ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਸਮੇਤ ਕਈ ਹੋਰ ਸ਼ਖ਼ਸੀਅਤਾਂ
ਕਰਨਗੀਆਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਮਲੇਰਕੋਟਲਾ, 13 ਜਨਵਰੀ (ਥਿੰਦ)-ਅੰਗਰੇਜ਼ਾਂ ਵਿਰੁੱਧ ਆਜ਼ਾਦੀ ਸੰਘਰਸ਼ ਵਿੱਚ ਹਿੱਸਾ ਲੈ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿਚ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ 17 ਜਨਵਰੀ ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਸਮਾਰਕ ਵਾਲੀ ਥਾਂ ਦਾ ਦੌਰਾ ਕੀਤਾ।
ਸ੍ਰੀ ਰਾਮਵੀਰ ਨੇ ਸਮਾਗਮ ਵਾਲੇ ਸਥਾਨ ’ਤੇ ਪਹੁੰਚੇ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਮੁੱਚੇ ਕਾਰਜ਼ਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਯੁੱਧ ਅਤੇ ਵਿਸ਼ਵ ਇਤਿਹਾਸ ਵਿਚ ਲਾਸਾਨੀ ਸ਼ਹਾਦਤ ਦੀ ਮਿਸਾਲ ਪੈਦਾ ਕਰਨ ਵਾਲੇ 66 ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸ਼ਰਧਾਂਜਲੀ ਭੇਟ ਕਰਨ ਲਈ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਸਮੇਤ ਵਿਧਾਇਕ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਪਹੁੰਚ ਰਹੀਆਂ ਹਨ। ਇਸ ਮੌਕੇ ਐੱਸ. ਡੀ. ਐੱਮ. ਮਲੇਰੋਕਟਲਾ ਟੀ.ਬੈਨਿਥ, ਸੰਜੀਵ ਸ਼ਰਮਾ ਡੀ.ਐਸ.ਪੀ, ਤਹਿਸੀਲਦਾਰ ਮਲੇਰੋਕਟਲਾ ਬਾਦਲਦੀਨ, ਐਸ.ਐਮ.ਓ ਜਸਵਿੰਦਰ ਸਿੰਘ, ਗੁਰਸੇਵਕ ਸਿੰਘ ਨਾਮਧਾਰੀ, ਡਾ.ਬੋਪਾਰਾਏ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਰਾਜ ਪੱਧਰੀ ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨਾਲ ਖੜੇ ਟੀ.ਬੈਨਿਥ ਐਸ.ਡੀ.ਐਮ ਮਾਲੇਰਕੋਟਲਾ, ਤਹਿਸੀਲਦਾਰ ਬਾਦਲਦੀਨ, ਸੰਜੀਵ ਸ਼ਰਮਾ ਡੀ.ਐਸ.ਪੀ ਅਤੇ ਨਾਮਧਾਰੀ ਗੁਰਸੇਵਕ ਸਿੰਘ ਤੇ ਹੋਰ ਅਧਿਕਾਰੀ ਸਾਹਿਬਾਨ। (ਤਸਵੀਰ-ਥਿੰਦ)।