਲਿਤ ਵਿਦਿਆਰਥੀ ਇਸ ਸਕੀਮ ਦਾ ਲਾਭ ਉਠਾਉਂਦੇ ਰਹੇ ਹਨ। ਪੰਜਾਬ ਸਰਕਾਰ ਨੇ ਸਾਰੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਐਸ.ਸੀ. ਵਿਦਿਆਰਥੀਆਂ ਨੂੰ ਬਿਨਾਂ ਕੋਈ ਫ਼ੀਸ ਲਏ ਆਪਣੀਆਂ ਸੰਸਥਾਵਾਂ ਵਿਚ ਪੜਾਈ ਕਰਵਾਉਣ ।
    ਉਨਾਂ ਦੱਸਿਆ ਕਿ ਪੰਜਾਬ ਦੀਆਂ 1650 ਸੰਸਥਾਵਾਂ ਨੇ 2010 ਤੋਂ ਲਗਾਤਾਰ ਇਹਨਾਂ ਵਿਦਿਆਰਥੀਆਂ ਨੂੰ ਬਿਨਾਂ ਫ਼ੀਸ ਲਏ ਪੜਾਈ ਕਰਵਾਈ ਜਿਸ ਦੀ ਸਕਾਲਰਸ਼ਿਪ ਕੁਝ ਸਾਲ ਜਾਰੀ ਹੁੰਦੀ ਰਹੀ ਪਰੰਤੂ 2016-17 ਤੋਂ ਹੁਣ ਤੱਕ 1850 ਕਰੋੜ ਰੁਪਿਆ ਸਕਾਲਰਸ਼ਿਪ ਦਾ ਕਾਲਜਾਂ ਨੂੰ ਜਾਰੀ ਹੋਣਾ ਰਹਿੰਦਾ ਹੈ ਜਿਸ ਕਰਕੇ ਪੰਜਾਬ ਵਿਚ ਅਨੇਕਾਂ ਸੰਸਥਾਵਾਂ ਬੰਦ ਹੋ ਚੁੱਕੀਆਂ ਹਨ ਅਤੇ ਬਹੁਤੀਆਂ ਬੈਂਕਾਂ ਦੀਆਂ ਡਿਫਾਲਟਰ ਹੋ ਚੁੱਕੀਆਂ ਹਨ । ਅਸਮਰੱਥ ਹੋਈਆਂ ਇਹਨਾਂ 1650 ਸੰਸਥਾਵਾਂ  ਦੀ ਸਾਂਝੀ ਐਸੋਸੀਏਸ਼ਨ ਜੈਕ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਪੋਸਟ ਮੈਟਰਿਕ ਸਕਲਾਰਸ਼ਿਪ ਦੀ ਕੇਂਦਰ ਤੋਂ ਜਾਰੀ ਹੋਈ 309 ਕਰੋੜ ਰੁਪਏ ਦੀ ਰਾਸ਼ੀ ਅਤੇ ਬਾਕੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਤਾਂ ਜੋ ਸੰਸਥਾਵਾਂ ਵੱਲੋਂ ਮੌਜੂਦਾ ਸਮੇਂ ਵਿਚ ਪੋਸਟ ਮੈਟਰਿਕ ਸਕਲਾਰਸ਼ਿਪ ਤਹਿਤ ਪਿਛਲੇ ਚਾਰ ਸਾਲਾਂ ਤੋਂ ਪੜ ਰਹੇ ਅਤੇ ਪੜ ਚੁੱਕੇ ਵਿਦਿਆਰਥੀਆਂ ਤੋਂ ਫ਼ੀਸ ਮੰਗਣ ਲਈ ਮਜਬੂਰ ਨਾ ਹੋਣਾ ਪਵੇ ।
                    ਜੈਕ ਦੇ ਕੋ-ਚੇਅਰਮੈਨ ਅੰਸ਼ੂ ਕਟਾਰੀਆ ਨੇ ਦੱਸਿਆ ਕਿ ਅਦਾਇਗੀ ਸਬੰਧੀ ਸਪਸ਼ਟ ਨਾ ਹੋਣ ਦੀ ਸੂਰਤ ਵਿਚ ਸੰਸਥਾਵਾਂ ਫ਼ੈਸਲਾ ਲੈ ਚੁੱਕੀਆਂ ਹਨ ਕਿ ਇਸ ਸ਼ੈਸ਼ਨ ਤੋਂ ਪੋਸਟ ਮੈਟਰਿਕ ਸਕਾਲਰਸ਼ਿਪ ਤਹਿਤ ਕਿਸੇ ਵਿਦਿਆਰਥੀ ਦਾ ਦਾਖਲਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜੈਕ ਦੇ ਜਨਰਲ ਸਕੱਤਰ ਐੱਸ.ਐੱਸ. ਚੱਠਾ ਨੇ ਕਿਹਾ ਕਿ ਸਰਕਾਰ ਦੀ ਪਿਛਲੇ ਚਾਰ ਸਾਲਾਂ ਦੀ ਟਾਲ-ਮਟੋਲ ਦੀ ਨੀਤੀ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ਵਿਚ ਪਾਉਣ ਦੇ ਨਾਲ-ਨਾਲ ਵਿੱਦਿਅਕ ਸੰਸਥਾਵਾਂ ਦਾ ਆਰਥਿਕ ਪੱਖੋ ਲੱਕ ਤੋੜ ਕੇ ਰੱਖ ਦਿਤਾ ਹੈ।  ਸਕੱਤਰ ਰਜਿੰਦਰ ਸਿੰਘ ਧਨੋਆ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸੰਬੰਧੀ ਵਿਵਾਦ ਦੀ 10 ਦਿਨਾਂ ਅੰਦਰ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਤੇ ਪੜਤਾਲ ਬਹਾਨੇ ਪੈਸੇ ਨਾਂ ਲਟਕਾਉਣ ਦੀ ਮੰਗ ਕੀਤੀ। ਜੈਕ ਨੇ ਪੰਜਾਬ ਦੇ ਸਮੂਹ ਐਸ.ਸੀ. ਵਿਦਿਆਰਥੀਆਂ , ਉਨਾਂ ਦੇ ਮਾਤਾ ਪਿਤਾ  ਅਤੇ ਦਲਿਤਾਂ ਦੀ ਰਾਖੀ ਕਰਨ ਵਾਲੀਆਂ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਦਲਿਤ  ਵਿਦਿਆਰਥੀਆਂ ਦੇ ਹੱਕਾਂ ਦੀ ਰਾਖੀ ਕਰਨ ਕਿਉਂਕਿ ਸੰਸਥਾਵਾਂ ਅਸਮਰੱਥ ਹੋ ਚੁੱਕੀਆਂ ਹਨ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!