3.4 C
United Kingdom
Sunday, March 8, 2026

More

    ਸਕੂਲ ਲੈਬ ਸਟਾਫ ਯੂਨੀਅਨ ਵੱਲੋਂ ਸੂਬਾ ਕਮੇਟੀ ਚੁਣਨ ਦਾ ਫੈਸਲਾ

    ਅਸ਼ੋਕ ਵਰਮਾ
    ਬਠਿੰਡਾ, 05ਅਕਤੂਬਰ2020:ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਸਰਕਾਰੀ ਸਕੂਲਜ ਲੈਬਾਰਟਰੀ ਸਟਾਫ ਯੂਨੀਅਨ ਪੰਜਾਬ ਦੀ ਜਿਲਾ ਪੱਧਰੀ ਮੀਟਿੰਗ ਜਿਲਾ ਪ੍ਰਧਾਨ ਗੁਰਵਿੰਦਰ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦਾ ਮੁੱਖ ਏਜੰਡਾ 16 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਣ ਵਾਲੀ ਯੂਨੀਅਨ ਦੀ ਸੂਬਾ ਕਮੇਟੀ ਦੀ ਚੋਣ ਬਾਰੇ ਵਿਚਾਰ ਚਰਚਾ ਕਰਨਾ ਰਿਹਾ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਜਿਲਾ ਇਕਾਈ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਯੂਨੀਅਨ ਦੀ ਸੂਬਾ ਡਰਾਫਟਿੰਗ ਕਮੇਟੀ ਦੁਆਰਾ ਜਥੇਬੰਦੀ ਦਾ ਨਵਾਂ ਮੰਗ ਪੱਤਰ ਤਿਆਰ ਕਰ ਲਿਆ ਗਿਆ ਹੈ ਅਤੇ ਹੁਣ ਸੂਬਾ ਕਮੇਟੀ ਦੀ ਚੋਣ ਤੋਂ ਬਾਅਦ ਜਲਦ ਹੀ ਕੇਡਰ ਦੀਆਂ ਸਾਰੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।
                                 ਜਿਲਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ ਨੇ ਦੱਸਿਆ ਕਿ ਪੇ ਸਕੇਲ ਅਨਾਮਲੀ ਨੂੰ ਦੂਰ ਕਰਨਾ, ਯੋਗਤਾ ਦੇ ਹਿਸਾਬ ਨਾਲ਼ ਤਰੱਕੀ ਦੇਣਾ ਅਤੇ ਆਸਾਮੀ ਦਾ ਨਾਮ ਬਦਲ ਕੇ ਲੈਬਾਰਟਰੀ ਅਸਿਸਟੈਂਟ ਕਰਨਾ ਵਰਗੀਆਂ ਕੇਡਰ ਦੀਆਂ ਹੱਕੀ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਜਿਲਾ ਵਿੱਤ ਸਕੱਤਰ ਲਖਵਿੰਦਰ ਸਿੰਘ ਮੌੜ ਨੇ ਕਿਹਾ ਕਿ ਯੂਨੀਅਨ ਦੀ ਜਿਲਾ ਇਕਾਈ ਬਠਿੰਡਾ ਲਗਾਤਾਰ ਭਰਾਤਰੀ ਜਥੇਬੰਦੀਆਂ ਦੇ ਨਾਲ ਸਾਂਝੇ ਸੰਘਰਸ਼ਾਂ ਵਿੱਚ ਸ਼ਾਮਿਲ ਹੋ ਕੇ ਭਰਾਤਰੀ ਏਕੇ ਨੂੰ ਮਜਬੂਤ ਕਰ ਰਹੀ ਹੈ।
                         ਜਿਲਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਅੱਗੇ ਦੱਸਿਆ ਕਿ ਜਥੇਬੰਦੀ ਦੀ ਜਿਲਾ ਇਕਾਈ ਬਠਿੰਡਾ ਅੱਗੇ ਤੋਂ ਵੀ ਜਿਲਾ ਬਠਿੰਡਾ ਦੀਆਂ ਸਮੂਹ ਸੰਘਰਸ਼ਸ਼ੀਲ ਅਧਿਆਪਕ/ਮੁਲਾਜ਼ਮ ਜਥੇਬੰਦੀਆਂ ਨਾਲ਼ ਸਾਂਝ ਨੂੰ ਪੱਕਾ ਕਰਦੇ ਹੋਏ ਕੇਡਰ ਦੀਆਂ ਹੱਕੀ ਮੰਗਾਂ ਨੂੰ ਉਭਾਰਨ ਦੀ ਕੋਸ਼ਿਸ਼ ਕਰਦੀ ਰਹੇਗੀ। ਇਸ ਮੌਕੇ ਹਰਜੀਤ ਸਿੰਘ ਕੇਸਰ ਸਿੰਘ ਵਾਲਾ, ਜਸਪ੍ਰੀਤ ਸਿੰਘ ਮੌੜ, ਜਗਦੀਪ ਸਿੰਘ ਕੋਟਫੱਤਾ, ਗੁਰਦੀਪ ਸਿੰਘ, ਰਾਜਵੰਤ ਸਿੰਘ, ਗੁਰਜੀਤ ਸਿੰਘ ਗਹਿਰੀ, ਹਰਿੰਦਰ ਸਿੰਘ ਬਠਿੰਡਾ, ਗੁਰਵੀਰ ਸਿੰਘ, ਰੇਸ਼ਮ ਸਿੰਘ ਚਾਉਕੇ, ਮੈਡਮ ਪਰਮਜੀਤ ਕੌਰ ਅਤੇ ਮੈਡਮ ਕੰਵਲਜੀਤ ਕੌਰ ਹਾਜਰ ਸਨ।    

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!