3.5 C
United Kingdom
Sunday, March 8, 2026

More

    ਖੇਤੀ ਕਾਨੂੰਨਾਂ ਖਿਲਾਫ ਮੋਰਚਾ : ਧਨਾਢ ਘਰਾਣਿਆਂ ਦੇ ਧੰਦਿਆਂ ’ਚ ਸੁੰਨ ਪੱਸਰੀ

    ਅਸ਼ੋਕ ਵਰਮਾ
    ਬਠਿੰਡਾ,1 ਅਕਤੂਬਰ2020। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ 31 ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਵਾਲੇ ਸੰਘਰਸ਼ ਅਤੇ ਆਪਣੇ ਵੱਖਰੇ ਪ੍ਰੋਗਰਾਮ ਤਹਿਤ ਅੱਜ ਬਠਿੰਡਾ ਜਿਲੇ ’ਚ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਅਤੇ ਕਾਨੂੰਨ ਦਾ ਪੱਖ ਪੂਰਨ ਵਾਲੇ ਸਿਆਸਤਦਾਨਾਂ ਦਾ ਘਿਰਾਓ ਸ਼ੁਰੂ ਕਰ ਦਿੱਤਾ ਹੈ। ਬਠਿੰਡਾ ਜਿਲੇ ’ਚ ਤਿੰਨ ਥਾਵਾਂ ਤੇ ਸਰਮਾਏਦਾਰਾਂ ਦੇ ਪਟਰੋਲ ਪੰਪਾਂ, ਇੱਕ ਵੱਡੇ ਮਾਲ, ਦੋ ਟੋਲ ਪਲਾਜੇ ਅਤੇ ਪ੍ਰਾਈਵੇਟ ਥਰਮਲ ਅੱਗੇ ਧਰਨੇ ਸੁਰੂ ਕਰ ਦਿੱਤੇ ਹਨ। ਅੱਜ ਦੇ ਇਕੱਠਾਂ ਨੂੰ ਕਰਦਿਆਂ ਸੂਬਾ ਕਾਰਜਕਾਰਨੀ ਸਕੱਤਰ ਹਰਿੰਦਰ ਕੌਰ ਬਿੰਦੂ, ਜਿਲਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ, ਜਗਦੇਵ ਸਿੰਘ ਜੇਗੇਵਾਲਾ, ਜਗਸੀਰ ਸਿੰਘ ਝੁੰਬਾ, ਬਸੰਤ ਸਿੰਘ ਕੋਠਾ ਗੁਰੂ ਅਤੇ ਕਾਰਜਕਾਰੀ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਨੇ ਸੰਬੋਧਨ ਕੀਤਾ।
                          ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਨਵੇਂ ਖੇਤੀ ਵਿਰੋਧੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀਆਂ ਫਸਲਾਂ ਮਨਮਰਜੀ ਦੇ ਭਾਅ ਤੇ ਲੁੱਟਣ ਦੀ ਖੁੱਲ ਮਿਲ ਗਈ ਹੈ ।ਉਨਾਂ ਕਿਹਾ ਕਿ ਇਸ ਨਾਲ ਕਾਰਪੋਰੇਟ ਘਰਾਣਿਆਂ ਦੇਸੀ-ਵਿਦੇਸੀ ਬਹੁਕੌਮੀ ਕੰਪਨੀਆਂ ਜਿਨਾਂ ਕੋਲ ਪਹਿਲਾਂ ਤੋਂ ਹੀ ਸਰਮਾਏ ਦੇ ਅੰਬਾਰ ਲੱਗੇ ਹੋਏ ਹਨ ਹੋਰ ਅਥਾਹ ਵਾਧਾ ਹੋਵੇਗਾ ਅਤੇ ਕਰਜੇ ਥੱਲੇ ਦੱਬੇ ਹੋਏ ਹਨ  ਕਿਸਾਨਾਂ ਮਜਦੂਰਾਂ ਦੀ ਹਾਲਤ ਹੋਰ ਨਿੱਘਰ ਜਾਵੇਗੀ । ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਵੱਲੋਂ ਕਾਰਪੋਰੇਟ ਘਰਾਣਿਆਂ ਵੱਲੋਂ ਕੀਤੀ ਜਾ ਰਹੀ ਲੁੱਟ ਅਤੇ ਇਹਨਾਂ ਨੂੰ ਹੋਰ ਲੁੱਟ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਅੱਜ ਤੋ ਕਈ ਅਦਾਰੇ ਬੰਦ ਕਰਵਾ ਦਿੱਤੇ ਹਨ।
                                  ਉਨਾਂ ਦੱਸਿਆ ਕਿ ਜਿਲਾ ਬਠਿੰਡਾ ਦੇ ਲਹਿਰਾਬੇਗਾ, ਪਥਰਾਲਾ ਅਤੇ ਰਾਮਪੁਰਾ ਵਿਖੇ ਰਿਲਾਇੰਸ ਕੰਪਨੀ ਦੇ ਪਟਰੋਲ ਪੰਪ ਬੰਦ ਕਰ ਦਿੱਤੇ ਹਨ ਜਦੋਂਕਿ ਬਠਿੰਡਾ ਵਿਖੇ ਬੈਸਟ ਪ੍ਰਾਈਸ ਦੇ ਵੱਡੇ ਮਾਲ ’ਚ ਕੰਮ ਰੋਕ ਦਿੱਤਾ ਗਿਆ ਹੈ ਅਤੇ ਲਹਿਰਾ ਬੇਗਾ ਤੇ ਜੀਦਾ ਵਿਖੇ ਟੋਲ ਪਲਾਜਾ  ਤੇ ਬਿਟਾਂ ਪਰਚੀਆਂ ਕੱਟਿਆਂ ਆਵਾਜਾਈ ਚਲਾਈ ਜਾ ਰਹੀ ਹੈ। ਇਸੇ ਤਰਾਂ ਹੀ ਬਣਾਂਵਾਲੀ ਥਰਮਲ ਪਲਾਂਟ ਅੱਗੇ ਅਣਮਿੱਥੇ ਸਮੇਂ ਲਈ ਧਰਨੇ ਦਿੱਤੇ ਜਾ ਰਹੇ ਹਨ । ਇਸ ਤੋ ਇਲਾਵਾ ਪਿੰਡਾਂ ਵਿੱਚੋਂ ਧਰਨੇ ਤੇ ਜਾਣ ਵੇਲੇ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਬੁੱਤਾਂ ਦੀ ਬੇਹੁਰਮਤੀ ਕੀਤੀ ਗਈ ਹੈ।  ਅੱਜ ਦੇ ਇਕੱਠਾਂ ਨੂੰ ਸੁਖਦੇਵ ਸਿੰਘ ਰਾਮਪੁਰਾ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਅਮਰੀਕ ਸਿੰਘ ਸਿਵੀਆ, ਕੁਲਵੰਤ ਸ਼ਰਮਾ ਰਾਇਕੇ ਕਲਾਂ, ਪਰਮਜੀਤ ਕੌਰ ਪਿੱਥੋ ਨੇ ਵੀ ਸੰਬੋਧਨ ਕੀਤਾ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!