ਚੰਡੀਗੜ੍ਹ ( ਰਾਜਿੰਦਰ ਭਦੌੜੀਆ)
ਚੰਡੀਗੜ੍ਹ ਪ੍ਰਦੇਸ਼ ਇੰਟਕ ਦੇ ਪ੍ਰਧਾਨ ਨੇ ਕਿਹਾ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸੈਕਟਰ 42 ਕਾਲਜ ਅਤੇ ਮਿਊਜੀਅਮ ਵਿੱਚ ਕੰਮ ਕਰਦੇ ਵਰਕਰਾਂ ਨੂੰ ਵਾਪਸ ਲਿਆ ਜਾਵੇ ਕਿਉਂਕਿ ਕਰੋਨਾ ਮਹਾਂਮਾਰੀ ਜਿਨ੍ਹਾਂ ਮੁਲਾਜ਼ਮਾਂ ਦੀ ਨੌਕਰੀ ਚੱਲ ਰਹੀ ਹੈ ਉਨ੍ਹਾਂ ਦਾ ਗੁਜਾਰਾ ਮੁਸ਼ਕਿਲ ਨਾਲ ਚੱਲ ਰਿਹਾ ਹੈ ਤੇ ਜਿਨ੍ਹਾਂ ਦੀ ਨੌਕਰੀ ਚਲੀ ਗਈ ਹੈ ਉਨ੍ਹਾਂ ਦਾ ਗੁਜਾਰਾ ਕਿਵੇਂ ਚੱਲਦਾ ਹੋਉ। ਇਸ ਬਾਰੇ ਚੰਡੀਗੜ੍ਹ ਪ੍ਰਸਾਸ਼ਨ ਨੂੰ ਸੋਚਣਾ ਚਾਹੀਦਾ ਹੈ ਅਤੇ ਕੱਚੇ ਮੁਲਾਜ਼ਮਾਂ ਦਾ 15 ਪ੍ਰਤੀਸ਼ਤ ਮਹਿੰਗਾਈ ਭੱਤਾ ਵਧਾਉਣਾ ਚਾਹੀਦਾ ਹੈ। ਜਿਹੜੇ ਮੁਲਾਜਮਾਂ ਨੂੰ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਗਈ ਉਹ ਜਾਰੀ ਕੀਤੀ ਜਾਵੇ। ਕਰੋਨਾ ਖਿਲਾਫ ਜੋ ਕਰਮਚਾਰੀ ਸੇਵਾ ਦੇ ਰਹੇ ਹਨ ਉਨ੍ਹਾਂ ਨੂੰ ਪੀਪੀਈ ਕਿੱਟਾਂ ਦਿੱਤੀਆਂ ਜਾਣ ਅਤੇ ਚੰਡੀਗੜ੍ਹ ਵਾਸੀਆਂ ਦਾ ਬਿਜਲੀ ਪਾਣੀ ਬਿਲ ਮੁਆਫ਼ ਕੀਤਾ ਜਾਵੇ।