23.1 C
United Kingdom
Sunday, June 21, 2026

More

    ਕਰੀਬ 2.30 ਕਰੋੜ ਦੀ ਲਾਗਤ ਨਾਲ ਮਾਨਸਾ ਜ਼ਿਲ੍ਹੇ ਦੇ 28 ਪਿੰਡ ਬਣਨਗੇ ‘ਸਮਾਰਟ’

    *ਅਸ਼ੋਕ ਵਰਮਾ
    ਮਾਨਸਾ,17ਅਕਤੂਬਰ2020:ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪਿੰਡਾਂ ਦੇ ਸੁੰਦਰੀਕਰਨ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਅੱਜ ਇਸ ਮੁਹਿੰਮ ਦਾ ਆਗਾਜ਼ ਐਮ.ਪੀ ਸ਼੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਵਰਚੂਅਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਸਾਰੇ 5 ਬਲਾਕਾਂ ਵਿੱਚ 28 ਪਿੰਡਾਂ ਦੀ ਚੋਣ ਦੂਜੇ ਪੜਾਅ ਤਹਿਤ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਲਈ ਕੀਤੀ ਗਈ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮੂਹ ਕਾਰਜ ਨਿਰਧਾਰਿਤ ਸਮੇਂ ਅੰਦਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਏ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਮਾਨਸਾ ਦੇ 6 ਪਿੰਡਾਂ ਵਿੱਚ 53.20 ਲੱਖ, ਬਲਾਕ ਭੀਖੀ ਦੇ 5 ਪਿੰਡਾਂ ਵਿੱਚ 53.99 ਲੱਖ, ਬਲਾਕ ਸਰਦੂਲਗੜ੍ਹ ਦੇ 6 ਪਿੰਡਾਂ ਵਿੱਚ 44.39 ਲੱਖ, ਬਲਾਕ ਬੁਢਲਾਡਾ ਦੇ 6 ਪਿੰਡਾਂ ਵਿੱਚ 50.31 ਲੱਖ ਅਤੇ ਬਲਾਕ ਝੁਨੀਰ ਦੇ 5 ਪਿੰਡਾਂ ਵਿੱਚ 29.20 ਲੱਖ ਦੀ ਲਾਗਤ ਵਾਲੇ ਕੰਮਾਂ ਦੀ ਰਸਮੀ ਸ਼ੁਰੂਆਤ ਅੱਜ ਕਰ ਦਿੱਤੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਡਾ. ਸ਼ਿਖਾ ਭਗਤ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਤਾਰ ਸਿੰਘ ਸਿੱਧੂ ਵੀ ਹਾਜ਼ਰ ਸਨ।  

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!