ਰਾਜ ਚੋੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈਆਂ ਜਾਣਗੀਆਂ ਚੋੋਣਾਂ : ਐਸ.ਡੀ.ਐਮ.
• ਮਾਡਲ ਕੋੋਡ ਆਫ ਕੰਡਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਸਮੂਹ ਵਿਭਾਗਾਂ ਨੂੰ ਆਦੇਸ਼ ਜਾਰੀ

ਮਾਲੇਰਕੋਟਲਾ, 19 ਜਨਵਰੀ (ਥਿੰਦ)-ਪੰਜਾਬ ਰਾਜ ਚੋੋਣ ਕਮਿਸ਼ਨ ਵੱਲੋੋਂ ਨਗਰ ਪੰਚਾਇਤਾਂ ਅਤੇ ਨਗਰ ਕੌੌਂਸਲ ਦੀਆਂ ਆਮ ਚੋੋਣਾਂ ਦੀ ਸਮਾਂ ਸਾਰਣੀ ਦੇ ਐਲਾਨ ਤੋੋਂ ਬਾਅਦ ਨਗਰ ਕੌੌਂਸਲ, ਮਾਲੇਰਕੋਟਲਾ ਸ਼ਹਿਰ ਦੇ 33 ਵਾਰਡਾਂ ਦੀ ਚੋੋਣ ਲਈ ਮਿਤੀ 16 ਜਨਵਰੀ, 2021 ਤੋਂ ਆਦਰਸ਼ ਚੋੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਸ੍ਰੀ ਟੀ. ਬੈਨਿਥ, ਰਿਟਰਨਿੰਗ ਅਫਸਰ, ਨਗਰ ਕੌੌਂਸਲ ਚੋੋਣਾਂ 2021 ਕਮ— ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਨੇ ਕਿਹਾ ਕਿ ਰਾਜ ਚੋੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਸਾਰੀ ਚੋੋਣ ਪ੍ਰਕ੍ਰਿਆ ਮੁਕੰਮਲ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਨਗਰ ਕੌੌਂਸਲ ਮਾਲੇਰਕੋਟਲਾ ਦੀ ਹਦੂਦ ਅੰਦਰ ਮਾਡਲ ਕੋੋਡ ਆਫ ਕੰਡਕਟ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਨਗਰ ਕੌੌਂਸਲ, ਮਾਲੇਰਕੋਟਲਾ ਦੇ 33 ਵਾਰਡਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਮਿਤੀ 30 ਜਨਵਰੀ, 2021 ਤੋੋਂ ਸ਼ੁਰੂ ਹੋੋਵੇਗੀ ਅਤੇ ਮਿਤੀ 3 ਫਰਵਰੀ, 2021 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੋਵੇਗੀ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਮਿਤੀ 4 ਫਰਵਰੀ, 2021 ਨੂੰ ਕੀਤੀ ਜਾਵੇਗੀ ਜਦਕਿ ਮਿਤੀ 05 ਫਰਵਰੀ, 2021 ਨੂੰ ਨਾਮਜ਼ਦਗੀ ਕਾਗ਼ਜ਼ ਵਾਪਸ ਲਏ ਜਾ ਸਕਦੇ ਹਨ ਅਤੇ ਇਸੇ ਤਰੀਕ ਨੂੰ ਉਮੀਦਵਾਰਾਂ ਨੂੰ ਚੋੋਣ ਨਿਸ਼ਾਨ ਅਲਾਟ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋੋਂ ਚੋੋਣ ਪ੍ਰਚਾਰ ਮਿਤੀ 12 ਫਰਵਰੀ, 2021 ਨੂੰ ਸ਼ਾਮ 5 ਵਜੇ ਤੱਕ ਕੀਤਾ ਜਾ ਸਕੇਗਾ ਜਦਕਿ ਵੋੋਟਾਂ ਮਿਤੀ 14 ਫਰਵਰੀ, 2021 ਨੂੰ ਸਵੇਰੇ 8 ਵਜੇ ਤੋੋਂ ਸ਼ਾਮ 4 ਵਜੇ ਤੱਕ ਪੈਣਗੀਆਂ।ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਮਿਤੀ 17.01.2021 ਨੂੰ ਹੋਵੇਗੀ।
ਸ੍ਰੀ ਟੀ. ਬੈਨਿਥ ਨੇ ਮਾਲੇਰਕੋਟਲਾ ਸ਼ਹਿਰ ਦੇ ਵੋੋਟਰਾਂ, ਵਿਸ਼ੇਸ਼ ਤੌਰ ਤੇ ਨੌੌਜਵਾਨ ਵੋਟਰਾਂ ਨੂੰੰ ਮਿਤੀ 14 ਫਰਵਰੀ, 2021 ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋੋਂ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਕੋੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਮੁੱਚੀ ਚੋੋਣ ਪ੍ਰਕ੍ਰਿਆ ਦੌੌਰਾਨ ਮਿਤੀ 10.12.2020 ਨੂੰ ਜਾਰੀ ਐਸ.ਓ..ਪੀ. ਅਤੇ ਵਿਸਥਾਰਤ ਦਿਸ਼ਾ— ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਰਾਜ ਚੋੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਇਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ ਅਤੇ ਸਿਹਤ ਵਿਭਾਗ ਵੱਲੋੋੱ ਕੋੋਰੋੋਨਾ ਮਹਾਂਮਾਰੀ ਨੂੰ ਰੋੋਕਣ ਲਈ ਜਾਰੀ ਹਦਾਇਤਾਂ ਦੀ ਇੰਨ—ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।