ਚੰਡੀਗੜ੍ਹ (ਰਾਜਿੰਦਰ ਭਦੌੜੀਆ)
ਪੰਜਾਬ ਕੋਰੋਨਾਵਾਇਰਸ ਪੈਰ ਪਸਾਰਦਾ ਨਜ਼ਰ ਆ ਰਿਹਾ ਹੈ। ਜੇਕਰ ਲੋਕ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਦਰਕਿਨਾਰ ਕਰਦੇ ਰਹੇ ਤਾਂ ਬਹੁਤ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗੁਰਦਾਸਪੁਰ ਦੇ ਕਾਹਨੂੰਵਾਨ ਕਸਬੇ ਨੇੜਲੇ ਪਿੰਡ ਭੈਣੀ ਪਸਵਾਲ ਦੇ ਕੋਰੋਨਾ ਪਾਜੇਟਿਵ 60 ਸਾਲਾ ਰਿਟਾਇਰਡ ਫੌਜੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ। ਪੰਜਾਬ ਵਿੱਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਇਸ ਸੇਵਾ ਮੁਕਤ ਫੌਜੀ ਨੂੰ ਬੀਤੇ ਮੰਗਲਵਾਰ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਸੀ ਅਤੇ 11 ਅਪ੍ਰੈਲ ਨੂੰ ਇਸ ਦੇ ਲਏ ਗਏ ਸੈਂਪਲ ਦੀ 13 ਅਪ੍ਰੈਲ ਨੂੰ ਰਿਪੋਰਟ ਕੋਰੋਨਾ ਪਾਜੇਟਿਵ ਆਈ ਸੀ। ਪਤਾ ਲੱਗਿਆ ਹੈ ਕਿ ਉਹ ਬੀਤੇ ਦਿਨੀਂ ਆਪਣੇ ਬਿਮਾਰ ਭਰਾ ਨੂੰ ਜਲੰਧਰ ਦੇ ਇਕ ਹਸਪਤਾਲ ‘ਚ ਇਲਾਜ ਲਈ ਲੈ ਗਿਆ ਸੀ, ਜਿਥੋਂ ਉਸ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗੀ ਹੈ।