13.1 C
United Kingdom
Sunday, June 7, 2026

More

    ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਖਿਲਾਫ਼ ਪੁਤਲਾ ਫੂਕਣ ਦਾ ਐਲਾਨ

    ਅਸ਼ੋਕ ਵਰਮਾ
    ਬਠਿੰਡਾ,3 ਅਕਤੂਬਰ 2020: ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਨੇ ਪੂਰੇ ਪੰਜਾਬ ’ਚ ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਖਿਲਾਫ਼ ਅਰਥੀ ਫੂਕ ਮੁਜਾਹਰਿਆਂ ਦੀ ਲੜੀ ਤਹਿਤ 5 ਅਕਤੂਬਰ ਨੂੰ ਬਠਿੰਡਾ ਵਿਖੇ ਮੌਂਨਟੇਕ ਸਿੰਘ ਆਹਲੂਵਾਲੀਆ ਸਮੇਤ ਪੰਜਾਬ ਸਰਕਾਰ ਦੇ ਆਦਮ ਕੱਦ ਬੁੱਤ ਨੂੰ ਲਾਂਬੂ ਲਾ ਕੇ ਰੋਹ ਦਾ ਪ੍ਰਗਟਾਵਾ ਕਰਨ ਦਾ ਐਲਾਨ ਕੀਤਾ ਹੈ । ਅੱਜ ਇੱਥੇ ਡੀ.ਟੀ.ਐੱਫ ਦੇ ਜ਼ਿਲਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੌਂਨਟੇਕ ਸਿੰਘ ਆਹਲੂਵਾਲੀਆ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ,  ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾ ਵਾਂਗ ਲੋਕ ਮਾਰੂ ਅਤੇ   ਰੁਜ਼ਗਾਰ ਖੋਹੂ ਹਨ। ਉਨਾਂ ਕਿਹਾ ਕਿ ਇੰਨਾਂ ਨਾਂਲ ਜਿੱਥੇ ਮੁਲਾਜਮਾਂ ਦੀਆਂ ਤਨਖਾਹਾਂ ’ਚ ਕਟੌਤੀ ਕੀਤੀ ਜਾਏਗੀ ਉੱਥੇ ਇਹ ਸਮੁੱਚੇ ਸਰਕਾਰੀ ਅਦਾਰੇ ਕਾਰਪੋਰੇਟਾਂ ਨੂੰ ਸੌਂਪਣ ਦੇ ਵਧਵੇਂ ਕਦਮ ਹਨ ਜਿੰਨਾਂ ਨੂੰ ਪੰਜਾਬ ਦੇ ਅਧਿਆਪਕ ਕਦੇ ਵੀ ਅੱਗੇ ਨਹੀਂ ਵਧਣ ਦੇਣਗੇ।  
                         ਜਥੇਬੰਦੀ ਦੇ ਸੂਬਾਈ ਆਗੂਆਂ ਨਵਚਰਨਪ੍ਰੀਤ ਕੌਰ ਅਤੇ  ਜਸਵਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਆਹਲੂਵਾਲੀਆ ਕਮੇਟੀ ਆਨ ਲਾਈਨ ਸਿੱਖਿਆ ਜ਼ਰੀਏ ਸਕੂਲਾਂ ਵਿਚੋਂ ਅਧਿਆਪਕ ਬਾਹਰ ਕਰਨ ਦੀ ਗੁੱਝੀ ਚਾਲ ਹੈ । ਉਨਾਂ ਕਿਹਾ ਕਿ ਇਸੇ ਕਰਕੇ ਸਰੀਰਕ ਸਿੱਖਿਆ , ਇਤਿਹਾਸ ਅਤੇ ਹਿੰਦੀ ਵਰਗੇ ਵਿਸ਼ੇ ਆਪਸ਼ਨਲ ਕਰਕੇ ਅਸਾਮੀਆਂ ਨੂੰ ਖਤਮ ਕੀਤਾ ਜਾ ਰਿਹਾ ਹੈ । ਜਥੇਬੰਦੀ ਦੇ ਮੀਤ ਪ੍ਰਧਾਨ ਪਰਵਿੰਦਰ ਸਿੰਘ ,  ਸਹਾਇਕ ਸਕੱਤਰ ਗੁਰਪ੍ਰੀਤ ਖੇਮੋਆਣਾ, ਵਿੱਤ ਸਕੱਤਰ ਬਲਵਿੰਦਰ ਸ਼ਰਮਾ, ਭੁਪਿੰਦਰ ਮਾਈਸਰਖਾਨਾ, ਰਾਜਵਿੰਦਰ ਜਲਾਲ , ਅੰਗਰੇਜ ਸਿੰਘ , ਰਤਨਜੋਤ ਸ਼ਰਮਾ  ਅਤੇ ਭੋਲਾ ਰਾਮ  ਆਦਿ ਅਧਿਆਪਕ ਆਗੂਆਂ ਨੇ ਸਾਫ ਕੀਤਾ ਕਿ ਕੇਂਦਰ ਤੇ ਰਾਜ ਸਰਕਾਰ ਦੇ ਕੋਰੋਨਾ ਦੀ ਆੜ ਚ ਕੀਤੇ ਜਾ ਰਹੇ ਆਰਥਿਕ ਹਮਲਿਆਂ ਤੇ ਲੋਕ ਵਿਰੋਧੀ ਫੈਸਲਿਆਂ ਖਿਲਾਫ ਸਮੂਹ ਅਧਿਆਪਕ 5 ਅਕਤੂਬਰ ਨੂੰ ਵੱਡੀ ਗਿਣਤੀ ਵਿੱੱਚ ਪਹੁੰਚ ਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ । 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!