3.4 C
United Kingdom
Sunday, March 8, 2026

More

    ਨਰਮੇ ਦੇ ਭਾਅ ਤੇ ਕੱਟ: ਕਿਸਾਨਾਂ ਤੋਂ ਬਦਲਾ ਲੈ ਰਹੀ ਮੋਦੀ ਸਰਕਾਰ: ਮੀਤ ਹੇਅਰ

    ਅਸ਼ੋਕ ਵਰਮਾ
    ਬਠਿੰਡਾ, 30 ਨਵੰਬਰ 2020 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਨਰਮੇ (ਕਾਟਨ) ਦੇ ਘੱਟੋਂ ਘੱਟ ਸਮਰਥਨ ਭਾਅ (ਐਮਐਸਪੀ) ’ਚ ਚੁੱਪ-ਚੁਪੀਤੇ ਕੀਤੀ ਕਟੌਤੀ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਨੂੰ ਕਿਸਾਨੀ ਸੰਘਰਸ਼ ਤੋਂ ਬੌਖਲਾਹਟ ’ਚ ਆ ਕੇ ਬਦਲਾਖ਼ੋਰੀ ਨਾਲ ਉਠਾਇਆ ਕਦਮ ਕਰਾਰ ਦਿੱਤਾ ਹੈ। ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਮੀਤ ਹੇਅਰ ਅਤੇ ਪ੍ਰੋ. ਬਲਜਿੰਦਰ ਕੌਰ ਨੇ ਭਾਰਤੀ ਕਪਾਹ ਨਿਗਮ (ਸੀਸੀਆਈ) ਵੱਲੋਂ ਨਰਮੇ ਦੀ ਐਮਐਸਪੀ ’ਤੇ ਲਗਾਏ ਪ੍ਰਤੀ ਕੁਵਿੰਟਲ 60 ਰੁਪਏ ਦੇ ਕੁਆਲਿਟੀ ਕਟੌਤੀ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਪਹਿਲਾਂ ਹੀ ਐਮਐਸਪੀ ਤੋਂ ਘੱਟ ਮੁੱਲ ਉੱਤੇ ਖ਼ਰੀਦੇ ਜਾ ਰਹੇ ਨਰਮੇ ਦੀ ਪੂਰੀ ਕੀਮਤ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਮੀਤ ਹੇਅਰ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਮੇਤ ਪੂਰੇ ਦੇਸ਼ ਦਾ ਕਿਸਾਨ ਖੇਤੀ ਬਾਰੇ ਕਾਲੇ ਕਾਨੂੰਨ ਵਾਪਸ ਲੈਣ ਅਤੇ ਫ਼ਸਲਾਂ ਦੀ ਐਮਐਸਪੀ ’ਤੇ ਖਰੀਦ ਦੀ ਕਾਨੂੰਨੀ ਗਰੰਟੀ ਲਈ ਆਰ-ਪਾਰ ਦੀ ਲੜਾਈ ਲੜ ਰਿਹਾ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਨਰਮੇ ਦੀ ਐਮਐਸਪੀ ’ਚ ਕਟੌਤੀ ਕਰ ਦਿੱਤੀ ਹੈ, ਜਦਕਿ ਮਾਲਵੇ ਦੀਆਂ ਮੰਡੀਆਂ ’ਚ ਸੀਸੀਆਈ ਵੱਲੋਂ ਨਰਮੇ ਦੀ ਖਰੀਦ ’ਚੋਂ ਹੱਥ ਖਿੱਚਣ ਕਾਰਨ ਪ੍ਰਾਈਵੇਟ ਵਪਾਰੀ ਪਹਿਲਾਂ ਹੀ ਨਰਮੇ ਲਈ ਨਿਰਧਾਰਿਤ ਐਮਐਸਪੀ ਤੋਂ ਪ੍ਰਤੀ ਕੁਇੰਟਲ 1000 ਤੋਂ 1500 ਰੁਪਏ ਘੱਟ ਭਾਅ ’ਤੇ ਨਰਮਾ ਖ਼ਰੀਦਿਆ ਜਾ ਰਿਹਾ ਹੈ। ਪ੍ਰੋ. ਬਲਜਿੰਦਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਕਿਸਾਨਾਂ ਉੱਤੇ ਕੀਤੇ ਜਾ ਰਹੇ ਲੋਕ ਵਿਰੋਧੀ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਬਦਲਾਖੋਰੀ ਦੀ ਭਾਵਨਾ ਛੱਡ ਕੇ ਕਿਸਾਨਾਂ ਦੇ ਮਸਲੇ ਹੱਲ ਕਰੇ।    

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!