7.5 C
United Kingdom
Sunday, March 8, 2026

More

    ਸੜਕ ਸੁਰੱਖਿਆ ਮਹੀਨਾ: ਮਾਲੇਰਕੋਟਲਾ ਚ ਪੁਲਿਸ ਟੀਮ ਕਰੇਗੀ ਆਮ ਲੋਕਾਂ ਨੂੰ ਨਿਯਮਾਂ ਪ੍ਰਤੀ ਜਾਗਰੂਕ

    ਮਾਲੇਰਕੋਟਲਾ, 20 ਜਨਵਰੀ (ਜਮੀਲ ਜੌੜਾ) : ਅੱਜ ਜਿਲ੍ਹਾ ਪੁਲਿਸ ਮੁਖੀ ਸ਼੍ਰੀ ਵਿਵੇਕਸ਼ੀਲ ਸੋਨੀ, ਐਸ ਪੀ ਮਾਲੇਰਕੋਟਲਾ ਅਮਨਦੀਪ ਸਿੰਘ ਬਰਾੜ ਅਤੇ ਡੀ ਐਸ ਪੀ ਸੰਜੀਵ ਕੁਮਾਰ ਦੀ ਦੇਖਰੇਖ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦਾ ਆਗਾਜ਼ ਕੀਤਾ ਗਿਆ। ਸਰਕਾਰੀ ਕਾਲਜ ਰੋਡ ਤੇ ਆਯੋਜਿਤ ਇਕ ਸਧਾਰਨ ਸਮਾਗਮ ਵਿਚ ਮਾਲੇਰਕੋਟਲਾ ਦੇ ਉੱਘੇ ਸਮਾਜ ਸੇਵਕ ਸ਼੍ਰੀ ਇੰਦਰਜੀਤ ਸਿੰਘ ਮੁੰਡੇ ਵਿਸ਼ੇਸ਼ ਤੌਰ ਤੇ ਪਹੁੰਚੇ । ਮਾਲੇਰਕੋਟਲਾ ਟ੍ਰੈਫਿਕ ਪੁਲਿਸ ਦੇ ਇੰਚਾਰਜ ਥਾਣੇਦਾਰ ਕਰਨਜੀਤ ਸਿੰਘ ਜੇਜੀ ਨੇ ਦੱਸਿਆ ਕਿ ਪੂਰਾ ਮਹੀਨਾ ਸ਼ਹਿਰ ਅਤੇ ਆਸ-ਪਾਸ ਦੇ ਆਮ ਵਾਹਨ ਚਾਲਕਾਂ ਨੂੰ ਸੜਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਸਿਟੀ 1 ਪੁਲਿਸ ਥਾਣੇ ਦੇ ਇੰਚਾਰਜ ਥਾਣੇਦਾਰ ਨਰਿੰਦਰ ਸਿੰਘ, ਏ ਐੱਸ ਆਈ ਬਲਵਿੰਦਰ ਸਿੰਘ, ਭਰਪੂਰ ਸਿੰਘ, ਕਰਨੈਲ ਸਿੰਘ ਵੀ ਮੌਜੂਦ ਰਹੇ। ਇਸ ਦੌਰਾਨ ਆਮ ਲੋਕਾਂ ਨੇ ਟੈਂਟ ਚ ਬੈਠੇ ਪੁਲਿਸ ਅਧਿਕਾਰੀਆਂ ਨਾਲ ਰੂ ਬ ਰੂ ਹੋਕੇ ਜਾਣਕਾਰੀ ਹਾਸਲ ਕੀਤੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!