ਦਿੜ੍ਹਬਾ 20 ਫਰਵਰੀ (ਕੁਲਵੰਤ ਛਾਜਲੀ)

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਦੀ ਯੋਗ ਅਗਵਾਈ ਵਿਚ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ,ਗੀਤ ਅਤੇ ਦਸਤਾਰ ਸਜਾਉਣ ਵਿੱਦਿਅਕ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਮਿਡਲ ਵਰਗ ਕਵਿਤਾ ਉਚਾਰਣ ਮੁਕਾਬਲੇ ਵਿੱਚ ਯਸ਼ਿਕਾ, ਕਮਲਪ੍ਰੀਤ ਕੌਰ ਅਤੇ ਰਮਨਦੀਪ ਕੌਰ ਇਸੇ ਤਰ੍ਹਾਂ ਸੈਕੰਡਰੀ ਵਰਗ ਵਿੱਚੋਂ ਰਮਨਦੀਪ ਕੌਰ, ਸ਼ਰਨਜੀਤ ਕੌਰ, ਪੱਲਵੀ ਰਾਣੀ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਗੀਤ ਮੁਕਾਬਲਾ ਜੂਨੀਅਰ ਵਿੰਗ ਵਿੱਚੋਂ ਜਸ਼ਨਪ੍ਰੀਤ ਸਿੰਘ,ਜਸਮੀਤ ਕੌਰ ਤੇ ਪ੍ਰਭਜੋਤ ਕੌਰ ਇਸੇ ਪ੍ਰਕਾਰ ਸੀਨੀਅਰ ਵਿੰਗ ਵਿੱਚੋਂ ਸਿਮਰਨ ਕੌਰ, ਮਨਪ੍ਰੀਤ ਕੌਰ, ਇੰਦਰਪ੍ਰੀਤ ਕੌਰ ਕ੍ਰਮਵਾਰ ਫ਼ਸਟ, ਸੈਕਿੰਡ ਤੇ ਥਰਡ ਰਹੀਆਂ। ਦਸਤਾਰ ਸਜਾਉਣ ਮੁਕਾਬਲੇ ਵਿੱਚ ਮਿਡਲ ਵਰਗ ਵਿੱਚੋਂ ਕਰਨਵੀਰ ਸਿੰਘ ਅੱਠਵੀਂ ਏ, ਕਰਨਵੀਰ ਸਿੰਘ ਛੇਵੀਂ ਏ ਅਤੇ ਗੁਰਬੀਰ ਸਿੰਘ ਸੱਤਵੀਂ ਏ ਇਸੇ ਤਰ੍ਹਾਂ ਸੈਕੰਡਰੀ ਵਰਗ ਵਿੱਚੋਂ ਰਵਿੰਦਰ ਸਿੰਘ, ਖ਼ੁਸ਼ਵਿੰਦਰ ਸਿੰਘ, ਬੇਅੰਤ ਸਿੰਘ ਤੇ ਜਪਜੋਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਜੇਤੂ ਰਹੇ। ਜੱਜਮੈਂਟ ਦੀ ਭੂਮਿਕਾ ਲੈਕਚਰਾਰ ਇੰਦਰਾ, ਲੈਕਚਰਾਰ ਬਲਵੰਤ ਸਿੰਘ, ਮੈਡਮ ਗੰਗਾ ਦੇਵੀ, ਮੈਡਮ ਹਰਦੀਪ ਕੌਰ, ਮੈਡਮ ਸੀਮਾ ਰਾਣੀ, ਮੈਡਮ ਰਣਜੀਤ ਕੌਰ, ਬਲਵਿੰਦਰ ਸਿੰਘ, ਹਰਮੀਤ ਸਿੰਘ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਸਕੂਲ ਮੁਖੀ ਡਾ. ਸਿੰਘ ਨੇ ਕਿਹਾ ਕਿ ਇਨ੍ਹਾਂ ਵਿੱਦਿਅਕ ਮੁਕਾਬਲਿਆਂ ਰਾਹੀਂ ਜਿੱਥੇ ਵਿਦਿਆਰਥੀਆਂ ਦੀ ਪ੍ਰਤੀਭਾ ਨਿੱਖ਼ਰ ਕੇ ਸਾਹਮਣੇ ਆਉਂਦੀ ਹੈ, ਉੱਥੇ ਉਹ ਸਾਡੇ ਮਹਾਨ ਇਤਿਹਾਸਕ ਵਿਰਸੇ ਨਾਲ. ਵੀ ਜੁੜਦੇ ਹਨ। ਗੁਰੂ ਤੇਗ਼ ਬਹਾਦਰ ਜੀ ਨੇ ਇਸ ਸੰਸਾਰ ਵਿੱਚ ਪਹਿਲੀ ਵਾਰ ਮਨੁੱਖੀ ਅਧਿਕਾਰਾਂ ਦੀ ਰਾਖ਼ੀ ਕਰਨ ਹਿੱਤ ਅਤੇ ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ ਆਪਣਾ ਸੀਸ ਵਾਰ ਕੇ ਸਾਰੇ ਭਾਰਤ ਦੀ ਲਾਜ ਰੱਖੀ ਸੀ। ਅੱਜ ਦੇ ਹੁਕਮਰਾਨਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਸਿੱਖਿਆ ਅਤੇ ਪ੍ਰੇਰਣਾ ਲੈਣ ਦੀ ਲੋੜ ਹੈ।