14.1 C
United Kingdom
Sunday, April 20, 2025

More

    ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

    (ਹਰਜੀਤ ਲਸਾੜਾ, ਬ੍ਰਿਸਬੇਨ 25 ਜਨਵਰੀ) ਸਾਹਿਬ-ਏ-ਕਮਾਲ, ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ਦੇ ਵੱਖ-ਵੱਖ ਗੁਰਦੁਆਰਾ ਸਹਿਬਾਨ, ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰਦੁਆਰਾ ਸਿੰਘ ਸਭਾ ਟਾਇਗਮ ਵਿਖੇ ਪ੍ਰਬੰਧਕ ਕਮੇਟੀਆ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਠ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ।

    ਭਾਈ ਜਸਵੀਰ ਸਿੰਘ ਜਮਾਲਪੁਰੀ ਦਾ ਰਾਗੀ ਜਥਾ ਕੀਰਤਨ ਨਾਲ ਸੰਗਤਾ ਨੂੰ ਨਿਹਾਲ ਕਰਦਾ ਹੋਇਆ

    ਜਿਸ ‘ਚ ਭਾਈ ਜਸਵੀਰ ਸਿੰਘ ਜਮਾਲਪੁਰੀ, ਭਾਈ ਗੁਰਤੇਜ ਸਿੰਘ, ਭਾਈ ਨਰਿੰਦਰਪਾਲ ਸਿੰਘ, ਗਿਆਨੀ ਕੰਵਲਜੀਤ ਸਿੰਘ, ਭਾਈ ਪਰਮਜੀਤ ਸਿੰਘ ਮੈਲਬਾਰਨ ਆਦਿ ਦੇ ਪੰਥ ਪ੍ਰਸਿੱਧ ਰਾਗੀ, ਕਥਾਵਾਚਕ, ਢਾਡੀ ਜੱਥਿਆਂ ਅਤੇ ਬੱਚਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ, ਵੀਰ ਰਸੀ ਵਾਰਾਂ, ਕਥਾ ਵਿਚਾਰਾ ਦੁਆਰਾ ਗੁਰੂ ਸਾਹਿਬ ਜੀ ਦੇ ਜੀਵਨ ਫਲਸਫ਼ੇ ਬਾਰੇ ਚਾਨਣਾ ਪਾਉਦਿਆਂ ਸੰਗਤਾ ਨੂੰ ਦੱਸਿਆਂ ਕੀ ਖਾਲਸਾ ਪੰਥ ਦੇ ਸਿਰਜਣਹਾਰ, ਦਸ਼ਮੇਸ਼ ਪਿਤਾ ਜੀ ਵਿਸ਼ਵ ਦੇ ਇਤਿਹਾਸ ‘ਚ ਅਜਿਹੇ ਰਹਿਬਰ ਸਨ ਜਿਨ੍ਹਾਂ ਨੇ ਆਪਣਾ ਸਰਬੰਸ ਧਰਮ ਦੀ ਚੜ੍ਹਦੀਕਲਾ, ਹੱਕ-ਸੱਚ, ਜ਼ੁਲਮ ਦੇ ਖਾਤਮੇ ਅਤੇ ਮਨੁੱਖਤਾ ਦੀ ਭਲਾਈ ਲਈ ਕੁਰਬਾਨ ਕਰ ਦਿੱਤਾ। ਉਨ੍ਹਾਂ ਸੰਗਤਾ ਨੂੰ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਸੇਧ ਲੈ ਕੇ ਬਾਣੇ ਤੇ ਬਾਣੀ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ‘ਤੇ ਗੁਰੂ ਦੀਆ ਲਾਡਲੀਆਂ ਫੌਜਾਂ ਵੱਲੋਂ ਵਿਖਾਏ ਗਏ ਗੱਤਕੇ ਦੇ ਕਰਤੱਵ ਵੀ ਖਿੱਚ ਦਾ ਕੇਂਦਰ ਬਣੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜਸਵੀਰ ਸਿੰਘ ਜਮਾਲਪੁਰੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਨੂੰ ਗੁਰੂਘਰ ਵਿਖੇ ਨਿਭਾਈਆ ਗਈਆ ਸੇਵਾਵਾਂ ਲਈ ਗੁਰੂ ਸਾਹਿਬ ਦੀ ਬਖਸਿਸ਼ ਸਿਰੋਪਾਓ ਭੇਟ ਕਰਕੇ ਵਿਦਾਇਗੀ ਦਿੱਤੀ ਗਈ। ਗੁਰੂ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਹਾਜ਼ਰੀ ਭਰੀ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!