ਕਿਹਾ- ਕੇਂਦਰ ਸਰਕਾਰ ਨੂੰ ਲਾਗੂ ਕਰਨਾ ਚਾਹੀਦਾ ਹੈ “ਐਮਐਸਪੀ ਕਾਨੂੰਨ”
ਨਵੀਂ ਦਿੱਲੀ 12 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਕਿਸਾਨਾਂ ਵਲੋਂ ਅਜ ਦਿੱਲੀ ਦੇ ਜੰਤਰ ਮੰਤਰ ਵਿਖੇ ਐਗਰੀਕਲਚਰ ਐਕਟ 2020 ਦੇ ਵਿਰੋਧ ਵਿਚ ਧਰਨਾ ਲਗਾਇਆ ਗਿਆ । ਇਸ ਵਿਚ ਕੁਝ ਕਿਸਾਨ ਆਮ ਆਦਮੀ ਪਾਰਟੀ ਦੇ ਸਮਰਥਨ ਵਿਚ ਇਥੇ ਪਹੁੰਚੇ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਖੇਤੀ ਬਿਲਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਦਾ ਸਮਰਥਨ ਕਰਨ ਲਈ ਜੰਤਰ-ਮੰਤਰ ਪਹੁੰਚੇ। ਇਥੇ ਕਿਸਾਨ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੇਂਦਰ ਤੋਂ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ। ਇਸਦੇ ਨਾਲ ਹੀ ਉਨ੍ਹਾਂ ਨੇ ਖੇਤੀਬਾੜੀ ਐਕਟ 2020 ਨੂੰ ਵਾਪਸ ਲੈਣ ਅਤੇ ਐਮਐਸਪੀ ਕਾਨੂੰਨ ਲਿਆਉਣ ਦੀ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੋ ਖੇਤੀਬਾੜੀ ਕਾਨੂੰਨ ਲੈ ਕੇ ਆਇਆ ਹੈ, ਉਹ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਨ ਵਰਗਾ ਹੈ। ਕੇਂਦਰ ਸਰਕਾਰ ਨੂੰ ਇਨ੍ਹਾਂ ਕਿਸਾਨ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਐਮਐਸਪੀ ਕਾਨੂੰਨ ਲਿਆਉਣਾ ਚਾਹੀਦਾ ਹੈ। ਜੇ ਸਰਕਾਰ ਐਮਐਸਪੀ ਕਾਨੂੰਨ ਲਿਆਉਂਦੀ ਹੈ, ਤਾਂ ਇਹ ਪੂਰੇ ਦੇਸ਼ ਦੇ ਕਿਸਾਨਾਂ ਨੂੰ ਖੁਸ਼ਹਾਲ ਕਰੇਗੀ ਅਤੇ ਇਸ ਦੇ ਨਾਲ ਕਿਸਾਨ ਵੀ ਖੁਸ਼ਹਾਲ ਹੋਣਗੇ ।