
ਅਸ਼ੋਕ ਵਰਮਾ
ਮਾਨਸਾ,25ਦਸੰਬਰ2020: ਹਰਿਆਣਵੀ ਸ਼ਰਾਬ ਦੀ ਸਮਗਿਗ ਨੇ ਹੁਣ ਨਾਬਾਲਗ ਬੱਚਿਆਂ ਨੂੰ ਲਪੇਟ ’ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਮਾਨਸਾ ’ਚ ਇਹ ਪਹਿਲਂ ਵਾਰ ਹੋਇਆ ਹੈ ਕਿ ਮਾਨਸਾ ਪੁਲਿਸ ਨੇ ਪੰਜਾਬ ’ਚ ਵੇਚਣ ਲਈ ਲਿਆਂਦੀ ਜਾ ਰਹੀ ਸ਼ਰਾਬ ਦੀਆਂ 420 ਬੋਤਲਾਂ ਬਰਾਮਦ ਕੀਤੀਆਂ ਹਨ ਜੋ ਕਾਰ ’ਚ ਲਿਆਂਦੀਆਂ ਜਾ ਰਹੀਆਂ ਸਨ। ਮਹੱਤਵਪੂਰਨ ਤੱਥ ਹੈ ਕਿ ਇਸ ਸ਼ਰਾਬ ਨੂੰ ਲਿਆਉਣ ਵਾਲੇ ਦੋਵੇਂ ਨਾਬਾਲਗ ਹਨ ਜਿਹਨਾਂ ਨੂੰ ਅਦਾਲਤ ਦੇ ਆਦੇਸ਼ਾਂ ਤਹਿਤ ਬਾਲ ਸੁਧਾਰ ਘਰ ਭੇਜਿਆ ਜਾ ਰਿਹਾ ਹੈ। ਅਪਰਾਧੀਆਂ ਖਿਲਾਫ ਮਾਮਲਿਆਂ ਦੀ ਜਾਂਚ ਕਰਨ ਵਾਲੇ ਪੁਲਿਸ ਅਧਿਕਾਰੀ ਵੀ ਉਦੋਂ ਦੰਗ ਰਹਿ ਗਏ ਜਦੋਂ ਉਹਨਾਂ ਨੂੰ ਇਸ ਤਰਾਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਿਨਾਂ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ 37 ਬੋਤਲਾਂ ਸ਼ਰਾਬ ਇਸ ਤੋਂ ਵੱਖਰੀ, ਇੱਕ ਚਾਲੂ ਭੱਠੀ, 250 ਲੀਟਰ ਲਾਹਣ ਅਤੇ 2 ਗ੍ਰਾਮ ਸਮੈਕ ਵੀ ਬਰਾਮਦ ਕੀਤੀ ਹੈ।
ਪੁਲਿਸ ਨੇ ਇਸ ਸਬੰਧ ’ਚ 7 ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਵੱਖ ਸਬੰਧਤ ਥਾਣਿਆਂ ’ਚ ਬਣਦੀਆਂ ਧਾਰਾਵਾਂ ਤਹਿਤ 7 ਮੁਕੱਦਮੇ ਦਰਜ ਕੀਤੇ ਹਨ। ਪੁਲਿਸ ਹੁਣ ਹੋਰ ਭੇਦ ਜਾਨਣ ਲਈ ਅਗਲੀ ਪੁੱਛ ਗਿੱਛ ਅਤੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ। ਸੀਨੀਅਰ ਪੁਲਿਸ ਕਪਤਾਨ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਦੇ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੰਗਾਂ ਸਿੰਘ ਉਰਫ ਬੰਟੀ ਪੁੱਤਰ ਨੇਕ ਸਿੰਘ ਵਾਸੀ ਖਾਨੇਵਾਲ (ਪਟਿਆਲਾ) ਅਤੇ ਰਾਹੁਲ ਸਿੰਘ ਪੁੱਤਰ ਰਾਜ ਸਿੰਘ ਵਾਸੀ ਜਖੇਪਲ (ਸੰਗਰੂਰ) ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਅਤੇ ਮੁਲਜਮਾਂ ਤੋਂ ਅਲਟਰਾ ਕਾਰ ਤੇ ਲਿਆਂਦੀਆਂ ਜਾ ਰਹੀਆਂ ਹਰਿਆਣਵੀ ਸ਼ਰਾਬ ਸ਼ਹਿਨਾਈ ਦੀਆਂ 420 ਬੋਤਲਾਂ (35 ਪੇਟੀਆਂ) ਸ਼ਰਾਬ ਬਰਾਮਦ ਕੀਤੀਆਂ ਹਨ। ਉਹਨਾਂ ਦੱਸਿਆ ਕਿ ਗਿ੍ਰਫਤਾਰ ਮੁਲਜਮ ਨਾਬਾਲਗ ਹਨ, ਜਿਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਬਾਲ ਸੁਧਾਰ ਘਰ ਫਰੀਦਕੋਟ ਵਿਖੇ ਭੇਜਿਆ ਜਾ ਰਿਹਾ ਹੈ।
ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਨੇ ਮੁਖਬਰੀ ਦੇ ਆਧਾਰ ਤੇ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਕਸ਼ਮੀਰ ਸਿੰਘ ਵਾਸੀ ਝੰਡਾਂ ਖੁਰਦ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਕ 150 ਲੀਟਰ ਲਾਹਣ ਬਰਾਮਦ ਕੀਤੀ, ਪਰ ਗਿ੍ਰਫਤਾਰੀ ਬਾਕੀ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਾਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਰਮਗੜ ਔੌਤਾਂਵਾਲੀ ਵਿਰੁੱਧ ਮੁਕੱਦਮਾ ਦਰਜ਼ ਕਰਾਇਆ ਅਤੇ ਮੁਲਜਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸਿਕੰਦਰ ਸਿੰਘ ਉਰਫ ਚੰਨੀ ਪੁੱਤਰ ਅਜੈਬ ਸਿੰਘ ਵਾਸੀ ਹਸਨਪੁਰ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਅਤੇ ਮੁਲਜਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ 1 ਚਾਲੂ ਭੱਠੀ, 50 ਲੀਟਰ ਲਾਹਣ, 5 ਬੋਤਲਾਂ ਸ਼ਰਾਬ ਬਰਾਮਦ ਕੀਤੀ।
ਐਸਐਸਪੀ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ 25 ਬੋਤਲਾਂ ਸ਼ਰਾਬ ਠੇਕਾ ਦੇਸ਼ੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਤੇਜ ਸਿੰਘ ਗੋੋਰਾ ਪੁੱਤਰ ਦਰਸ਼ਨ ਸਿੰਘ ਵਾਸੀ ਖੋੋਖਰ ਖੁਰਦ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।ਇਸੇ ਤਰਾ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਹੈਪੀ ਸਿੰਘ ਪੁੱਤਰ ਜੀਤ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 2 ਗ੍ਰਾਮ ਸਮੈਕ ਬਰਾਮਦ ਕੀਤੀ ਅਤੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕੀਤਾ ਹੈ।