25.2 C
United Kingdom
Tuesday, June 23, 2026

More

    ਜਾਖੜ ਅਤੇ ਵਜ਼ੀਰਾਂ ਵੱਲੋਂ ਜ਼ਖਮੀ ਕਿਸਾਨਾਂ ਦੇ ਮੁਫਤ ਇਲਾਜ ਦਾ ਐਲਾਨ

    ਅਸ਼ੋਕ ਵਰਮਾ
    ਬਠਿੰਡਾ, 23 ਸਤੰਬਰ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਇਲਾਵਾ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕੋਟਫੱਤਾ ਕੋਲ ਬਾਦਲ ਮੋਰਚੇ ਤੋਂ ਵਾਪਿਸ ਆਉਣ ਸਮੇਂ ਸੜਕ ਹਾਦਸੇ ’ਚ ਜਖਮੀ ਹੋਏ ਕਿਸਾਨਾਂ ਦਾ ਹਾਲ ਚਾਲ ਪੁੱਛਿਆ ਅਤੇ ਮੁਫਤ ਇਲਾਜ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਮੌਕੇ ਜਾਖੜ ਨੇ ਆਖਿਆ ਹੈ ਕਿ ਸਾਰੀ ਉਮਰ ਕਿਸਾਨਾਂ ਦੇ ਨਾਂਅ ਤੇ ਸਿਆਸਤ ਕਰਦੇ ਰਹੇ  ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਕਾਨੂੰਨਾਂ ਦੇ ਮੁੱਦੇ  ਤੇ ਰਾਜ ਦੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਸਲ ਵਿਚ ਕਿਸਾਨ ਨੇਤਾ ਨਹੀਂ ਰਹੇ ਹਨ ਬਲਕਿ ਇਕ ਬਿਜਨੈਸਮੈਨ ਬਣ ਚੁੱਕੇ ਹਨ।
                 ਉਨਾਂ ਨੇ ਕਿਹਾ ਕਿ ਪਹਿਲਾਂ ਸੁਖਬੀਰ ਬਾਦਲ ਇੰਨਾਂ ਖੇਤੀ ਕਾਨੂੰਨਾਂ ਦੀ ਵਕਾਲਤ ਕਰਦੇ ਰਹੇ ਹਨ ਅਤੇ ਹੁਣ ਵੀ ਲੋਕ ਰੋਹ ਕਾਰਨ ਹਰਸਿਮਰਤ ਕੌਰ ਬਾਦਲ ਵੱਲੋਂ ਭਾਵੇਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਦਾ ਡਰਾਮਾ ਕੀਤਾ ਗਿਆ ਹੈ ਪਰ ਮੋਦੀ ਸਰਕਾਰ ਨੂੰ ਸਮਰੱਥਨ ਜਾਰੀ ਹੈ। ਉਨਾਂ ਕਿ ਇਹ ਤੱਥ ਕਾਫੀ ਹੈ ਇਹ ਸਿੱਧ ਕਰਨ ਲਈ ਕਿ ਅਕਾਲੀ ਦਲ ਅੱਜ ਵੀ ਭਾਜਪਾ ਨਾਲ ਸ਼ਾਮਿਲ ਹੈ ਅਤੇ ਕਿਸਾਨਾਂ ਦੀ ਏਕਤਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਪੰਜਾਬ ਮੁੜਿਆ ਹੈ। ਉਨਾਂ ਕਿਹਾ ਕਿ ਇਸੇ ਲਈ ਤਾਂ ਅਕਾਲੀ ਦਲ ਨੇ ਬੜੀ ਚਲਾਕੀ ਨਾਲ 25 ਸਤੰਬਰ ਨੂੰ ਹੀ ਆਪਣਾ ਬੰਦ ਦਾ ਪ੍ਰੋਗਰਾਮ ਐਲਾਨਿਆਂ ਹੈ ਤਾਂ ਜੋ ਉਸ ਦਿਨ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਨੂੰ ਸਾਬੋਤਾਜ ਕੀਤਾ ਜਾ ਸਕੇ।
                        ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਦੇ ਅੰਦਰ ਹੀ ਇੰਨਾਂ ਕਾਲੇ ਕਾਨੂੰਨਾਂ ਸਬੰਧੀ ਇਕ ਮੱਤ ਨਹੀਂ ਹੈ। ਉਨਾਂ ਕਿਹਾ ਕਿ ਹੁਣ ਸੁਖਬੀਰ ਸਿੰਘ ਬਾਦਲ ਵਿਰੋਧ ਕਰ ਰਹੇ ਹਨ ਜਦੋਂਕਿ  ਹਰਸਿਮਰਤ ਬਾਦਲ ਨੇ ਆਖਿਆ ਹੈ ਕਿ ਉਹ ਇੰਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਨਹੀਂ ਮੰਨਦੇ ਬਲਕਿ ਕਿਸਾਨ ਇੰਨਾਂ ਨੂੰ ਵਿਰੋਧੀ ਆਖ ਰਹੇ ਹਨ। ਜਦ ਰਾਸ਼ਟਰਪਤੀ ਕੋਲ ਅਕਾਲੀ ਦਲ ਦਾ ਵਫਦ ਇੰਨਾਂ ਕਾਨੂੰਨਾਂ ਦੇ ਹਸਤਾਖਰ ਨਾ ਕਰਨ ਦੀ ਅਪੀਲ ਕਰਨ ਲਈ ਗਿਆ ਤਦ ਵੀ ਸ੍ਰੀਮਤੀ ਬਾਦਲ ਨਾਲ ਨਹੀਂ ਗਏ। ਸ੍ਰੀ ਜਾਖੜ ਨੇ ਕਿਹਾ ਕਿ ਇਹ ਤੱਥ ਸਿੱਧ ਕਰਦੇ ਹਨ ਕਿ ਅਕਾਲੀ ਦਲ ਵੀ ਅੰਦਰੋ ਇਸ ਮੁੱਦੇ ਤੇ ਵੰਡਿਆ ਹੋਇਆ ਹੈ। ਉਨਾਂ ਨੇ ਕਿਹਾ ਕਿ ਰਾਸ਼ਟਰਪਤੀ ਕੋਲ ਗਏ ਵਫਦ ਵਿਚ ਸ: ਬਾਦਲ ਕੋਈ ਕਿਸਾਨ ਨੇਤਾ ਨਾਲ ਨਹੀਂ ਲੈ ਕੇ ਗਏ ਜੋ ਉਥੇ ਕਿਸਾਨ ਦੀ ਗੱਲ ਕਰ ਸਕਦਾ।
    ਸ੍ਰੀ ਜਾਖੜ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਕਿਸਾਨਾਂ ਲਈ ਬਹੁਤ ਮਾਰੂ ਹਨ ਤਾਂ ਹੀ ਸਮਾਜ ਦਾ ਹਰ ਵਰਗ ਇੰਨਾਂ ਦਾ ਵਿਰੋਧ ਕਰ ਰਿਹਾ ਹੈ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੀ ਕੀਮਤ ਵਿਚ ਪਿੱਛਲੇ 10 ਸਾਲਾਂ ਵਿਚ ਸਭ ਤੋਂ ਘੱਟ ਸਿਰਫ 2.6 ਫੀਸਦੀ ਦਾ ਮਾਮੂਲੀ ਵਾਧਾ ਕੀਤਾ ਹੈ। ਇਹ ਦੱਸਦਾ ਹੈ ਕਿ ਮੋਦੀ ਸਰਕਾਰ ਲਈ ਕਿਸਾਨ ਤਰਜੀਹ ਨਹੀਂ ਹਨ ਬਲਕਿ ਉਹ ਤਾਂ ਮੰਡੀ ਵਿਵਸਥਾ ਖਤਮ ਕਰਕੇ ਕਿਸਾਨਾਂ ਨੂੰ ਪੂਰੀ ਤਰਾਂ ਵੱਡੀਆਂ ਕੰਪਨੀਆਂ ਦੇ ਰਹਿਮੋ ਕਰਮ ਤੇ ਛੱਡਣਾ ਚਾਹੁੰਦੀ ਹੈ।
              ਇਸ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਕਿਸ਼ਨਗੜ ਦੇ ਕਿਸਾਨ ਮੁਖਤਿਆਰ ਸਿੰਘ ਦੇ ਪਰਿਵਾਰ ਦੀ ਹਰ ਢੁੱਕਵੀਂ ਮਦਦ ਕੀਤੀ ਜਾਵੇਗੀ। ਉਨਾਂ ਨੇ ਕਿਹਾ ਕਿ ਜਖ਼ਮੀ ਕਿਸਾਨਾਂ ਦਾ ਇਲਾਜ ਵੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ, ਆਈ.ਜੀ. ਬਠਿੰਡਾ ਰੇਂਜ ਜਸਕਰਨ ਸਿੰਘ, ਜ਼ਿਲਾ ਪੁਲਿਸ ਮੁਖੀ  ਭੁਪਿੰਦਰਜੀਤ ਸਿੰਘ ਵਿਰਕ, ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਅਤੇ ਕਾਂਗਰਸੀ ਆਗੂ ਅਰੁਣ ਵਧਾਵਨ ਵੀ ਹਾਜਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!