ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਸਕਾਟਲੈਂਡ ਭਰ ਵਿੱਚੋਂ ਸਭ ਤੋਂ ਵੱਡੇ ਗੁਰਦੁਆਰਾ ਸਿੰਘ ਸਭਾ ਸੈਂਟਰਲ ਗੁਰਦੁਆਰਾ ਗਲਾਸਗੋ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਚੌਧਰੀ ਵੱਲੋਂ ਕਮੇਟੀ ਦੀ ਤਰਫੋਂ ਸਮੁੱਚੇ ਸਿੱਖ ਜਗਤ ਨੂੰ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਹੈ। ਉਹਨਾਂ “ਪੰਜ ਦਰਿਆ” ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਪਾਏ ਪੂਰਨਿਆਂ ‘ਤੇ ਚੱਲਣਾ ਹਰ ਨਾਮ ਲੇਵਾ ਪ੍ਰਾਣੀ ਦਾ ਪਹਿਲਾ ਫ਼ਰਜ਼ ਹੈ ।