
ਸਿੱਕੀ ਝੱਜੀ ਪਿੰਡ ਵਾਲਾ ( ਇਟਲੀ ) ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਆਪਣੀ ਸਾਹਿਤਕ ਲੜੀ ਨੂੰ ਅੱਗੇ ਤੋਰਦਿਆਂ ਹੋਏ ਪੰਜਾਬੀ ਦੇ ਜਾਣੇ ਪਹਿਚਾਣੇ ਲੇਖਕ ਖਾਸਕਰ ਬੱਚਿਆਂ ਬਾਰੇ ਅਨੇਕਾਂ ਕਿਤਾਬਾਂ ਲਿਖਣ ਵਾਲੇ ਅਵਤਾਰ ਸਿੰਘ ਸੰਧੂ ਦਾ ਕਾਵਿ ਸੰਗ੍ਰਹਿ “ਪੀੜਾਂ ਦੀ ਪੈੜ” ਅਤੇ ਨੌਜਵਾਨ ਸ਼ਾਇਰ ਪ੍ਰੀਤ ਲੱਧੜ ਦਾ ਕਾਵਿ ਸੰਗ੍ਰਹਿ “ਕਲਮ ਨਾਦ” ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਹਨਾਂ ਦੋਵਾਂ ਲੇਖਕਾਂ ਨੂੰ ਇਸ ਮੰਚ ਤੋਂ ਸਭ ਦੇ ਰੂਬਰੂ ਕੀਤਾ ਜਾਵੇਗਾ। ਪ੍ਰਸਿੱਧ ਕਹਾਣੀ ਅਤੇ “ਰਾਗ ਮੈਗਜ਼ੀਨ” ਦੇ ਸੰਪਾਦਕ ਅਜਮੇਰ ਸਿੱਧੂ ਜੀ ਅਤੇ ਦੁਆਬਾ ਸਾਹਿਤ ਸਭਾ ਦੇ ਪ੍ਰਧਾਨ ਪ੍ਰੋ ਸੰਧੂ ਵਰਿਆਣਵੀ ਜੀ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣਗੇ। ਇਸ ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਸਿੱਧ ਲੇਖਕ ਬਲਵਿੰਦਰ ਸਿੰਘ ਚਾਹਲ ਕਰਨਗੇ। ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਸਮੂਹ ਅਹੁਦੇਦਾਰਾਂ ਵੱਲੋਂ ਇਸ ਸਮਾਗਮ ਵਿੱਚ ਕਰਵਾਏ ਜਾ ਰਹੇ ਕਵੀ ਦਰਬਾਰ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਜੂਮ ਅਤੇ ਫੇਸਬੁੱਕ ਲਾਈਵ ਹੋਣ ਵਾਲੇ ਇਸ ਪ੍ਰੋਗਰਾਮ ਦਾ ਲਿੰਕ ਵਿਸ਼ੇਸ਼ ਤੌਰ ਤੇ ਭੇਜਿਆ ਜਾਵੇਗਾ। ਲੰਮੇ ਸਮੇਂ ਤੋਂ ਯੂਰਪ ਦੀ ਧਰਤੀ ਤੇ ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ।