9.8 C
United Kingdom
Monday, June 8, 2026

More

    ਪੰਜਾਬ ਪ੍ਰਾਪਤੀ ਸਰਵੇਖਣ ਤਹਿਤ ਕੰਪਿਊਟਰ ਵਿਸ਼ੇ ਦੀ ਪ੍ਰੀਖਿਆ ਸ਼ਰੂ

    ਅਸ਼ੋਕ ਵਰਮਾ
     ਬਠਿੰਡਾ,30 ਸਤੰਬਰ2020। ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੇ ਸਿੱਖਣ ਸਬੰਧੀ ਨਤੀਜਿਆਂ ਨੂੰ ਬਿਹਤਰ ਬਣਾਉਣ ਅਤੇ ਉਨਾਂ ਦਾ ਮੁਲਾਂਕਣ ਕਰਨ ਲਈ ਕਰਵਾਏ ਜਾ ਰਹੇ ਵਿਦਿਆਰਥੀਆਂ ਦੇ ਪੰਜਾਬ ਪ੍ਰਾਪਤੀ ਸਰਵੇਖਣ ਦੌਰਾਨ ਕੰਪਿਊਟਰ ਵਿਸ਼ੇ ਦੀ ਪ੍ਰੀਖਿਆ ਸ਼ੁਰੂ ਹੋ ਗਈ ਹੈ। ਪੰਜਾਬ ਪ੍ਰਾਪਤੀ ਸਰਵੇਖਣ ਤਹਿਤ ਹੁਣ ਸਿੱਖਿਆ ਵਿਭਾਗ ਵੱਲੋਂ ਛੇਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕੰਪਿਊਟਰ ਵਿਸ਼ੇ ਦੇ ਟੈਸਟਾਂ ਲਈ ਡੇਟਸ਼ੀਟ ਜਾਰੀ ਕੀਤੀ ਹੈ। ਜਿਲਾ ਸਿੱਖਿਆ ਅਫਸਰ (ਸੈ.) ਮਨਿੰਦਰ ਕੌਰ ਅਤੇ ਡਿਪਟੀ ਡੀਈਓ ਭੁਪਿੰਦਰ ਕੌਰ  ਨੇ ਦੱਸਿਆ ਕਿ ਅੱਜ ਦੇਛੇਵੀਂ ਜਮਾਤ ਦੀ ਪ੍ਰੀਖਿਆ ਤੋਂ ਇਲਾਵਾ 1 ਅਕਤੂਬਰ ਨੂੰ ਸੱਤਵੀਂ, 3 ਅਕਤੂਬਰ ਨੂੰ ਅੱਠਵੀਂ ਅਤੇ 4 ਅਕਤੂਬਰ ਨੂੰ ਨੌਵੀਂ ਅਤੇ ਦਸਵੀਂ ਜਮਾਤ ਦਾ ਕੰਪਿਊਟਰ ਵਿਸ਼ੇ ਨਾਲ ਸਬੰਧਤ ‘ਪੰਜਾਬ ਪ੍ਰਾਪਤੀ ਸਰਵੇਖਣ ਟੈਸਟ‘ ਕਰਵਾਇਆ ਜਾਵੇਗਾ। ਇਹਨਾਂ ਟੈਸਟਾਂ ਦਾ ਮਨੋਰਥ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲਾ ਲੈਣ ਵਾਸਤੇ ਹੋਣ ਵਾਲੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਵੀ ਹੈ। ਇਸ ਮੌਕੇ ਉੱਪ ਸਿੱਖਿਆ ਅਫਸਰ ਬਠਿੰਡਾ ਇਕਬਾਲ ਸਿੰਘ ਬੁੱਟਰ , ਜਿਲਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਸਿੱਧੂ  ਅਤੇ  ਸੁਖਪਾਲ ਸਿੰਘ ਸਿੱਧੂ ਹਾਜਰ ਸਨ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!