13.1 C
United Kingdom
Sunday, June 7, 2026

More

    ਕਿਸਾਨ ਅੰਦੋਲਨ ਦੀ ਹਮਾਇਤ ‘ਚ ਗੂਰਦੁਆਰਾ ਸਿੰਘ ਸਭਾ ਸਿੱਖ ਸੈਂਟਰ ਹਮਬਰਗ ਵਿਖੇ ਰੋਸ ਪ੍ਰਦਰਸ਼ਨ 18 ਅਕਤੂਬਰ ਨੂੰ- ਬਾਜਵਾ

    ਹਮਬਰਗ (ਅਮਰਜੀਤ ਸਿੰਘ ਸਿੱਧੂ) ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਕਾਨੂੰਨ ਦੇ ਖਿਲਾਫ(ਕਾਨੂੰਨ ਨੂੰ ਵਾਪਸ ਕਰਵਾਉਣ ਲਈ) ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਹੈ। ਜਿਹਨਾਂ ਦੀ ਹਮਾਇਤ ਵਿੱਚ ਮਜਦੂਰਾਂ , ਮੂਲਾਜਮਾ, ਗਾਇਕਾ, ਅਦਾਕਾਰਾਂ ਸਮੇਤ ਸਭ ਵਰਗਾਂ ਦੇ ਲੋਕਾਂ ਨੇ ਸੜਕਾਂ, ਰੇਲਾਂ ਦੀ ਆਵਾਜਾਈ ਬੰਦ ਕਰਕੇ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣ ਪ੍ਰਦਰਸ਼ਨ ਕਰ ਰਹੇ ਹਨ। ਅਸੀਂ ਕਿਸਾਨਾਂ ਦੇ ਹੱਕ ਵਿਚ ਆਪਣੀ ਅਵਾਜ਼ ਬੁਲੰਦ ਕਰਨ ਲਈ 18 ਅਕਤੂਬਰ ਦਿਨ ਐਤਵਾਰ ਨੂੰ ਗੂਰਦੁਆਰਾ ਸਿੰਘ ਸਭਾ ਸਿੱਖ ਸੈਂਟਰ ਹਮਬਰਗ ਵਿਖੇ 2 ਵਜੇ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਹਾਂ। ਗੁਰੂਘਰ ਦੋ ਪ੍ਰਧਾਨ ਰਣਜੀਤ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਸਮੂੰਹ ਕਿਸਾਨ ਹਮਾਇਤੀ ਸੰਗਤਾਂ ਨੂੰ ਬੇਨਤੀ ਕਰਦੇ ਹਾਂ ਕਿ ਆਪ ਜੀ ਨੇ ਸਮੋ ਸਿਰ ਗੁਰੂਘਰ ਪਹੁੰਚ ਕੇ ਇਸ ਅੰਦੋਲਨ ਵਿੱਚ ਸ਼ਾਮਲ ਹੋਣਾ। ਤਾਂ ਜੋ ਸਾਡੀ ਅਵਾਜ ਇਕ ਗੂੰਜ ਬਣਕੇ ਭਾਰਤ ਸਰਕਾਰ ਨੂੰ ਇਸ ਕਾਲੇ ਕਾਨੂੰਨ ਨੂੰ ਵਾਪਸ ਲੈਣ ਲਈ ਮਜਬੂਰ ਕਰੇ

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!