ਮਹਿਲ ਕਲਾਂ 24 ਸਤੰਬਰ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਦੀ ਸਮੁੱਚੀ ਟੀਮ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਮੁੱਦੇ ਨੂੰ ਲੈ ਕੇ ਹਰ ਹਾਲ ’ਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਸਬੰਧੀ ਸੂਬੇ ਦੇ ਕਿਸਾਨਾਂ ਦਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਸੁਸ਼ੀਲ ਗੋਇਲ ਜੀ, ਸ਼੍ਰੀ ਰਾਕੇਸ਼ ਬਾਂਸਲ ਜੀ , ਸ਼੍ਰੀ ਅਜੈ ਜਿੰਦਲ ਜੀ, ਪ੍ਰਿੰਸੀਪਲ ਮੈਡਮ ਮਿਸਜ਼. ਨਵਜੋਤ ਕੌਰ ਅਤੇ ਸਮੂਹ ਸਟਾਫ ਮੈਂਬਰਾਂ ਨੇ ਹਮੇਸ਼ਾ ਹੀ ਡੱਟ ਕੇ ਸਾਥ ਦੇਣ ਦਾ ਐਲਾਨ ਕੀਤਾ ਹੈ । ਇਹ ਪ੍ਰਗਟਾਵਾ ਸ਼੍ਰੀ ਸੁਸ਼ੀਲ ਗੋਇਲ ਨੇ ਪੱਤਰਕਾਰਾਂ ਨਾਲ ਕੀਤੀ ਗਈ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਕਿਸਾਨ ਵਿਰੋਧੀ ਆਰਡੀਨੈਂਸ ਤੇ ਰੋਕ ਲਗਾ ਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।