ਲੰਡਨ (ਪੰਜ ਦਰਿਆ ਬਿਊਰੋ)
ਬਰਤਾਨੀਆ ਦੇ 100 ਮੈਂਬਰ ਪਾਰਲੀਮੈਂਟਾਂ ਨੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਇੱਕ ਚਿੱਠੀ ਲਿਖ ਕੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਜਾਣੂ ਕਰਵਾਉਣ ਦਾ ਉਪਰਾਲਾ ਕੀਤਾ ਹੈ। ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੇ ਪੰਜ ਦਰਿਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਭਾਰਤ ਦੇ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ ਪਰ ਉਹਨਾਂ ਉੱਪਰ ਢਾਹਿਆ ਗਿਆ ਸਰਕਾਰੀ ਜ਼ਬਰ ਸਰਾਸਰ ਤਾਨਾਸ਼ਾਹੀ ਸੀ।