7.5 C
United Kingdom
Sunday, March 8, 2026

More

    ਮੀਟਿੰਗ ਬੇਸਿੱਟਾ ਰਹਿਣ ਤੇ ਆਂਗਣਵਾੜੀ ਮੁਲਾਜਮਾਂ ਵੱਲੋਂ ਸਰਕਾਰ ਨਾਲ ਆਢੇ ਦੀ ਤਿਆਰੀ

    ਅਸ਼ੋਕ ਵਰਮਾ
    ਬਠਿੰਡਾ, 22 ਅਕਤੂਬਰ2020: ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀਆਂ ਆਗੂਆਂ ਨਾਲ ਆਨਲਾਈਨ ਮੀਟਿੰਗ ਦੇ ਬੇਸਿੱਟਾ ਰਹਿਣ ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੰਘਰਸ਼ ਦੀ ਤਿਆਰੀ ਖਿੱਚ ਦਿੱਤੀ ਹੈ। ਜੱਥੇਬੰਦੀ ਦਾ ਕਹਿਣਾ ਹੈ ਕਿ ਉਹ ਤਾਂ ਗੱਲਬਾਤ ਨਾਲ ਮਸਲਾ ਹੱਲ ਕਰਨ ਦੇ ਰੌਂਅ ’ਚ ਸਨ ਪਰ ਪੰਜਾਬ ਸਰਕਾਰ ਦੇ ਵਤੀਰੇ ਕਾਰਨ ਕੋਈ ਚੰਗਾ ਨਤੀਜਾ ਸਾਹਮਣੇ ਨਹੀਂ ਆਇਆ ਜਿਸ ਕਰਕੇ ਸੰਘਰਸ਼ ਮਜਬੂਰੀ ਬਣ ਗਿਆ ਹੈ। ਜਾਣਕਾਰੀ ਅਨੁਸਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਪਰਿੰਸੀਪਲ ਸਕੱਤਰ ਮੈਡਮ ਰਾਜੀ ਸ੍ਰੀ ਪੀ ਵਾਸਤਵਾ ਦੀ ਅਗਵਾਈ ਹੇਠ ਆਨਲਾਈਨ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਆਂਗਣਵਾੜੀ ਯੂਨੀਅਨ ਦੀਆਂ ਆਗੂਆਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਦੀਪਰਵਾ ਲਾਪਰਾ , ਵਿੱਤ ਵਿਭਾਗ ਦੇ ਸੁਰਿੰਦਰ ਕੌਰ ਵੜੈਚ ਅਤੇ ਸਿੱਖਿਆ ਵਿਭਾਗ ਦੇ ਪਰਮਜੀਤ ਸਿੰਘ ਸ਼ਾਮਲ ਸਨ ।
                          ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਮੀਟਿੰਗ ਵਿਚ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਵਾਲੀ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ  ਜਿਸ ਕਰਕੇ ਸੰਘਰਸ਼ ਜਾਰੀ ਰਹੇਗਾ । ਯੂਨੀਅਨ ਨੇ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਣ , ਵਰਕਰਾਂ ਤੇ ਹੈਲਪਰਾਂ ਦੇ ਪਿਛਲੇ ਦੋ ਸਾਲਾਂ ਤੋਂ ਕੱਟੇ ਹੋਏ ਪੈਸੇ ਜਾਰੀ ਕਰਨ ਅਤੇ ਬਾਕੀ ਮੰਗਾਂ ਮੰਨਣ ਦੀ ਮੰਗ ਕੀਤੀ ਸੀ ਪਰ ਅਧਿਕਾਰੀਆਂ ਨੇ ਵਿਚਾਰਨ ਦੀ ਗੱਲ ਕਹਿਕੇ ਪੱਲਾ ਝਾੜ ਲਿਆ ਹੈ। ਦੱਸਣਯੋਗ ਹੈ ਕਿ ਆਂਗਣਵਾੜੀ ਯੂਨੀਅਨ ਵੱਲੋੋਂ 1 ਨਵੰਬਰ ਨੂੰ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ, 8 ਨਵੰਬਰ ਨੂੰ ਸਮਾਜਿਕ ਸੁਰੱਖਿਆ ਮੰਤਰੀ ਦੇ ਘਰ ਅੱਗੇ ਦੀਨਾਨਗਰ ਵਿਖੇ ਅਤੇ 22 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!