13.1 C
United Kingdom
Sunday, June 7, 2026

More

    ਪੀਆਰਟੀਸੀ ਕਾਮਿਆਂ ਵੱਲੋਂ ਦੇਸ਼ ਵਿਆਪੀ ਹੜਤਾਲ ’ਚ ਸ਼ਾਮਲ ਹੋਣ ਦਾ ਐਲਾਨ

    ਅਸ਼ੋਕ ਵਰਮਾ
    ਬਠਿੰਡਾ, 31 ਅਕਤੂਬਰ2020:ਪੀ ਆਰ ਟੀ ਸੀ ਇੰਪਲਾਈਜ਼ ਯੂਨੀਅਨ ਆਜਾਦ ਨੇ ਕੇਂਦਰੀ ਟਰੇਡ ਯੂਨੀਅਨਾਂ ਅਤੇ ਕਰਮਚਾਰੀ ਸੰਗਠਨਾਂ ਵਲੋਂ ਦਿੱਤੇ ਸੱਦੇ ਤਹਿਤ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਅੱਜ ਬਠਿੰਡਾ ਬੱਸ ਅੱਡੇ  ‘ਤੇ ਜੱਥੇਬੰਦੀ ਦਾ ਝੰਡਾ ਚੜ੍ਹਾਉਣ ਉਪਰੰਤ ਕੀਤੀ ਰੋਹ ਭਰਪੂਰ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਨਵੀਨਰ ਸਾਥੀ ਸਿਮਰਜੀਤ ਸਿੰਘ ਬਰਾੜ ਨੇ ਕਿਹਾ ਕਿ ਯੂਨੀਅਨ ਮੈਨੇਜਮੈਂਟ ਦੇ  ਮੁਲਾਜਮ ਮਾਰੂ ਕਦਮਾਂ ਦਾ ਮੂੰਹ ਤੋੜ ਜਵਾਬ ਦੇਵੇਗੀ। ਉਹਨਾਂ ਐਲਾਨ ਕੀਤਾ ਕਿ ਕੇਂਦਰੀ ਟਰੇਡ ਯੂਨੀਅਨਾਂ ਅਤੇ ਕਰਮਚਾਰੀ ਸੰਗਠਨਾਂ ਦੀ ਇੱਕ ਰੋਜਾ ਕੌਮੀ ਹੜਤਾਲ ਵਿੱਚ ਯੂਨੀਅਨ ਪੂਰੀ ਸ਼ਕਤੀ ਨਾਲ ਸ਼ਮੂਲੀਅਤ ਕਰੇਗੀ। ਉਹਨਾਂ ਆਖਿਆ ਕਿ ਸਰਕਾਰਾਂ ਨੇ ਮੁਲਾਜਮ ਵਿਰੋਧੀ ਨੀਤੀਆਂ ਲਾਗੂ ਕਰਕੇ ਧਨਾਢ ਘਰਾਣਿਆਂ ਨਾਲ ਮੋਹ ਅਤੇ ਮੁਲਾਜਮਾਂ ਨਾਲ ਧਰੋਹ ਕਮਾਇਆ ਹੈ।
               ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਵਿੱਤ ਸਕੱਤਰ ਸਾਥੀ ਮਹੀਪਾਲ, ਜੇਪੀਐਮਓ ਆਗੂ ਸਾਥੀ ਕਿਸ਼ੋਰ ਚੰਦ ਗਾਜ, ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਦਰਸ਼ਨ ਸ਼ਰਮਾ, ਸੀਵਰੇਜ ਬੋਰਡ ਇੰਪਲਾਈਜ਼ ਯੂਨੀਅਨ ਦੇ ਸੀਨੀਅਰ ਆਗੂ ਸਾਥੀ ਮੱਖਣ ਸਿੰਘ ਖਣਗਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਾਰਾ ਸਿੰਘ ਨੰਦਗੜ੍ਹ ਕੋਟੜਾ, ਸੀਟੀਯੂ ਪੰਜਾਬ ਦੇ ਸਾਥੀ ਸਤਪਾਲ ਗੋਇਲ, ਪੰਜਾਬ ਨਿਰਮਾਣ ਮਜਦੂਰ ਯੂਨੀਅਨ ਦੇ ਸਾਥੀ ਮਲਕੀਤ ਸਿੰਘ ਮਹਿਮਾ ਸਰਜਾ, ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ ਨੰਦਗੜ, ਨਾਇਬ ਸਿੰਘ ਔਲਖ, ਅਮਰਜੀਤ ਸਿੰਘ ਹਨੀ ਅਤੇ ਸੰਪੂਰਨ ਸਿੰਘ ਨੇ ਯੂਨੀਅਨ ਨੂੰ ਹਰ ਸਹਿਯੋਗ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਕੇਂਦਰੀ ਅਤੇ ਸੂਬਾ ਸਰਕਾਰਾਂ ਦੀਆਂ ਲੋਕ ਦੋਖੀ ਨੀਤੀਆਂ ਅਤੇ ਫੁੱਟ ਪਾਊ ਸਾਜਿਸ਼ਾਂ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਰਵਿੰਦਰ ਸਿੰਘ , ਰਮਨਦੀਪ ਸਿੰਘ ਬੁਢਲਾਡਾ ਅਤੇ ਬਲਜੀਤ ਸਿੰਘ ਲੁਧਿਆਣਾ ਵੀ ਹਾਜਰ ਸਨ।    

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!