23.7 C
United Kingdom
Wednesday, June 24, 2026

More

    ਹਰਿਆਣਾ ’ਚ ਕਿਸਾਨਾਂ ਤੇ ਪੁਲਿਸ ਜਬਰ ਖਿਲਾਫ ਸੜਕਾਂ ਜਾਮ ਦੀ ਤਿਆਰੀ ਮੁਕੰਮਲ

    ਅਸ਼ੋਕ ਵਰਮਾ
    ਬਠਿੰਡਾ,8ਅਕਤੂਬਰ2020।   ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਵਿਰੋਧੀ ਪਾਸ ਕੀਤੇ ਬਿੱਲਾਂ ਦੇ ਵਿਰੋਧ ਚ ਕਿਸਾਨ ਜਥੇਬੰਦੀਆਂ ਵੱਲੋਂ 1 ਅਕਤੂਬਰ ਤੋਂ ਲਗਾਤਾਰ ਲਾਏ ਮੋਰਚਿਆਂ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਦੇ ਆਗੂਆਂ ਨੇ ਐਲਾਨ ਕੀਤਾ ਕਿ 9 ਅਕਤੂਬਰ ਨੂੰ ਦੋ ਘੰਟੇ ਲਈ ਸੜਕਾਂ ਜਾਮ ਕਰਨ ਦੀ ਰਣਨੀਤੀ ਘੜ ਲਈ ਗਈ ਹੈ। ਅੱਜ ਅੱਠਵੇਂ ਦਿਨ ਸਰਮਾਏਦਾਰਾਂ ਦੇ ਛੇ ਥਾਵਾਂ ਤੇ ਕਾਰੋਬਾਰ ਨੂੰ ਠੱਪ ਰੱਖਣ ਅਤੇ ਬਣਾਂਵਾਲੀ ਥਰਮਲ ਪਲਾਂਟ ਅੱਗੇ ਮਾਨਸਾ ਜਿਲੇ ਨਾਲ ਸਾਂਝੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਕਾਰਜਕਾਰੀ ਸਕੱਤਰ ਹਰਿੰਦਰ ਕੌਰ ਬਿੰਦੂ , ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ , ਹਰਜਿੰਦਰ ਸਿੰਘ ਬੱਗੀ, ਰਾਜਵਿੰਦਰ ਸਿੰਘ ਰਾਮਨਗਰ, ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ  ਵਾਲਾ ਅਤੇ ਕੁਲਵੰਤ ਸਰਮਾ ਨੇ ਕਿਹਾ ਕਿ ਹਰਿਆਣਾ ’ਚ ਕਿਸਾਨਾਂ ਤੇ ਜਬਰ ਕਰਕੇ ਖੱਟੜ ਸਰਕਾਰ ਨੇ ਦਿਖਾ ਦਿੱਤਾ ਹੈ ਕਿ ਕਿਸਾਨ ਭਲਾਈ ਦੀਆਂ ਗੱਲਾਂ ਕਾਗਜੀ ਹਨ।
                                 ਉਨਾਂ ਆਖਿਆ ਕਿ ਕਿਸਾਨਾਂ ਦੇ ਸਿਰ ਤੇ ਵੋਟਾਂ ਹਾਸਲ ਕਰਨ ਵਾਲੇ ਚੌਟਾਲਿਆਂ ਦੇ ਲੜਕੇ ਦੁਸ਼ਿਅੰਤ ਚੌਟਾਲਾ ਕੋਲ ਆਪਣੀਆਂ ਮੰਗਾਂ ਤੇ ਗੱਲ ਰੱਖਣ ਲਈ ਸ਼ਾਂਤਮਈ ਢੰਗ ਨਾਲ ਜਾ ਰਹੇ ਸਨ ਪਰ ਹਰਿਆਣਾ ਸਰਕਾਰ ਨੇ ਪੁਲਿਸ ਜਬਰ ਕਰਵਾਕੇ ਸੰਘਰਸ਼ ਦਬਾਉਣ ਦਾ ਸੁਫਨਾ ਲਿਆ ਹੈ ਜਿਸ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਏਗਾ। ਉਨਾਂ ਆਖਿਆ ਕਿ  ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਲੋਕ ਅਤੇ ਕਿਸਾਨ ਵਿਰੋਧੀ ਨੀਤੀਆਂ  ਮੋਦੀ ਸਰਕਾਰ ਵੱਲੋਂ ਦੇਸ ਦੇ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਵੀ ਖੇਤੀ ਵਿਰੋਧੀ ਤਿੰਨ ਕਾਨੂੰਨ ਬਣਾਉਣ ਖਿਲਾਫ ਕਿਸਾਨਾਂ ਦਾ ਗੁੱਸਾ ਦਿਨੋ-ਦਿਨ ਵਧ ਰਿਹਾ ਹੈ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ ਜਿਸ ਨੂੰ ਜਥੇਬੰਦੀਆਂ ਨੇ ਰੱਦ ਕਰ ਦਿੱਤਾ ਹੈ ਕਿਉਂਕਿ ਸਰਕਾਰ ਨੇ ਕਾਨੂੰਨਾਂ  ਦੇ ਫਾਇਦੇ ਦੱਸ ਕੇ ਲਾਗੂ ਕਰਨ ਦਾ ਯਤਨ ਕਰਨਾ ਸੀ ਜਦੋਂਕਿ ਪੰਜਾਬ ਦੇ ਕਿਸਾਨ ਖੇਤੀ ਵਿਰੋਧੀ ਕਾਨੂੰਨਾਂ  ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ।
                        ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਹ ਕਨੂੰਨ ਲਾਗੂ ਕਰਕੇ ਕਿਸਾਨਾਂ ਦੀਆਂ ਜਮੀਨਾਂ  ਅਤੇ ਖੇਤੀ ਜਾਂ ਦਾਣਾ ਅਤੇ ਸਬਜੀ ਮੰਡੀਆ ਨਾਲ ਜੁੜੇ ਮਜਦੂਰਾਂ  ਹੋਰ ਕਾਰੋਬਾਰੀਆਂ ਦਾ ਰੁਜਗਾਰ ਖੋਹਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀ ਨੀਤੀ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਿਲਾ ਬਠਿੰਡਾ ਵੱਲੋਂ ਜੀਦਾ ਅਤੇ ਲਹਿਰਾਬੇਗਾ ਵਿਖੇ ਟੋਲ ਪਲਾਜਾ ਤੋਂ ਪਰਚੀ ਬੰਦ ਕਰਕੇ, ਸੰਗਤ ਅਤੇ  ਭੁੱਚੋ ਖੁਰਦ ਵਿਖੇ ਐਸਾਰ ਕੰਪਨੀ ਦੇ ਪੈਟਰੋਲ ਪੰਪ ਤੋਂ ਤੇਲ ਦੀ ਵਿਕਰੀ ਬੰਦ ਕਰਕੇ, ਰਾਮਪੁਰਾ ਵਿਖੇ ਰਿਲਾਇੰਸ ਕੰਪਨੀ ਦੇ ਪਟਰੋਲ ਪੰਪ ਤੇਲ ਦੀ ਵਿਕਰੀ ਬੰਦ ਕਰਕੇ ਅਤੇ ਭੁੱਚੋ ਖੁਰਦ ਵਿਖੇ ਬੈਸਟ ਪਰਾਇਸ ਮੌਲ ਤੋਂ ਖਰੀਦ ਬੰਦ ਕਰਕੇ ਇਹਨਾਂ ਕਾਰਪੋਰੇਟ ਘਰਾਣਿਆਂ ਦਾ ਜਲਿੇ ਵਿੱਚ ਕਾਰੋਬਾਰ ਠੱਪ ਕੀਤਾ ਹੋਇਆ ਹੈ।
                    ਅੱਜ ਕਿਸਾਨ ਆਗੂ ਨਿੱਕਾ ਸਿੰਘ ਜੇਠੂਕੇ, ਦਰਸ਼ਨ ਸਿੰਘ ਮਾਈਸਰਖਾਨਾ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਪਾਲਾ ਸਿੰਘ ਕੋਠਾ ਗੁਰੂ, ਜਗਸੀਰ ਸਿੰਘ ਝੁੰਬਾ, ਅਮਰੀਕ ਸਿੰਘ ਸਿਵੀਆ, ਕੁਲਵੰਤ ਰਾਏ ਸ਼ਰਮਾ, ਰਾਮ ਸਿੰਘ ਕੋਟ ਗੁਰੂ, ਬਿੰਦਰ ਸਿੰਘ ਜੋਗੇਵਾਲਾ, ਪਰਮਜੀਤ ਕੌਰ  ਪਿੱਥੋ ,ਹਰਪ੍ਰੀਤ ਕੌਰ ਜੇਠੂਕੇ , ਕਰਮਜੀਤ ਕੌਰ ਲਹਿਰਾ ਖਾਨਾ, ਚਰਨਜੀਤ ਕੌਰ ਭੁੱਚੋ ਖੁਰਦ,ਮਾਲਣ ਕੌਰ ਕੋਠਾ ਗੁਰੂ, ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਸੁਖਪ੍ਰੀਤ ਕੌਰ, ਪੰਜਾਬ ਖੇਤ ਮਜਦੂਰ ਯੂਨੀਅਨ ਦੇ ਆਗੂ ਸੇਵਕ ਸਿੰਘ ਸਰਜਾ ਮਹਿਮਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਸਰਬਜੀਤ ਮੋੜ ਨੇ ਵੀ ਸੰਬੋਧਨ ਕੀਤਾ। ਇਨਾਂ ਲੋਕ ਵਿਰੋਧੀ ਨੀਤੀਆਂ ਨੂੰ ਨਾਟਕ ਲਾਕ ਡਾਊਨ, ਜਗਸੀਰ ਸਿੰਘ ਜੀਦਾ ਅਤੇ ਕਵੀਸ਼ਰੀ ਜਥੇ ਨੇ  ਵੀ ਆਪਣੀ ਕਲਾ ਰਾਹੀਂ ਬਿਆਨ ਕੀਤਾ।ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਵੱਲੋਂ ਮੁਫਤ ਡਾਕਟਰੀ ਕੈਂਪ ਲਾਇਆ ਗਿਆ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!