3.4 C
United Kingdom
Sunday, March 8, 2026

More

    ਸ਼ਹੀਦ ਸ਼ੈਰਫ ਸੰਦੀਪ ਸਿੰਘ ਧਾਲੀਵਾਲ ਦੇ ਨਾਮ ‘ਤੇ ਹਿਊਸਟਨ ਦੇ ਇੱਕ ਪੋਸਟ ਆਫਿਸ ਦਾ ਨਾਂ ਰੱਖਣ ਲਈ ਅਮਰੀਕੀ ਸੰਸਦ ਦੇ ਉੱਚ ਸਦਨ ਸੈਨੇਟ ਇਕ ਬਿੱਲ ਨੂੰ ਦਿੱਤੀ ਮਨਜ਼ੂਰੀ

    ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ
    ਹਿਊਸਟਨ (ਟੈਕਸਾਸ) 4 ਦਸੰਬਰ 2020

    ਪਿਛਲੇ ਸਾਲ 27 ਸਤੰਬਰ ਨੂੰ ਡਿਊਟੀ ਦੌਰਾਨ ਆਪਣੇ ਪ੍ਰਾਣ ਗਵਾਉਣ ਵਾਲੇ ਡਿਪਟੀ ਸ਼ੈਰਫ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਹਿਊਸਟਨ ਦੇ ਇੱਕ ਪੋਸਟ ਆਫਿਸ ਦਾ ਨਾ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਰੱਖਣ ਲਈ ਅਮਰੀਕੀ ਸੰਸਦ ਦੇ ਉੱਚ ਸਦਨ ਸੈਨੇਟ ਨੇ ਸਰਵਸੰਮਤੀ ਇਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ, ਤੁਹਾਨੂੰ ਯਾਦ ਹੋਵੇਗਾ ਪਿਛਲੇ ਸਾਲ ਇੱਕ ਟ੍ਰੈਫ਼ਿਕ ਸਟਾਪ ਦੌਰਾਨ ਇੱਕ ਸਿਰਫਿਰੇ ਨੇ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕਾਂਗਰਸ ਦੇ ਹੇਠਲੇ ਸਦਨ ਪ੍ਰਤੀਨਿੱਧੀ ਸਭਾ ਸਤੰਬਰ ਵਿਚ ਹੀ ਦੋ-ਪੱਖੀ ਸਮਰਥਨ ਨਾਲ ਹਿਊਸਟਨ ਦੇ 315 ਏਡਿਕਸ ਹਾਵੇਲ ਰੋਡ ਸਥਿਤ ਪੋਸਟ ਆਫ਼ਿਸ ਦਾ ਨਾਮ ‘ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫ਼ਿਸ ਬਿਲਡਿੰਗ’ ਕਰਣ ਨੂੰ ਆਪਣੀ ਮਨਜ਼ੂਰੀ ਦੇ ਚੁੱਕੀ ਹੈ। ਹੁਣ ਇਸ ਬਿੱਲ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਸਤਾਖ਼ਰ ਲਈ ਵ੍ਹਾਈਟ ਹਾਊਸ ਭੇਜਿਆ ਜਾਵੇਗਾ। ਇਸ ਬਿੱਲ ਦੇ ਅਮਲ ਦੇ ਬਾਅਦ ਹਿਊਸਟਨ ਸਥਿਤ ਇਹ ਦੂਜਾ ਪੋਸਟ ਆਫ਼ਿਸ ਹੋਵੇਗਾ, ਜਿਸਦਾ ਨਾਮ ਕਿਸੇ ਭਾਰਤੀ  ਦੇ ਨਾਮ ‘ਤੇ ਹੋਵੇਗਾ। ਇਸ ਤੋਂ ਪਹਿਲਾਂ ਦੱਖਣੀ ਕੈਲੀਫੋਰਨੀਆ ਵਿਚ ਕਾਂਗਰਸ ਮੈਂਬਰ ਰਹੇ ਦਲੀਪ ਸਿੰਘ ਸੌਂਧ ਨੂੰ ਸਾਲ 2006 ਵਿਚ ਇਹ ਸਨਮਾਨ ਮਿਲਿਆ ਸੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!