
ਮਲੇਰਕੋਟਲਾ, 21 ਜਨਵਰੀ (ਪੀ.ਥਿੰਦ)-ਮਾਂ ਖੇਡ ਕਬੱਡੀ ਦੇ ਉੱਘੇ ਪਰਮੋਟਰ ਗੁਰਪਰੀਤ ਸਿੰਘ ਸੰਗਾਲੀ ਆਸਟਰੇਲੀਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਵਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਭਰ ਦੇ ਕਿਸਾਨਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨ ਵੀਰਾਂ ਨੂੰ ਜਾਗਰੂਕ ਕਰਨ ਲਈ ਟਰੈਕਟਰਾਂ ਤੇ ਲਗਾਤਾਰ ਮਾਰਚ ਕੱਢੇ ਜਾ ਰਹੇ ਹਨ ਤਾਂ ਜੋ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਲਈ ਕਿਸਾਨ ਵੀਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋ ਸਕੇ। ਉਹਨਾਂ ਦੱਸਿਆ ਕਿ ਮੋਦੀ ਸਰਕਾਰ ਦੇਸ਼ ਦੇ ਲੋਕਾਂ ਪ੍ਰਤੀ ਅੜੀਅਲ ਰਵੱਈਆ ਵਰਤ ਰਹੀ ਹੈ। ਭਾਵੇਂ ਇਹਨਾਂ ਕਾਲੇ ਕਾਨੂੰਨਾਂ ਦੇ ਪ੍ਰਭਾਵ ਹਰ ਵਰਗ ਲਈ ਬਹੁਤ ਮਾੜੇ ਅਤੇ ਘਾਤਕ ਹਨ। ਉਹਨਾਂ ਪਰੈਸ ਦੇ ਮਾਧਿਅਮ ਰਾਹੀਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਹੋਣ ਜਾ ਰਹੀ ਟਰੈਕਟਰ ਪਰੇਡ ਨੂੰ ਸਫਲ ਬਣਾਉਣ ਲਈ ਹਰ ਇਕ ਘਰ ‘ਚੋਂ ਇਕ ਵਿਅਕਤੀ ਨੂੰ ਜਰੂਰ ਟਰੈਕਟਰ ਪਰੇਡ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਟਰੈਕਟਰ ਪਰੇਡ ਨੂੰ ਸਫਲ ਬਣਾਇਆ ਜਾ ਸਕੇ ਅਤੇ ਕੇਂਦਰ ਸਰਕਾਰ ਤੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਰੱਦ ਕਰਨ ਲਈ ਹੋਰ ਵੀ ਦਬਾਅ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੌਕੇ ਉਹਨਾਂ ਨਾਲ ਬਬਲੂ ਮਰਾਹੜ, ਬਿੱਲਾ ਸੰਧੂ, ਵਿੱਕੀ, ਰਮਨ, ਸ਼ਕੀਲ, ਹਰਮਨ ਅਤੇ ਲਾਡੀ ਮੌਜੂਦ ਸਨ।