ਅਸ਼ੋਕ ਵਰਮਾ
ਬਠਿੰਡਾ ,20ਦਸੰਬਰ2020: ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖ਼ਿੱਤੇ ਵਿੱਚ ਪ੍ਰਸਿੱਧ ਹੈ । ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ। ਇਸੇ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਐਸ.ਸੀ. (ਮੈਡੀਕਲ) ਪਹਿਲਾ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ. (ਮੈਡੀਕਲ) ਪਹਿਲਾ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਪ੍ਰੇਰਨਾ ਖੂੰਗਰ ਨੇ 82.55 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਚੋਂ ਪਹਿਲੀ ਪੁਜ਼ੀਸ਼ਨ, ਪਰਨੀਤ ਕੌਰ ਨੇ 81.82 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜੀ ਪੁਜ਼ੀਸ਼ਨ ਜਦੋਂ ਕਿ ਹਰਮਨਜੋਤ ਕੌਰ ਨੇ 81.27 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਵਿਚੋਂ ਤੀਜੀ ਪੁਜ਼ੀਸ਼ਨ ਪ੍ਰਾਪਤ ਕੀਤੀ ਹੈ। ਇਹਨਾਂ ਤੋਂ ਇਲਾਵਾ ਸਵਾਤੀ ਨੇ 80.73 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਵਿਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ। ਦੱਸਣਯੋਗ ਹੈ ਕਿ ਇਸ ਨਤੀਜੇ ਅਨੁਸਾਰ 4 ਵਿਦਿਆਰਥੀਆਂ ਨੇ 80 ਫ਼ੀਸਦੀ ਤੋ ਵਧੇਰੇ, 13 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵਧੇਰੇ ਅਤੇ 18 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਬਾਬਾ ਫ਼ਰੀਦ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਅਤੇ ਵਿਭਾਗ ਮੁਖੀ ਨੇ ਹੋਣਹਾਰ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਹਨ।