7.9 C
United Kingdom
Saturday, March 7, 2026

More

    ਅੱਜ ਵੀ ਬਠਿੰਡਾ ਰੇਲਵੇ ਸਟੇਸ਼ਨ ਬਣਿਆ ਰਿਹਾ ਕਿਸਾਨ ਜੰਕਸ਼ਨ

    ਅਸ਼ੋਕ ਵਰਮਾ
    ਬਠਿੰਡਾ,4ਅਕਤੂਬਰ2020।   ਇਕੱਤੀ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਅਤੇ ਖੇਤੀ ਵਿਰੋਧੀ  ਬਿੱਲਾਂ ਨੂੰ ਵਾਪਸ ਕਰਵਾਉਣ ਲਈ ਬਠਿੰਡਾ ਰੇਲਵੇ ਸਟੇਸ਼ਨ ਤੇ ਚੌਥੇ ਦਿਨ ਵੀ ਕਿਸਾਨ ਮਜ਼ਦੂਰ ਅਤੇ ਮਿਹਨਤਕਸ਼ ਲੋਕ ਡਟੇ ਹੋਏ ਹਨ।  ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ਹਿੱਸਾ ਲਿਆ ਧਰਨੇ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਇਨਾਂ ਖੇਤੀ ਬਿੱਲਾਂ ਦੇ ਪੈਣ ਵਾਲੇ ਪ੍ਰਭਾਵਾਂ ਬਾਰੇ ਦੱਸਿਆ । ਕਿਸਾਨ ਆਗੂਆਂ  ਨੇ ਪ੍ਰਣ ਕੀਤਾ ਕਿ ਪੰਜਾਬ ਦੀ ਜ਼ਮੀਨ ਨੂੰ ਕਿਸੇ ਵੀ ਕੀਮਤ ਤੇ ਕਾਰਪੋਰੇਟ ਘਰਾਣਿਆਂ ਨੂੰ ਨਹੀਂ ਦੇਣ ਦਿੱਤੀ ਜਾਵੇਗੀ ਅਤੇ ਕਿਸਾਨ ਇਸ ਨੂੰ ਰੋਕਣ ਲਈ ਹਰ ਕੁਰਬਾਨੀ ਕਰਨਗੇ। ਉਨਾਂ ਦੱਸਿਆ ਕਿ ਇਨਾਂ ਕਾਨੂੰਨਾਂ ਨਾਲ ਸਰਕਾਰੀ ਭਾਅ ਖਤਮ ਹੋਣਗੇ ਅਤੇ ਜ਼ਮੀਨਾਂ ਵਿੱਚ ਫਸਲਾਂ ਰੁਲਣਗੀਆਂ ਜਿੰਨਾਂ ਦੀ ਵੱਡੇ ਵਪਾਰੀ ਫਸਲਾਂ ਦੀ ਲੁੱਟ ਕਰਨਗੇ ਜੋ ਹਰਗਿਜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਦੀ ਜ਼ਮੀਨ ਅਤੇ ਫਸਲਾਂ ਦੀ ਰਾਖੀ  ਹਰ ਹਾਲਤ ਕੀਤੀ ਜਾਵੇਗੀ ਅਤੇ ਕਾਨੂੰਨ ਰੱਦ ਹੋਣ ਤੱਕ ਰੇਲਾਂ ਦਾ  ਚੱਕਾ ਜਾਮ ਰੱਖਿਆ ਜਾਵੇਗਾ। ਅੱਜ ਦੇ ਧਰਨੇ ਨੂੰ ਜਗਸੀਰ ਸਿੰਘ ਜੀਦਾ, ਬਲਕਰਨ ਸਿੰਘ ਬਰਾੜ, ਅਮਰਜੀਤ ਸਿੰਘ ਹਨੀ, ਨੈਬ ਸਿੰਘ ਫੂਸ ਮੰਡੀ, ਸੁਖਦਰਸ਼ਨ ਸਿੰਘ ਖੇਮੂਆਣਾ , ਹਰਵਿੰਦਰ ਸਿੰਘ ਫਰੀਦਕੋਟ ਕੋਟਲੀ,ਸੁਖਦੇਵ ਸਿੰਘ ਬਾਠ ਅਤੇ ਜਸਵੀਰ ਸਿੰਘ ਨੰਦਗੜ ਨੇ ਸੰਬੋਧਨ ਕੀਤਾ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!