24.1 C
United Kingdom
Wednesday, June 24, 2026

More

    ਮਾਨਸਾ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ’ਚ ਦਬੋਚੇ 8 ਮੁਲਜਮ

    ਅਸ਼ੋਕ ਵਰਮਾ
    ਮਾਨਸਾ, 28ਸਤੰਬਰ। ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 8 ਮੁਲਜਮਾਂ ਨੂੰ ਗਿ੍ਰਫਤਾਰ ਕਰਕੇ ਉਹਨਾਂ ਵਿਰੁੱਧ 8 ਮੁਕੱਦਮੇ ਦਰਜ਼  ਕੀਤੇ ਹਨ। ਗਿ੍ਰਫਤਾਰ ਮੁਲਜਿਮਾਂ ਪਾਸੋੋਂ 470 ਲੀਟਰ ਲਾਹਣ, 1 ਚਾਲੂ ਭੱਠੀ ਅਤੇ 283 ਬੋਤਲਾਂ ਸ਼ਰਾਬ ਸਮੇਤ ਕਾਰ ਤੇ 2 ਮੋੋਟਰਸਾਈਕਲ ਬਰਾਮਦਗੀ ਕੀਤੇ ਹਨ। ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੈਂਟੀ ਪੁੱਤਰ ਦਰਸ਼ੂ ਉਰਫ ਦਰਸ਼ਨ ਵਾਸੀ ਵਾਰਡ ਨੰ:11 ਬੁਢਲਾਡਾ ਨੂੰ ਕਾਰ ਏਸੈਂਟ ਸਮੇਤ ਕਾਬੂ ਕਰਕੇ ਉਸ ਪਾਸੋੋਂ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀਆਂ ਅਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਹੈ। ਇਹ ਮੁਲਜਮ ਨਸ਼ਿਆ ਦਾ ਧੰਦਾ ਕਰਦਾ ਹੈ, ਜਿਸਦੇ ਵਿਰੁੱਧ ਪਹਿਲਾਂ ਵੀ 180 ਬੋਤਲਾਂ ਸ਼ਰਾਬ ਦਾ ਮੁਕੱਦਮਾ ਦਰਜ਼ ਹੈ।
                      ਇਸੇ ਤਰਾਂ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਨੇ ਮੁਖਬਰੀ ਦੇ ਆਧਾਰ ਤੇ ਗੁਰਜੀਤ ਸਿੰਘ ਪੁੱਤਰ ਨੱਥਾ ਸਿੰਘ, ਜੱਸੂ  ਸਿੰਘ ਪੁੱਤਰ ਮੇਜਰ ਸਿੰਘ, ਗਗਨਦੀਪ ਸਿੰਘ ਉਰਫ ਗਗਨੀ ਪੁੱਤਰ ਅਮਰੀਕ ਸਿੰਘ ਅਤੇ ਸੋਨੂੰ ਸਿੰਘ ਪੁੱਤਰ ਛਿੰਦਰਪਾਲ ਸਿੰਘ ਵਾਸੀਆਨ ਸਰਦੂਲਗੜ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਇੱਕ ਮੁਲਜਮ ਸੋਨੂੰ ਸਿੰਘ ਨੂੰ ਕਾਬੂ ਕਰਕੇ 2 ਮੋੋਟਰਸਾਈਕਲਾਂ ਸਮੇਤ 120 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀਆਂ ਹਨ ਜਦੋਂਕਿ ਬਾਕੀ ਤਿੰਨ ਮੁਲਜਿਮਾਂ ਦੀ ਗਿ੍ਰਫਤਾਰੀ ਬਾਕੀ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਅਵਤਾਰ ਸਿੰਘ ਪੁੱਤਰ ਭਾਨ ਸਿੰਘ ਵਾਸੀ ਲਹਿਰਾ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
                                    ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਵਿੰਦਰ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਰੱਲਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 400 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੋਗਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੱਲਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਅਤੇ ਮੁਲਜਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੇਜਰ ਸਿੰਘ ਉਰਫ ਮੀਨਾ ਪੁੱਤਰ ਰੂਪ ਸਿੰਘ ਵਾਸੀ ਕੁਲਰੀਆਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆਅਤੇ ਮੁਲਜਮ ਨੂੰ ਸ਼ਰਾਬ ਕਸੀਦ ਕਰਦਿਆਂ 1 ਚਾਲੂ ਭੱਠੀ, 20 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਬਰਾਮਦ ਕੀਤੀ।
                ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਲਾਭਪੁਰੀ ਪੱੁਤਰ ਸੁਖਦੇਵਪੁਰੀ ਵਾਸੀ ਬੋਹਾ ਨੂੰ ਕਾਬੂ ਕਰਕੇ ਉਸ ਪਾਸੋੋਂ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਕਮਲਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ ਕਾਬੂ ਕਰਕੇ ਉਸ ਪਾਸੋੋਂ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਹੈ। ਐਸਐਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਮੁਹਿੰਮ ਜਾਰੀ ਰਹੇਗੀ ਅਤੇ ਅਪਰਾਧੀਆਂ ਨੂੰ ਬਖਸ਼ਿਆ ਨਹੀਂ ਜਾਏਗਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!