19.4 C
United Kingdom
Wednesday, June 24, 2026

More

    ਤੀਜੀ ਬਹਿਸ ਦੌਰਾਨ ਟਰੰਪ ਨੇ ਕੋਰੋਨਾ ਦਾ ਟੀਕਾ ਤਿਆਰ ਹੋਣ ਦਾ ਦਾਅਵਾ ਕੀਤਾ

    ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ
    ਫਰਿਜ਼ਨੋ (ਕੈਲੀਫੋਰਨੀਆਂ) 23 ਅਕਤੂਬਰ 2020

    ਅਮਰੀਕਾ ਵਿਚ 3 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਆਨਲਾਈਨ ਬਹਿਸ ਕਰਨ ਤੋਂ ਟਰੰਪ ਦੇ ਇਨਕਾਰ ਕਰਨ ਦੇ ਬਾਅਦ 15 ਅਕਤੂਬਰ ਨੂੰ ਹੋਣ ਵਾਲੀ ਦੂਜੀ ਬਹਿਸ ਨੂੰ ਰੱਦ ਕਰ ਦਿੱਤਾ ਸੀ। ਟਰੰਪ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਬਾਈਡੇਨ ਆਹਮੋ-ਸਾਹਮਣੇ ਬਹਿਸ ਕਰਨ ਲਈ ਚਿੰਤਤ ਸਨ। ਇਸ ਤੋਂ ਪਹਿਲਾਂ, ਦੋਹਾਂ ਨੇਤਾਵਾਂ ਵਿਚਕਾਰ ਪਿਛਲੇ ਮਹੀਨੇ ਹੋਏ ਪਹਿਲੀ ਬਹਿਸ ਕਾਫੀ ਗਰਮਾਗਰਮੀ ਰਹੀ ਸੀ, ਜਿਸ ਵਿਚ ਕੋਰੋਨਾ, ਨਸਲੀ ਭੇਦਭਾਵ, ਅਰਥਵਿਵਸਥਾ ਅਤੇ ਜਲਵਾਯੂ ਪਰਿਵਰਤਨ ਵਰਗੇ ਮੁੱਦੇ ਉਠਾਏ ਗਏ ਸਨ। ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਜੋਅ ਬਾਈਡੇਨ ਵਿਚਕਾਰ ਰਾਸ਼ਟਰਪਤੀ ਅਹੁਦੇ ਦੇ ਚੋਣ ਲਈ ਵੀਰਵਾਰ ਰਾਤ ਨੂੰ ਆਖਰੀ ਅਧਿਕਾਰਤ ਬਹਿਸ ਨੈ਼ਸ਼ਵਿੱਲ ਟੈਨਸੀ ਵਿੱਚ ਹੋਈ। ਇਸ ਬਹਿਸ ਨੂੰ ਐਨ ਬੀ ਸੀ ਨਿਊਜ਼ ਐਂਕਰ ਕ੍ਰਿਸਟੀਨ ਵਿਲਕਰ ਨੇ ਹੋਸਟ ਕੀਤਾ। ਇਸ ਤੀਜੀ ਬਹਿਸ ਦੌਰਾਨ ਟਰੰਪ ਨੇ ਕੋਰੋਨਾ ਦਾ ਟੀਕਾ ਤਿਆਰ ਹੋਣ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਕੁਝ ਹਫਤੇ ਵਿਚ ਇਸ ਦੀ ਘੋਸ਼ਣਾ ਕੀਤੀ ਜਾਵੇਗੀ। ਰਾਸ਼ਟਰਪਤੀ ਨੇ ਕਿਹਾ, ਸਾਡੇ ਕੋਲ ਟੀਕਾ ਹੈ, ਜੋ ਆਉਣ ਵਾਲਾ ਹੈ…ਤਿਆਰ ਹੈ। ਇਸ ਦੀ ਹਫਤੇ ਵਿਚ ਘੋਸ਼ਣਾ ਕੀਤੀ ਜਾਵੇਗੀ। ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਵਿਸ਼ਵ ਮਹਾਮਾਰੀ ਨਾਲ ਨਜਿੱਠਣ ਦੀ ਦਿਸ਼ਾ ਵਿਚ ਚੰਗਾ ਕੰਮ ਕੀਤਾ ਹੈ ਅਤੇ ਦੇਸ਼ ਨੂੰ ਉਸ ਦੇ ਨਾਲ ਰਹਿਣ ਦੀ ਆਦਤ ਪਾਉਣੀ ਪਵੇਗਾ। ਇਸ ‘ਤੇ ਬਾਈਡੇਨ ਨੇ ਕਿਹਾ ਕਿ ਟਰੰਪ ਕੋਲ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਟਰੰਪ ਹਮੇਸ਼ਾ ਕਹਿੰਦੇ ਹਨ ਕਿ ਲੋਕ ਇਸ ਦੇ ਨਾਲ ਜਿਊਣਾ ਸਿੱਖ ਰਹੇ ਹਨ। ਬਾਈਡੇਨ ਨੇ ਕਿਹਾ ਕਿ ਮੈਂ ਇਸ ਨਾਲ ਨਜਿੱਠਾਂਗਾ। ਮੈਂ ਇਹ ਪੱਕਾ ਕਰਾਂਗਾ ਕਿ ਸਾਡੇ ਕੋਲ ਇਸ ਦੀ ਕੋਈ ਯੋਜਨਾ ਹੋਵੇ। ਇਸ ਸਮੇਂ ਬਾਈਡੇਨ 7.8 ਪੁਆਇੰਟ ਨਾਲ ਟਰੰਪ ਤੇ ਲੀਂਡ ਕਰਦਾ ਨਜ਼ਰ ਆ ਰਿਹਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!