2 C
United Kingdom
Saturday, March 7, 2026

More

    ਆਸਟ੍ਰੇਲੀਆ ‘ਚ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ

    ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)

    ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਦੇ ਗੁਰਦੁਆਰਾ ਸਾਹਿਬ ਬ੍ਰਿਸਬੇਨ ਲੋਗਨ ਰੋਡ ਵਿਖੇ ਵੱਡੀ ਗਿਣਤੀ ਵਿਚ ਇਕੱਠੀਆਂ ਹੋਈਆਂ ਸੰਗਤਾਂ ਵੱਲੋਂ ਭਾਰਤ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

    ਇਸ ਵਿਰੋਧ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਣਾਮ ਸਿੰਘ ਹੇਅਰ, ਸੁਰਿੰਦਰ ਸਿੰਘ ਸੈਕਟਰੀ, ਤੇਜਪਾਲ ਸਿੰਘ, ਰਣਬੀਰ ਸਿੰਘ, ਵਕੀਲ ਹਮੇਸ਼ ਮਿੱਤਲ ਆਦਿ ਵਲੋਂ ਆਪਣੀਆਂ-ਆਪਣੀਆਂ ਤਕਰੀਰਾਂ ‘ਚ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ,  ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ/ ਬਿੱਲ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ਵਿੱਚ ਲਿੱਖਿਆ ਜਾਵੇਗਾ, ਇਨ੍ਹਾਂ ਬਿੱਲਾ

    ਨਾਲ ਪੰਜਾਬ ਦੀ ਕਿਸਾਨੀ ਤੇ ਜਵਾਨੀ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਸਾਡੇ ਪੁਰਖਿਆਂ ਦੀਆਂ ਖੂਨ ਪਸੀਨੇ ਨਾਲ ਬਣਾਈਆ ਜਮੀਨਾ ਨੂੰ ਜਬਰੀ ਖੋਹ ਰਹੀ ਹੈ। ਪ੍ਰਵਾਸੀ ਭਾਈਚਾਰਾ ਪੰਜਾਬ ਵੱਸਦੇ ਭਰਾਵਾਂ ਨਾਲ ਇਸ ਕਾਲੇ ਕਾਨੂੰਨ ਤੋ ਜਮੀਨਾਂ ਨੂੰ ਬਚਾਉਣ ਲਈ ਮੋਢੇ ਨਾਲ ਮੋਢਾ ਲਾ ਕੇ ਮਦਦ ਕਰੇਗਾ ਤੇ ਭਾਰਤੀ ਹਾਈ ਕਮਿਸ਼ਨ ਨੂੰ ਮੰਗ ਪੱਤਰ ਵੀ ਦੇਵੇਗਾ।

    ਬ੍ਰਿਸਬੇਨ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਖੇਤੀ ਬਿੱਲਾਂ/ ਆਰਡੀਨੈਂਸਾ ਵਿਰੁੱਧ ਰੋਸ ਪ੍ਰਦਰਸ਼ਨ ਕਰਦੀਆ ਹੋਈਆ।

    ਉਨ੍ਹਾਂ ਕਿਹਾ ਕਿ ਮੁਲਕ ਦੀ ਕਿਸਾਨੀ, ਅਰਥਚਾਰੇ ਨੂੰ ਬੁਚਾਉਣ ਤੇ ਪੰਜਾਬੀਅਤ ਦੇ ਲੋਕ ਪੱਖੀ ਮੁੱਦਿਆਂ ਲਈ ਸਾਰੀਆ ਸਿਆਸੀ ਜਮਾਤਾ ਤੇ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਤੇ ਸੁਹਿਰਦ ਹੋ ਕੇ ਬਿੱਲ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਧਰਮਪਾਲ ਸਿੰਘ ਜੌਹਲ, ਪ੍ਰਣਾਮ ਸਿੰਘ ਹੇਅਰ,  ਸੁਰਿੰਦਰ ਸਿੰਘ ਸੈਕਟਰੀ, ਗੁਰਦੀਪ ਸਿੰਘ ਨਿੱਝਰ, ਸੁਖਦੇਵ ਸਿੰਘ ਸਾਬਕਾ ਪ੍ਰਧਾਨ, ਗੁਰਪ੍ਰੀਤ ਸਿੰਘ ਬੱਲ, ਸੋਹਣ ਸਿੰਘ ਸਹੋਤਾ, ਮਾਝਾ ਕਲੱਬ ਦੇ ਅਹੁਦੇਦਾਰਾਂ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!