ਰਾਏਕੋਟ (ਰਘਵੀਰ ਸਿੰਘ)

ਨੇੜਲੇ ਪਿੰਡ ਝੋਰੜਾਂ ਦੀ ਅਨਾਜ ਮੰਡੀ ‘ਚ ਅੱਜ ਕਣਕ ਦੀ ਸਰਕਾਰੀ ਖ੍ਰੀਦ ਦੀ ਸ਼ੁਰੂਆਤ ਲੋਕ ਸਭਾ ਹਲਕਾ ਸ੍ਰੀ ਫਤਿਹਗੜ• ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਕਰਵਾਈ ਗਈ।
ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਖ੍ਰੀਦਣ ਲਈ ਪੂਰੀ ਤਰ•ਾਂ ਵਚਨਵੱਧ ਹੈ। ਉਨ•ਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ•ਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਮੰਡੀ ‘ਚ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਸਿਰੋਪਾਓ ਦੇ ਕੇ ਡਾ. ਅਮਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ਕਿ ਦੀਪ ਟਰੇਡਿੰਗ ਕੰਪਨੀ ਦੀ ਢੇਰੀ ਦੀ ਖ੍ਰੀਦ ਕੀਤੀ ਗਈ ਹੈ, ਜਿਸ ਨੂੰ ਪਨਸ਼ਪ ਵੱਲੋਂ 1925 ਰੁਪਏ ਵਿੱਚ ਖ੍ਰੀਦੀ ਗਈ ਹੈ। ਇਸ ਮੌਕੇ ਯੂਥ ਆਗੂ ਕਾਮਿਲ ਬੋਪਰਾਏ, ਤਹਿਸੀਲਦਾਰ ਮੁਖਤਿਆਰ ਸਿੰਘ, ਏਐਫਐਸਓ ਦਰਵਾਰਾ ਸਿੰਘ, ਡੀਐਸਪੀ ਸੁਖਨਾਜ ਸਿੰਘ, ਚੇਅਰਮੈਨ ਸੁਖਪਾਲ ਸਿੰਘ, ਓਐਸਡੀ ਜਗਪ੍ਰੀਤ ਸਿੰਘ ਬੁੱਟਰ, ਰਣਜੀਤ ਸਿੰਘ, ਥਾਣਾ ਸਦਰ ਦੇ ਇੰਚਾਰਜ ਨਿਧਾਨ ਸਿੰਘ, ਸੁਖਭਿੰਦਰ ਸਿੰਘ, ਪ੍ਰਭਦੀਪ ਸਿੰਘ ਨਾਰੰਗਵਾਲ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।