ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
“ਭਾਰਤ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਅਤੇ ਪੰਜਾਬ, ਹਰਿਆਣਾ ਤੇ ਹੋਰਨਾਂ ਸੂਬਿਆਂ ਦੇ ਕਿਸਾਨਾਂ ਨੂੰ ਉਹਨਾਂ ਦੇ ਨਾਲ ਖੜ੍ਹੇ ਹੋਣ ਦਾ ਅਹਿਸਾਸ ਕਰਵਾਉਣ ਹਿਤ ਸਕਾਟਲੈਂਡ ਦੀਆਂ ਵੱਖ ਜੱਥੇਬੰਦੀਆਂ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਇਕੱਠ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਗਲਾਸਗੋ ਵਿਖੇ ਐਤਵਾਰ 1 ਵਜੇ ਦੁਪਹਿਰ ਹੋਣ ਜਾ ਰਿਹਾ ਹੈ। ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜੱਥੇਬੰਦੀਆਂ ਦੇ ਆਗੂ ਸ਼ਿਰਕਤ ਕਰਨਗੇ।” ਉਕਤ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਕੌਂਸਲ ਆਫ ਸਕਾਟਲੈਂਡ ਦੇ ਆਗੂ ਗੁਰਦੀਪ ਸਿੰਘ ਸਮਰਾ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਕੱਲ੍ਹ ਦੀ ਇਕੱਤਰਤਾ ਤੋਂ ਬਾਅਦ ਕੌਂਸਲੇਟ ਜਨਰਲ ਆਫ ਇੰਡੀਆ ਐਡਿਨਬਰਾ ਨੂੰ ਮੰਗ ਪੱਤਰ ਦੇਣ ਸੰਬੰਧੀ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ।