ਪੰਜ ਦਰਿਆ ਬਿਊਰੋ)
ਵਿਸਵ ਪੱਧਰ ‘ਤੇ ਫੈਲੀ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਆਦਾਤਰ ਦੇਸ਼ ਲਾਕਡਾਊਨ ਦੀ ਸਥਿਤੀ ਵਿਚ ਹਨ। ਇਸ ਲਾਕਡਾਊਨ ਦੀ ਪਾਲਣਾ ਲੋਕਾਂ ਕੋਲੋਂ ਉਹਨਾਂ ਦੇ ਭਲੇ ਸਖਤੀ ਨਾਲ ਕਰਵਾਈ ਜਾ ਰਹੀ ਹੈ। ਇਸ ਦੌਰਾਨ ਕੋਰੋਨਾਵਾਇਰਸ ਇਨਫੈਕਸ਼ਨ ਕਾਰਨ ਸਿਰਫ 12 ਲੋਕਾਂ ਦੀ ਮੌਤ ਦਰਜ ਕਰਨ ਵਾਲੇ ਨਾਈਜੀਰੀਆ ਵਿਚ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਲਾਕਡਾਊਨ ਦੀ ਉਲੰਘਣਾ ਕਰਨ ‘ਤੇ ਸੁਰੱਖਿਆ ਬਲਾਂ ਨੇ 18 ਲੋਕਾਂ ਨੂੰ ਗੋਲੀ ਮਾਰ ਦਿੱਤੀ। ਅਫਰੀਕਾ ਦੇ ਇਸ ਦੇਸ਼ ਵਿਚ ਹੁਣ ਤੱਕ ਇਸ ਵਾਇਰਸ ਨਾਲ ਸਿਰਫ 407 ਲੋਕ ਹੀ ਪਾਜੀਟਿਵ ਪਾਏ ਗਏ ਹਨ। ਰਾਸ਼ਟਰੀ ਮਨੁੱਖੀ ਅਧਿਕਾਰ ਕਮੇਟੀ ਨੇ ਬੁੱਧਵਾਰ ਨੂੰ ਜਾਰੀ ਆਪਣੀ ਰਿਪੋਰਟ ਵਿਚ ਕਿਹਾ ਲਾਕਡਾਊਨ ਨੂੰ ਯਕੀਨੀ ਕਰਨ ਲਈ ਇਹ ਗੈਰ ਕਾਨੂੰਨੀ ਕਦਮ ਚੁੱਕਿਆ ਗਿਆ।