
ਮਾਲੇਰਕੋਟਲਾ, 23 ਜਨਵਰੀ (ਪੀ.ਥਿੰਦ)-ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਦੁਆਰਾ ਬਣਾਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀ ਕਿਸਾਨੀ ਨਾਲ ਜੁੜਿਆ ਬੱਚਾ-ਬੱਚਾ ਮੂਹਰੇ ਹੋਕੇ ਪੂਰੇ ਦੇਸ਼ ਦੀ ਕਿਸਾਨੀ ਨੂੰ ਨਾਲ ਜੋੜਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਐਨੀ ਕੜਾਕੇ ਦੀ ਠੰਡ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਕੇਂਦਰ ਸਰਕਾਰ ਦੇ ਜ਼ੁਲਮਾਂ ਦੇ ਖ਼ਿਲਾਫ਼ ਕਿਸਾਨੀ ਦੀ ਲੜਾਈ ਲੜ ਰਿਹਾ ਹੈ ਤੇ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਜਿੱਥੇ ਨਿੱਤ ਦਿਨ ਖਾਸ ਤੌਰਤੇ ਪੰਜਾਬੀ ਕਿਸਾਨ ਸ਼ਹਾਦਤਾਂ ਪਾ ਰਹੇ ਹਨ ਉੱਥੇ ਹੀ ਇੱਧਰ ਪੰਜਾਬ ਹਿਤੈਸ਼ੀ ਸਿਆਸੀ ਪਾਰਟੀਆਂ ਪੰਜਾਬ ਦੀ ਜਨਤਾ ਨੂੰ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਉਲਝਾਕੇ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਚੋਣਾਂ ਕਰਵਾ ਰਹੀਆਂ ਹਨ ਜੋਕਿ ਸਹੀ ਨਹੀਂ ਹੈ ਪੰਜਾਬ ਦੀ ਸੂਝਵਾਨ ਜਨਤਾ ਨੂੰ ਨਗਰ ਕੌਂਸਲ ਚੋਣਾਂ ਦਾ ਬਾਈਕਾਟ ਕਰਕੇ ਕਿਸਾਨਾਂ ਦੀ ਸਪੋਟ ਕਰਨੀ ਚਾਹੀਦੀ ਹੈ ਇੱਕ ਵਿਸ਼ੇਸ਼ ਮਿਲਣੀ ਦੌਰਾਨ ਉੱਘੇ ਸਮਾਜ ਸੇਵਕ ਅਤੇ ਐਡਵੋਕੇਟ ਮੁਹੰਮਦ ਮਾਰੂਫ਼ ਥਿੰਦ ਨੇ ਆਖਦਿਆਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਕਿਸਾਨਾਂ ਤੇ ਜ਼ੁਲਮ ਕਰਦੀ ਨਹੀਂ ਥੱਕ ਰਹੀ ਉੱਥੇ ਨਾਲ ਹੀ ਪੰਜਾਬ ਸਰਕਾਰ ਤੇ ਹੋਰ ਦੂਸਰੀਆਂ ਸਿਆਸੀ ਪਾਰਟੀਆਂ ਨਗਰ ਕੌਂਸਲ ਚੋਣਾਂ ਵਿੱਚ ਹਿੱਸਾ ਲੈਕੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਤੇ ਮੋਦੀ ਸਰਕਾਰ ਦੀ ਮਦਦ ਕਰਨ ਵਿੱਚ ਲੱਗੀਆਂ ਹੋਈਆਂ ਹਨ ਜੋਕਿ ਸਰਕਾਰਾਂ ਲਈ ਸ਼ਰਮ ਦੀ ਗੱਲ ਹੈ ਅਤੇ ਡਾਇਰੈਕਟ ਇਨ ਡਾਇਰੈਕਟ ਤਰੀਕੇ ਨਾਲ ਮੋਦੀ ਸਰਕਾਰ ਨੂੰ ਮਦਦ ਅਤੇ ਕਿਸਾਨਾਂ ਖ਼ਿਲਾਫ਼ ਜ਼ੋਰ ਅਜ਼ਮਾਈ ਕਰ ਰਹੀਆਂ ਹਨ ਜੋਕਿ ਇੱਕ ਨਾਪਾਕ ਕਾਰਾ ਹੈ ਨਾਲ ਹੀ ਉਹਨਾਂ ਪੰਜਾਬ ਦੀ ਜਨਤਾ ਦੇ ਨਾਲ-ਨਾਲ ਪੰਜਾਬ ਸਰਕਾਰ ਤੇ ਦੂਜੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਚੋਣਾਂ ਨਹੀਂ ਕਰਵਾਉਣੀਆਂ ਚਾਹੀਦੀਆਂ ਤੇ ਜਨਤਾ ਨੂੰ ਖਾਸ ਤੌਰਤੇ ਆਖਦਿਆਂ ਕਿਹਾ ਕਿ ਚੋਣਾਂ ਦਾ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ ਸਿਆਸੀ ਪਾਰਟੀਆਂ ਦਾ ਨਗਰ ਕੌਂਸਲ ਦੀਆਂ ਚੋਣਾਂ ਦਾ ਵਿਗਲ ਵਜਾ ਕੇ ਚੋਣਾਂ ਦਾ ਜਸ਼ਨ ਮਨਾਉਣਾ ਇੱਕ ਨਿੰਦਣਯੋਗ ਕਾਰਾ ਹੈ ਉੱਘੇ ਸਮਾਜ ਸੇਵਕ ਮੁਹੰਮਦ ਮਾਰੂਫ਼ ਥਿੰਦ ਐਡਵੋਕੇਟ ਨੇ ਪੰਜਾਬ ਦੀ ਜਨਤਾ ਨੂੰ ਅੱਗੇ ਅਪੀਲ ਕਰਦਿਆਂ ਕਿਹਾ ਕਿ 26 ਜਨਵਰੀ ਗਣਤੰਤਰਤਾ ਦਿਵਸ ਦੀ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤੀ ਕਾਲ ਤੇ ਦਿੱਲੀ ਵਿੱਚ ਟਰੈਕਟਰ ਪਰੇਡ ਤੇ ਹੁੱਮ ਹੁਮਾ ਕੇ ਪਹੁੰਚਣਾ ਵੀ ਬਹੁਤ ਜ਼ਰੂਰੀ ਹੈ ਅਖ਼ੀਰ ਵਿੱਚ ਐਡਵੋਕੇਟ ਥਿੰਦ ਨੇ ਕਿਹਾ ਕਿ ਉਹ ਵੀ ਆਪਣੇ ਸੈਂਕੜੇ ਸਾਥੀਆਂ ਸਮੇਤ ਦਿੱਲੀ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਹਨ।