3.4 C
United Kingdom
Sunday, March 8, 2026

More

    ਪਿੰਡ ਬੱਧਨੀ ਖੁਰਦ ਵਿੱਚ ਵਾਇਰਸ ਤੋਂ ਬਚਾਅ ਲਈ ਦਵਾਈਆਂ ਦਾ ਛਿੜਕਾਅ

    ਸਰਪੰਚ ਕੁਲਵੰਤ ਸਿੰਘ ਵੱਲੋਂ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

    ਮੋਗਾ (ਮਿੰਟੂ ਖੁਰਮੀ)

    ਕਰੋਨਾ ਵਾਇਰਸ ਤੋਂ ਬਚਾਅ ਲਈ ਅੱਜ ਪਿੰਡ ਬੱਧਨੀ ਖੁਰਦ ਵਿਖੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਬੀ ਡੀ ਪੀ ਓ ਕਿਰਪਾਲ ਸਿੰਘ ਬਲਾਕ ਨਿਹਾਲ ਸਿੰਘ ਵਾਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਲਾਕ ਵੱਲੋਂ ਦਿੱਤੀ ਦਵਾਈ ਨਾਲ ਸਾਰੇ ਪਿੰਡ ਵਿੱਚ ਸਪ੍ਰੇ ਕੀਤੀ ਗਈ । ਇਸ ਸਮੇਂ ਸਰਪੰਚ ਕੁਲਵੰਤ ਸਿੰਘ ਨੇ ਸਾਰੇ ਨਗਰ ਨਿਵਾਸੀਆਂ ਨੂੰ ਇਸ ਵਾਇਰਸ ਤੋਂ ਬਚਾਅ ਲਈ ਆਪੋ-ਆਪਣੇ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਅਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਸਮੂਹ ਪਿੰਡ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਸ ਸਮੇਂ ਛਿੜਕਾਅ ਦੀ ਸ਼ੁਰੂਆਤ ਮੌਕੇ ਸਰਪੰਚ ਕੁਲਵੰਤ ਸਿੰਘ, ਦਵਿੰਦਰ ਸਿੰਘ , ਗੁਰਦੀਪ ਸਿੰਘ ,ਹਰਦੇਵ ਸਿੰਘ ਧਾਲੀਵਾਲ, ਬਲਦੇਵ ਸਿੰਘ ਮਿਸਤਰੀ, ਚਮਕੌਰ ਸਿੰਘ ਪ੍ਰੇਮੀ, ਲਵਲੀ ਸਿੰਘ, ਜਗਦੀਪ ਸਿੰਘ, ਹਰਮਨ ਸਿੰਘ, ਗੁਰਵਿੰਦਰ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ। ਇਸ ਸਮੇਂ ਹਰਦੇਵ ਸਿੰਘ ਧਾਲੀਵਾਲ ਵੱਲੋਂ ਟਰੈਕਟਰ ਤੇ ਸਪ੍ਰੇ ਪੰਪ ਦੀ ਫ੍ਰੀ ਸੇਵਾ ਕੀਤੀ ਗਈ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!