ਰਾਏਕੋਟ (ਰਘਵੀਰ ਸਿੰਘ ਜੱਗਾ)

ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਲੋੜਵੰਦਾਂ ਦੀ ਸਹਾਇਤਾ ਲਈ ਕਈ ਲੋਕ ਅੱਗੇ ਆ ਰਹੇ ਹਨ। ਇਸੇ ਤਰ•ਾਂ ਨੇੜਲੇ ਪਿੰਡ ਬੁਰਜ ਹਕੀਮਾਂ ਵਿਖੇ ਸਾਬਕਾ ਸਰਪੰਚ ਸੇਵਾ ਸਿੰਘ ਦੀ ਅਗਵਾਈ ‘ਚ
ਪਿੰਡ ਦੇ ਲੋਕਾਂ ਦੀ ਮੱਦਦ ਨਾਲ ਪਿੰਡ ਵਿੱਚ 50 ਪਰਿਵਾਰਾਂ ਲਈ ਸਵੇਰ-ਸ਼ਾਮ ਦਾ ਲੰਗਰ ਬਣਾ ਕੇ ਘਰ ਘਰ ਪਹੁੰਚਾਇਆ ਜਾਂਦਾ ਹੈ।
ਇਸ ਲੰਗਰ ਲਈ ਸਾਬਕਾ ਸੰਸਦੀ ਸਕੱਤਰ ਅਤੇ ਮੈਂਬਰ ਲੋਕ ਸੇਵਾ ਕਮਿਸ਼ਨ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਆਟਾ, ਦਾਲ ਅਤੇ ਹੋਰ ਲੋੜੀਂਦੇ ਸਮਾਨ ਦੀ ਸਹਾਇਤਾ ਕੀਤੀ ਗਈ ਹੈ।
ਇਸ ਮੌਕੇ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਇਸ ਮਹਾਂਮਾਰੀ ‘ਚ ਲੋੜਵੰਦ ਲੋਕਾਂ ਲਈ ਜੋ ਉਕਤ ਸਮਾਜ ਸੇਵੀਆਂ ਵੱਲੋਂ ਰੋਜਾਨਾ 50 ਪਰਿਵਾਰਾਂ ਨੂੰ ਲੰਗਰ ਬਣਾ ਕੇ ਘਰ ਪਹੁੰਚਾਇਆ ਜਾ ਰਿਹਾ ਹੈ, ਉਹ ਬਹੁਤ ਹੀ ਸਲਾਘਾਯੋਗ ਹੈ। ਉਨ•ਾਂ ਇਸ ਮੌਕੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਕਿ ਇਸ ਆਫਤ ਦੇ ਸਮੇਂ ‘ਚ ਅੱਗੇ ਆਉਣ ਅਤੇ ਲੋੜਵੰਦਾਂ ਦੀ ਮੱਦਦ ਕਰਨ।
ਇਸ ਮੌਕੇ ਸਾਬਕਾ ਸਰਪੰਚ ਸੇਵਾ ਸਿੰਘ ਵੱਲੋਂ ਬਿਕਰਮਜੀਤ ਸਿੰਘ ਖਾਲਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਲੋੜਵੰਦਾਂ ਲੋਕਾਂ ਦੀ ਮੱਦਦ ਲਈ ਤੱਤਪਰ ਰਹਿੰਦੇ ਹਨ।
ਇਸ ਮੌਕੇ ਪੰਚ ਸੁਖਦੇਵ ਸਿੰਘ, ਲਖਵੀਰ ਸਿੰਘ, ਜਗਦੇਵ ਸਿੰਘ ਤਾਜਪੁਰ, ਨਿਰਮਲ ਸਿੰਘ, ਕੰਵਲ ਬਰਮੀ, ਜੀਓਜੀ ਬਲਦੇਵ ਸਿੰਘ ਆਦਿ ਵੀ ਹਾਜ਼ਰ ਸਨ।